ਫਿਰੋਜ਼ਪੁਰ ''ਚ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

Wednesday, Feb 08, 2023 - 05:16 PM (IST)

ਫਿਰੋਜ਼ਪੁਰ ''ਚ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

ਫਿਰੋਜ਼ਪੁਰ (ਕੁਮਾਰ) : ਏ. ਆਈ. ਜੀ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਬੀਤੀ ਦੇਰ ਰਾਤ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗੈਂਗਸਟਰ ਗੁਰਸੇਵਕ ਸਿੰਘ ਅਤੇ ਸਤਵਿੰਦਰ ਸਿੰਘ ਉਰਫ਼ ਲੱਡੂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ- ਹਾਦਸੇ ’ਚ ਜਾਨ ਗੁਆਉਣ ਵਾਲੇ ਰਣਜੀਤ ਬਾਵਾ ਦੇ ਪੀ. ਏ. ਡਿਪਟੀ ਵੋਹਰਾ ਦੇ ਪਰਿਵਾਰ ਦਾ ਵੱਡਾ ਖ਼ੁਲਾਸਾ

ਦੱਸ ਦੇਈਏ ਕਿ ਇਹ ਗੈਂਗਸਟਰ ਅਰਸ਼ ਡੱਲਾ ਗੈਂਗ ਦੇ ਹਨ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਕਸਪਾ ਮੁਦਕੀ ਦੇ ਇਲਾਕੇ 'ਚ ਜਦੋਂ ਕਾਊਂਟਰ ਇੰਟੈਲੀਜੈਂਸ ਦੀ ਪੁਲਸ ਪਾਰਟੀ ਨੇ ਗੁਪਟ ਸੂਚਨਾ ਦੇ ਆਧਾਰ 'ਤੇ ਦੱਸੇ ਗਏ ਸਥਾਨ 'ਤੇ ਛਾਪੇਮਾਰੀ ਕੀਤੀ ਤਾਂ ਉੱਥੇ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋ ਗਿਆ ਅਤੇ ਇਸ ਦੌਰਾਨ ਗੈਂਗਸਟਰ ਸੁਖਵਿੰਦਰ ਸਿੰਘ ਦੇ ਪੈਰ 'ਚ ਗੋਲ਼ੀ ਲੱਗ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ ਪਰ ਕੋਈ ਵੀ ਪੁਲਸ ਅਧਿਕਾਰੀ ਇਸ ਸਬੰਧੀ ਕੁਝ ਕਹਿਣ ਨੂੰ ਤਿਆਰ ਨਹੀਂ ਹੈ।

ਇਹ ਵੀ ਪੜ੍ਹੋ- ਸਰਹੱਦ ਪਾਰ: ਵਿਆਹ ਨਾ ਕਰਵਾਉਣ ਤੋਂ ਖਫ਼ਾ ਮੁੰਡੇ ਨੇ ਕੁੜੀ 'ਤੇ ਸੁੱਟਿਆ ਤੇਜ਼ਾਬ, ਬੁਰੀ ਤਰ੍ਹਾਂ ਝੁਲਸਿਆ ਚਿਹਰਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News