ਪੰਜਾਬ ਪੁਲਸ ਤੇ ਮੁਲਜ਼ਮ ਵਿਚਾਲੇ ਮੁਠਭੇੜ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
Monday, Apr 28, 2025 - 05:15 PM (IST)

ਅੰਮ੍ਰਿਤਸਰ- ਅੰਮ੍ਰਿਤਸਰ 'ਚ ਪੁਲਸ ਅਤੇ ਗੈਂਗਸਟਰ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਸ ਮੁਕਾਬਲੇ ਦੌਰਾਨ 'ਮੁਲਜ਼ਮ ਜ਼ਖ਼ਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮੁਲਜ਼ਮ ਦੀ ਪਹਿਚਾਣ ਸ਼ਿਵਮ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਮਿਲਾਵਟਖੋਰੀ ਕਰਨ ਵਾਲਿਆਂ ਦੀ ਖੇਰ ਨਹੀਂ, ਹੁਣ ਵਿਭਾਗੀ ਦੇ ਨਾਲ-ਨਾਲ ਹੋਵੇਗੀ ਕਾਨੂੰਨੀ ਕਾਰਵਾਈ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਅਧਿਕਾਰੀਆਂ ਅਨੁਸਾਰ, ਸ਼ਿਵਮ ਸਿੰਘ ਵਿਰੁੱਧ ਪਹਿਲਾਂ ਹੀ ਰਣਜੀਤ ਐਵੇਨਿਊ ਪੁਲਿਸ ਸਟੇਸ਼ਨ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਹੈ। ਇਸ ਤੋਂ ਇਲਾਵਾ, ਉਸ ਵਿਰੁੱਧ ਲਗਭਗ ਚਾਰ ਹੋਰ ਗੰਭੀਰ ਅਪਰਾਧਿਕ ਮਾਮਲੇ ਵੀ ਦਰਜ ਹਨ। ਪੁਲਸ ਨੂੰ ਉਸ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ, ਉਸਨੂੰ ਫੜਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ- ਭਾਰਤ 'ਚ ਤੇਜ਼ੀ ਨਾਲ ਵੱਧ ਰਹੀ ਬੱਚਿਆਂ 'ਚ ਇਹ ਬੀਮਾਰੀ, ਹਰ ਸਾਲ ਆ ਰਹੇ 15 ਹਜ਼ਾਰ ਨਵੇਂ ਮਾਮਲੇ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਦੋਂ ਪੁਲਸ ਨੇ ਵੇਰਕਾ ਬਾਈਪਾਸ 'ਤੇ ਦੋਸ਼ੀ ਨੂੰ ਘੇਰਨ ਅਤੇ ਉਸਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਟੀਮ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਪੁਲਸ ਨੇ ਵੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋਸ਼ੀ ਜ਼ਖਮੀ ਹੋ ਗਿਆ ਅਤੇ ਉਸਨੂੰ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ- ਪੰਜਾਬ : ਪਿਤਾ ਦੀ ਰਿਵਾਲਵਰ ਲੈ ਕੇ ਕਲਾਸ 'ਚ ਪਹੁੰਚੀ ਵਿਦਿਆਰਥਣ, ਦੇਖ ਪੈ ਗਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8