ਪਟਿਆਲਾ ਵਿਚ ਪੁਲਸ ਅਤੇ ਗੈਂਗਸਟਰ ਵਿਚਾਲੇ ਹੋਇਆ ਐਨਕਾਊਂਟਰ, ਮੱਧ ਪ੍ਰਦੇਸ਼ ਤੋਂ ਲਿਆਇਆ ਸੀ ਅਸਲਾ

Wednesday, Feb 01, 2023 - 10:06 PM (IST)

ਪਟਿਆਲਾ ਵਿਚ ਪੁਲਸ ਅਤੇ ਗੈਂਗਸਟਰ ਵਿਚਾਲੇ ਹੋਇਆ ਐਨਕਾਊਂਟਰ, ਮੱਧ ਪ੍ਰਦੇਸ਼ ਤੋਂ ਲਿਆਇਆ ਸੀ ਅਸਲਾ

ਪਟਿਆਲਾ (ਬਲਜਿੰਦਰ)- ਸੀ. ਆਈ. ਏ. ਸਟਾਫ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨਾਲ ਹੋਏ ਮੁਕਾਬਲੇ ’ਚ ਗੈਂਗਸਟਰ ਐੱਸ. ਕੇ. ਖਰੋੜ ਦੇ ਨਜ਼ਦੀਕੀ ਸਾਥੀ ਪਵਨ ਕੁਮਾਰ ਜ਼ਖ਼ਮੀ ਹੋ ਗਿਆ। ਉਸ ਨੂੰ ਗ੍ਰਿਫ਼ਤਾਰ ਕਰ ਕੇ 2 ਪਿਸਟਲਾਂ ਬਰਾਮਦ ਕੀਤੀਆਂ ਗਈਆਂ ਹਨ। ਪਵਨ ਕੁਮਾਰ ’ਤੇ ਪਹਿਲਾਂ ਵੀ ਕਈ ਅਪਰਾਧਿਕ ਕੇਸ ਦਰਜ ਹਨ।

ਇਹ ਖ਼ਬਰ ਵੀ ਪੜ੍ਹੋ - ਕੇਂਦਰੀ ਬਜਟ ਨੂੰ ਬੀਬੀ ਜਗੀਰ ਕੌਰ ਨੇ ਦੱਸਿਆ ਕਿਸਾਨ, ਮਜ਼ਦੂਰ ਤੇ ਪੰਜਾਬ ਵਿਰੋਧੀ

ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਐੱਸ. ਪੀ. ਇਨਵੈਸਟੀਗੇਸ਼ਨ ਹਰਬੀਰ ਸਿੰਘ ਅਟਵਾਲ, ਡੀ. ਐੱਸ. ਪੀ. ਡੀ. ਸੁਖਅੰਮ੍ਰਿਤ ਸਿੰਘ ਰੰਧਾਵਾ ਪਟਿਆਲਾ ਦੀ ਅਗਵਾਈ ’ਚ ਇਕ ਚੈਕਿੰਗ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ. ਆਈ. ਏ. ਪਟਿਆਲਾ ਸਮੇਤ ਪੁਲਸ ਪਾਰਟੀ ਨਾਲ ਮੁਕਾਬਲੇ ਦੌਰਾਨ ਪਵਨ ਪੁੱਤਰ ਰਾਜ ਕੁਮਾਰ ਵਾਸੀ ਤਫੱਜ਼ਲਪੁਰਾ ਥਾਣਾ ਅਰਬਨ ਅਸਟੇਟ ਪਟਿਆਲਾ ਹਾਲ ਵਾਸੀ ਏਕਤਾ ਨਗਰ ਪਟਿਆਲਾ ਜ਼ਖਮੀ ਹੋ ਗਿਆ ਹੈ। ਉਸ ਤੋਂ 2 ਪਿਸਟਲ 32 ਬੋਰ ਸਮੇਤ ਜ਼ਿੰਦਾ ਰੋਂਦ ਅਤੇ ਬ੍ਰੀਜ਼ਾ ਕਾਰ ਬਰਾਮਦ ਹੋਈ।

ਇਹ ਖ਼ਬਰ ਵੀ ਪੜ੍ਹੋ - ਜਬਰ-ਜ਼ਿਨਾਹ ਦਾ ਪਰਚਾ ਦਰਜ ਹੋਣ ਤੋਂ ਪਰੇਸ਼ਾਨ ਸੀ CA, ਹਾਰ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

ਐੱਸ. ਐੱਸ. ਪੀ. ਨੇ ਦੱਸਿਆ ਕਿ ਸੀ. ਆਈ. ਏ. ਪਟਿਆਲਾ ਨੂੰ ਸੂਚਨਾ ਮਿਲੀ ਸੀ ਕਿ ਪਵਨ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਪਿਸਟਲ ਲੈ ਕੇ ਆਇਆ ਹੈ। ਇਸ ਸੂਚਨਾ ’ਤੇ ਸੀ. ਆਈ. ਏ. ਪਟਿਆਲਾ ਦੀ ਟੀਮ ਇਸ ਦੀ ਤਲਾਸ਼ ਸਬੰਧੀ ਪਵਨ ਦੀ ਉਸਦੇ ਟਿਕਾਣਿਆਂ ਅਤੇ ਪਟਿਆਲਾ ਦੇ ਆਸ-ਪਾਸ ਦੇ ਏਰੀਆਂ ’ਚ ਇਸ ਦੀ ਤਲਾਸ਼ ਕਰ ਰਹੀ ਸੀ। ਅੱਜ ਪਟਿਆਲਾ ਸੰਗਰੂਰ ਹਾਈਵੇ ਨੇਡ਼ੇ ਪਵਨ ਨੂੰ ਗ੍ਰਿਫਤਾਰ ਕਰਨ ਲਈ ਘੇਰਬੰਦੀ ਕਰ ਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸੇ ਦੌਰਾਨ ਪਵਨ ਨੇ ਪੁਲਸ ਪਾਰਟੀ ’ਤੇ ਫਾਇਰ ਕੀਤੇ। ਪੁਲਸ ਨੇ ਵੀ ਆਤਮ-ਰੱਖਿਆ ਲਈ ਫਾਇਰ ਕੀਤਾ ਜੋ ਕਿ ਪਵਨ ਦੇ ਸੱਜੀ ਲੱਤ ’ਚ ਲੱਗਾ। ਉਸ ਨੂੰ ਮੌਕੇ ਤੋਂ ਡਾਕਟਰੀ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਦਾਖਲ ਕਰਾਇਆ ਗਿਆ ਅਤੇ 2 ਪਿਸਟਲ ਰੌਂਦ ਅਤੇ ਕਾਰ ਬਰਾਮਦ ਕੀਤੀ ਗਈ। ਉਸ ਖਿਲਾਫ ਥਾਣਾ ਪਸਿਆਣਾ ਵਿਖੇ 307 ਆਈ. ਪੀ. ਸੀ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅੱਗੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪ੍ਰੋ. ਸਰਚਾਂਦ ਸਿੰਘ ਖਿਆਲਾ ਵੱਲੋਂ ਕੇਂਦਰੀ ਬਜਟ ਦੀ ਸ਼ਲਾਘਾ, ਕਿਹਾ- ਵਿਕਾਸ ਕਾਰਜਾਂ ਨੂੰ ਮਿਲੇਗੀ ਤੇਜ਼ੀ

ਇਸ ਮੌਕੇ ਐੱਸ. ਪੀ. ਇਨਵੈਸਟੀਗੇਸ਼ਨ ਹਰਬੀਰ ਸਿੰਘ ਅਟਵਾਲ, ਡੀ. ਐੱਸ. ਪੀ. ਇਨਵੈਸਟੀਗੇਸ਼ਨ ਸੁਖਅੰਮ੍ਰਿਤ ਸਿੰਘ ਰੰਧਾਵਾ ਅਤੇ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸ: ਸ਼ਮਿੰਦਰ ਸਿੰਘ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News