ਪੰਜਾਬ ''ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ

04/07/2024 6:52:18 PM

ਫਰੀਦਕੋਟ (ਵੈੱਬ ਡੈਸਕ)- ਪੰਜਾਬ ਵਿਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਫਰੀਦਕੋਟ ਦੇ ਵਿਚ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ਦੌਰਾਨ ਪੁਲਸ ਅਤੇ ਗੈਂਗਸਟਰਾਂ ਵੱਲੋਂ ਤਾਬੜਤੋੜ ਗੋਲ਼ੀਆਂ ਚਲਾਈਆਂ ਗਈਆਂ। ਇਸ ਮੁਕਾਬਲੇ ਦੌਰਾਨ ਦੋ ਗੈਂਗਸਟਰਾਂ ਨੂੰ ਲੱਤਾਂ 'ਚ ਗੋਲ਼ੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ। ਪੁਲਸ ਵੱਲੋਂ ਦੋਹਾਂ ਨੂੰ ਮੌਕੇ ਉਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

PunjabKesari

ਫੜੇ ਗਏ ਗੈਂਗਸਟਰਾਂ ਦਾ ਪਛਾਣ ਵਿਪਲਪ੍ਰੀਤ ਸਿੰਘ ਅਤੇ ਕਰਨ ਉਰਫ਼ ਆਸ਼ੂ ਵਜੋਂ ਹੋਈ ਹੈ। ਫੜੇ ਗਏ ਦੋਵੇਂ ਗੈਂਗਸਟਰ ਜਲੰਧਰ ਦੇ ਦੱਸੇ ਜਾ ਰਹੇ ਹਨ, ਜੋਕਿ ਫਰੀਦਕੋਟ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ। ਦੱਸਿਆ ਜਾ ਰਿਹਾ ਹੈ ਕਿ ਫਰੀਦਕੋਟ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਗੈਂਗਟਰਾਂ ਨੂੰ ਫੜਨ ਗਈ ਅਤੇ ਦੋਵੇਂ ਗੈਂਗਸਟਰਾਂ ਵੱਲੋਂ ਪੁਲਸ ਪਾਰਟੀ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। 

PunjabKesari

ਇਹ ਵੀ ਪੜ੍ਹੋ:  ਪੰਜਾਬ ਵਿਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਇਹ ਵੀ ਪੜ੍ਹੋ: ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ CM ਭਗਵੰਤ ਮਾਨ ਖਟਕੜ ਕਲਾਂ 'ਚ ਭੁੱਖ ਹੜਤਾਲ 'ਤੇ ਬੈਠੇ, ਭਾਜਪਾ 'ਤੇ ਸਾਧੇ ਨਿਸ਼ਾਨੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


shivani attri

Content Editor

Related News