ਅਜਨਾਲਾ ’ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜਵਾਬੀ ਫਾਇਰਿੰਗ ਦੌਰਾਨ ਇਕ ਮੁਲਜ਼ਮ ਜ਼ਖ਼ਮੀ

Monday, Jul 06, 2026 - 10:50 AM (IST)

ਅਜਨਾਲਾ ’ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜਵਾਬੀ ਫਾਇਰਿੰਗ ਦੌਰਾਨ ਇਕ ਮੁਲਜ਼ਮ ਜ਼ਖ਼ਮੀ

ਅੰਮ੍ਰਿਤਸਰ (ਜਸ਼ਨ)- ਅਜਨਾਲਾ ਖੇਤਰ ’ਚ ਪੰਜਾਬ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਪੁਲਸ ਨੇ 2 ਮੁਲਜ਼ਮਾਂ ਨੂੰ ਕਾਬੂ ਕਰਕੇ ਇਕ ਵੱਡੀ ਅਪਰਾਧਿਕ ਸਾਜ਼ਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਮੁਕਾਬਲੇ ਦੌਰਾਨ ਪੁਲਸ ਦੀ ਜਵਾਬੀ ਫਾਇਰਿੰਗ ’ਚ ਇਕ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ ਮਿਜਾਜ਼

ਜਾਣਕਾਰੀ ਅਨੁਸਾਰ ਇਹ ਮੁਕਾਬਲਾ ਅਜਨਾਲਾ ਦੇ ਪਿੰਡ ਭੱਖਾ ਤਾਰਾ ਸਿੰਘ ਨੇੜੇ ਨਹਿਰੀ ਇਲਾਕੇ ’ਚ ਹੋਇਆ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਰਾਜ ਸਿੰਘ ਅਤੇ ਅਰਜੁਨ ਸ਼ਰਮਾ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪੁਲਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਇਕ ਪਿਸਤੌਲ, 2 ਮੋਬਾਈਲ ਅਤੇ ਇਕ ਥਾਰ ਗੱਡੀ ਵੀ ਬਰਾਮਦ ਕੀਤੀ ਹੈ। ਪੁਲਸ ਸੂਤਰਾਂ ਮੁਤਾਬਕ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਇਸ ਪੂਰੇ ਨੈੱਟਵਰਕ ਦਾ ਸੰਚਾਲਨ ਯੂ. ਕੇ. ’ਚ ਬੈਠਾ ਗੈਂਗਸਟਰ ਨਿਸ਼ਾਨ ਕਰ ਰਿਹਾ ਸੀ। ਪੁਲਸ ਨੂੰ ਸ਼ੱਕ ਹੈ ਕਿ ਦੋਵੇਂ ਮੁਲਜ਼ਮ ਕਿਸੇ ਟਾਰਗੇਟ ਕਿਲਿੰਗ ਦੀ ਯੋਜਨਾ ਤਹਿਤ ਇਲਾਕੇ ਦੀ ਰੇਕੀ ਕਰ ਰਹੇ ਸਨ ਅਤੇ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ ਸਨ।

ਇਹ ਵੀ ਪੜ੍ਹੋ- 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ

ਪੁਲਸ ਸੂਤਰਾਂ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਦੋ ਹਥਿਆਰਬੰਦ ਸ਼ੱਕੀ ਇਕ ਥਾਰ ਗੱਡੀ ’ਚ ਸਵਾਰ ਹੋ ਕੇ ਇਲਾਕੇ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਨੀਅਤ ਨਾਲ ਘੁੰਮ ਰਹੇ ਹਨ। ਸੂਚਨਾ ਮਿਲਦਿਆਂ ਹੀ ਪੁਲਸ ਟੀਮ ਹਰਕਤ ਵਿਚ ਆ ਗਈ ਅਤੇ ਮੁਲਜ਼ਮਾਂ ਦਾ ਪਿੱਛਾ ਕਰਦੇ ਹੋਏ ਉਨ੍ਹਾਂ ਦੀ ਘੇਰਾਬੰਦੀ ਕਰ ਦਿੱਤੀ। ਪੁਲਸ ਅਨੁਸਾਰ ਆਪਣੇ ਆਪ ਨੂੰ ਘਿਰਿਆ ਦੇਖ ਕੇ ਮੁਲਜ਼ਮਾਂ ਨੇ ਪਿਸਤੌਲ ਨਾਲ ਪੁਲਸ ਪਾਰਟੀ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਜਵਾਬ ਵਿਚ ਪੁਲਸ ਨੇ ਵੀ ਸਵੈ-ਰੱਖਿਆ ਲਈ ਫਾਇਰਿੰਗ ਕੀਤੀ। ਇਸ ਦੌਰਾਨ ਇਕ ਮੁਲਜ਼ਮ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਪੁਲਸ ਨੇ ਯੋਜਨਾਬੱਧ ਢੰਗ ਨਾਲ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਪੁਲਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਵਿਸਥਾਰਪੂਰਵਕ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਖੰਗਾਲੇ ਜਾ ਰਹੇ ਹਨ। ਪੁਲਸ ਨੇ ਸੰਭਾਵਨਾ ਜਤਾਈ ਹੈ ਕਿ ਪੁੱਛਗਿੱਛ ਦੌਰਾਨ ਇਸ ਗਿਰੋਹ ਨਾਲ ਜੁੜੇ ਕਈ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News