ਹੁਸ਼ਿਆਰਪੁਰ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, 3 ਬਦਮਾਸ਼ਾਂ ਦੇ ਲੱਗੀਆਂ ਗੋਲ਼ੀਆਂ

07/08/2023 2:59:53 PM

ਹੁਸ਼ਿਆਰਪੁਰ(ਵੈੱਬ ਡੈਸਕ)- ਹੁਸ਼ਿਆਰਪੁਰ ਦੇ ਚੱਬੇਵਾਲ ਵਿਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਠਭੇੜ ਵਿਚ ਤਿੰਨ ਬਦਮਾਸਾਂ ਦੇ ਗੋਲ਼ੀਆਂ ਵੀ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸੀ. ਆਈ. ਏ. ਸਟਾਫ਼ ਹੁਸ਼ਿਆਰਪੁਰ ਵੱਲੋਂ ਚਲਾਈਆਂ ਗੋਲ਼ੀਆਂ ਨਾਲ 3 ਬਗਦਮਾਸ਼ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਕਾਬੂ ਕਰ ਲਿਆ ਗਿਆ। 

ਮੁਠਭੇੜ ਵਿਚਾਲੇ ਤਿੰਨ ਬਦਮਾਸ਼ਾਂ ਦੇ ਪੈਰਾਂ ਵਿਚ ਗੋਲ਼ੀ ਲੱਗੀ ਹੈ। ਉਥੇ ਹੀ ਦੂਜੇ ਪਾਸੇ ਪੰਜਾਬ ਪੁਲਸ ਵੱਲੋਂ ਬਦਮਾਸ਼ਾਂ ਅਤੇ ਗੈਂਗਸਟਰਾਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਪੰਜਾਬ ਪੁਲਸ ਨੇ ਸਖ਼ਤ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸੁਧਰ ਜਾਓ ਨਹੀਂ ਗੋਲ਼ੀਆਂ ਵੱਜਣਗੀਆਂ। ਉਥੇ ਹੀ ਪੁਲਸ ਵੱਲੋਂ ਮੌਕੇ 'ਤੇ ਸਰਚ ਆਪਰੇਸ਼ਨ ਵੀ ਚਲਾਇਆ  ਗਿਆ ਹੈ। 

ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਘਟਨਾ, ਪੈਟਰੋਲ ਪਵਾਉਣ ਆਏ ਨੌਜਵਾਨਾਂ ਨੇ ਮੁੰਡੇ ਦਾ ਕਰ 'ਤਾ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
 
For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711


shivani attri

Content Editor

Related News