ਪੰਜਾਬ ਪੁਲਸ ਤੇ ਕਤਲ ਦੇ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ
Saturday, Sep 19, 2026 - 04:51 PM (IST)
ਤਰਨਤਾਰਨ(ਰਮਨ)- ਤਰਨਤਾਰਨ ਪੁਲਸ ਤੇ ਕਤਲ ਦੇ ਮਾਮਲੇ ’ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਨੌਸ਼ਹਿਰਾ ਪੰਨੂਆਂ ਇਲਾਕੇ ’ਚ ਪੁਲਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਸੀ। ਇਸ ਦੌਰਾਨ ਪਿੱਛਾ ਕਰਨ 'ਤੇ ਮੋਟਰਸਾਈਕਲ ਫਿਸਲਣ ਤੋਂ ਬਾਅਦ ਮੁਲਜ਼ਮ ਨੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ
ਪੁਲਸ ਦੀ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ ’ਚ ਗੋਲੀ ਲੱਗੀ। ਜ਼ਖਮੀ ਹੋਏ ਮੁਲਜ਼ਮ ਦੀ ਪਛਾਣ ਸਾਜਨਪ੍ਰੀਤ ਸਿੰਘ ਉਰਫ਼ ਸਾਜਨ ਵਾਸੀ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਸ ਨੇ ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਹੈ। ਮੁਲਜ਼ਮ ਕੋਲੋਂ .30 ਬੋਰ ਦਾ ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਥਾਣਾ ਸਰਹਾਲੀ ਵਿਖੇ 12 ਸਤੰਬਰ ਨੂੰ ਦਰਜ ਕਤਲ ਅਤੇ ਅਸਲਾ ਐਕਟ ਦੇ ਮਾਮਲੇ ’ਚ ਲੋੜੀਂਦਾ ਸੀ। ਪੁਲਸ ਨੇ ਮੁਕਾਬਲੇ ਸਬੰਧੀ ਨਵਾਂ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਏ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
