ਫਿਲੌਰ ਤੋਂ ਵੱਡੀ ਖ਼ਬਰ, ਪੁਲਸ ਤੇ ਨਸ਼ਾ ਤਸਕਰ ਵਿਚਾਲੇ ਮੁਠਭੇੜ, ਚੱਲੀਆਂ ਗੋਲ਼ੀਆਂ

Sunday, Oct 15, 2023 - 03:49 PM (IST)

ਫਿਲੌਰ ਤੋਂ ਵੱਡੀ ਖ਼ਬਰ, ਪੁਲਸ ਤੇ ਨਸ਼ਾ ਤਸਕਰ ਵਿਚਾਲੇ ਮੁਠਭੇੜ, ਚੱਲੀਆਂ ਗੋਲ਼ੀਆਂ

ਫਿਲੌਰ (ਭਾਖੜੀ)- ਇਕ ਵੱਡੇ ਨਸ਼ਾ ਤਸਕਰ ਨੂੰ ਫੜਨ ਗਈ ਫਿਲੌਰ ਪੁਲਸ ਦੀ ਤਸਕਰ ਨਾਲ ਮੁਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਤਸਕਰ ਵੱਲੋਂ ਗੋਲ਼ੀਆਂ ਵੀ ਚਲਾਈਆਂ ਗਈਆਂ, ਜਿਸ ਕਰਕੇ ਦੋ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ। ਪੁਲਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕੋਲੋਂ ਭਾਰੀ ਮਾਤਰਾ ਵਿਚ ਸਾਮਾਨ ਵੀ ਬਰਾਮਦ ਕੀਤਾ ਗਿਆ। 

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਫਿਲੌਰ ਪੁਲਸ ਨੂੰ ਤੜਕੇ 3 ਵਜੇ ਸੂਚਨਾ ਮਿਲੀ ਸੀ ਕਿ ਇਕ ਵੱਡਾ ਨਸ਼ਾ ਤਸਕਰ ਪੰਜਾਬ ਵਿੱਚ ਨਸ਼ਿਆਂ ਦਾ ਸਰਗਨਾ ਹੈ ਅਤੇ ਉਸ ਨੇ ਨਸ਼ਾ ਤਸਕਰੀ ਰਾਹੀਂ ਕਰੋੜਾਂ ਰੁਪਏ ਦਾ ਸਾਮਰਾਜ ਬਣਾਇਆ ਹੋਇਆ ਹੈ। ਉਹ ਨੂਰਮਹਿਲ ਇਲਾਕੇ ਦੀ ਇਕ ਕੋਠੀ ਵਿੱਚ ਲੁਕ ਕੇ ਬੈਠਾ ਹੋਇਆ ਹੈ। 

ਇਹ ਵੀ ਪੜ੍ਹੋ:ਖਰੜ 'ਚ ਵਾਪਰੇ ਤੀਹਰੇ ਕਤਲ ਕਾਂਡ 'ਚ ਵੱਡੇ ਖ਼ੁਲਾਸੇ, ਮੋਬਾਇਲ ਬਣਿਆ ਭਰਾ-ਭਰਜਾਈ ਦੇ ਭਤੀਜੇ ਦੀ ਮੌਤ ਦਾ ਕਾਰਨ

PunjabKesari

ਸੂਚਨਾ ਮਿਲਣ ਮਗਰੋਂ ਪੁਲਸ ਨੇ ਨਸ਼ਾ ਤਸਕਰ ਨੂੰ ਫੜਨ ਲਈ ਕੋਠੀ ਦੀ ਘੇਰਾਬੰਦੀ ਕੀਤੀ ਤਾਂ ਨਸ਼ਾ ਤਸਕਰ ਨੇ ਕੋਠੀ ਦੇ ਅੰਦਰ ਤੋਂ ਪੁਲਸ 'ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਨਾਲ ਦੋ  ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇਹ ਵੀ ਪਤਾ ਲੱਗਾ ਹੈ ਕਿ ਪੁਲਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕਰ ਲਈ ਹੈ, ਜਿਸ ਕੋਲੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਗਿਆ ਹੈ। ਗ੍ਰਿਫ਼ਤਾਰ ਨਸ਼ਾ ਤਸਕਰ ਸੁਰਿੰਦਰ ਛਿੰਦਾ ਕੋਲੋਂ 9 ਐੱਮ. ਐੱਮ. ਦੀ ਪਿਸਤੌਲ ਪੰਜ ਜ਼ਿੰਦਾ ਰੋਂਦ, ਕੁਝ ਚੱਲੇ ਹੋਏ ਰੋਂਦ, 2 ਕਾਰਾਂ ਅਤੇ ਸਾਢੇ 8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। 
ਇਹ ਵੀ ਪੜ੍ਹੋ: ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ਦੇ 28 ਵਾਰਡਾਂ ਦੀ ਬਦਲੀ ਕੈਟਾਗਿਰੀ, ਹਾਈਕੋਰਟ ਪਹੁੰਚ ਸਕਦੈ ਮਾਮਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en&pli=1

For IOS:-  https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News