ਪੰਜਾਬ ਦੇ ਇਸ ਜ਼ਿਲ੍ਹੇ ''ਚ ਪੁਲਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ

Thursday, May 18, 2023 - 06:27 PM (IST)

ਪੰਜਾਬ ਦੇ ਇਸ ਜ਼ਿਲ੍ਹੇ ''ਚ ਪੁਲਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ

ਅੰਮ੍ਰਿਤਸਰ- ਅੰਮ੍ਰਿਤਸਰ ਜ਼ਿਲ੍ਹੇ 'ਚ ਪੰਜਾਬ ਪੁਲਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ  ਹੈ। ਇਹ ਮੁਕਾਬਲਾ ਭਾਈ ਮੰਝ ਸਿੰਘ ਰੋਡ 'ਤੇ ਹੋਇਆ ਦੱਸਿਆ ਜਾ ਰਿਹਾ ਹੈ। ਪੁਲਸ ਅਤੇ ਐੱਸ.ਟੀ.ਐੱਫ਼ ਨੇ ਨਸ਼ਾ ਤਸਕਰਾਂ ਨੂੰ ਫੜਨ ਲਈ ਸਾਂਝਾ ਆਪ੍ਰੇਸ਼ਨ ਚਲਾਇਆ ਸੀ, ਜਿਸ ਦੌਰਾਨ ਨਸ਼ਾ ਤਸਕਰਾਂ ਨੂੰ ਘੇਰਾ ਪਾ ਕੇ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਮੁਕਾਬਲੇ ਦੌਰਾਨ ਪੁਲਸ ਨੇ ਨਸ਼ਾ ਤਸਕਰਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਮੁਕਾਬਲੇ ਦੌਰਾਨ ਪੁਲਸ ਅਤੇ ਤਸਕਰਾਂ ਵਿਚਾਲੇ ਗੋਲੀਬਾਰੀ ਹੋਣ ਦੀ ਵੀ ਖ਼ਬਰ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸ਼ਰੇਆਮ ਗੁੰਡਾਗਰਦੀ, ਦੁਕਾਨਦਾਰ ਨੂੰ ਨੰਗਾ ਕਰ ਕੇ ਮਾਰੇ ਬੇਸਬਾਲ, ਵੀਡੀਓ ਵਾਇਰਲ

ਦੱਸਿਆ ਜਾ ਰਿਹਾ ਹੈ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਰੋਡ 'ਤੇ ਇਕ ਪਲਾਟ 'ਚ ਨਸ਼ਾ ਤਸਕਰ ਬੈਠੇ ਹਨ। ਸੂਚਨਾ ਮਿਲਦੇ ਹੀ ਪੁਲਸ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਮੁਕਾਬਲੇ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ। ਪੁਲਸ ਵੱਲੋਂ ਫੜੇ ਗਏ ਨਸ਼ਾ ਤਸਕਰਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News