ਪੰਜਾਬ ਪੁਲਸ ਤੇ ਸ਼ੂਟਰਾਂ ਵਿਚਾਲੇ ਮੁੱਠਭੇੜ, ਚੱਲੀਆਂ ਤਾਬੜਤੋੜ ਗੋਲ਼ੀਆਂ, ਇਕ ਦਬੋਚਿਆ

11/06/2023 9:58:16 PM

ਮੋਹਾਲੀ (ਮੇਸ਼ੀ) : ਜ਼ੀਰਕਪੁਰ ਤੋਂ ਇਕ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵੀ.ਆਈ.ਪੀ. ਰੋਡ ਦੇ ਕੋਲ ਕੁਝ ਸ਼ੂਟਰਾਂ ਅਤੇ ਪੁਲਸ ਵਿਚਾਲੇ ਮੁੱਠਭੇੜ ਹੋਈ। ਇਸ ਦੌਰਾਨ ਪੁਲਸ ਨੇ ਇਕ ਸ਼ੂਟਰ ਨੂੰ ਕਾਬੂ ਕਰ ਲਿਆ, ਜਦ ਕਿ ਉਸ ਦਾ ਸਾਥੀ ਹਨੇਰੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਿਆ। ਗੋਲ਼ੀਬਾਰੀ ਦੌਰਾਨ ਇਕ ਸ਼ੂਟਰ ਦੀ ਲੱਤ ਵਿੱਚ ਗੋਲ਼ੀ ਲੱਗੀ ਹੈ। ਪੁਲਸ ਵੱਲੋਂ ਫੜੇ ਗਏ ਗੈਂਗਸਟਰ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਖੇੜੀ ਗੁੱਜਰਾਂ ਡੇਰਾਬੱਸੀ ਵਜੋਂ ਹੋਈ ਹੈ। ਉਸ ਤੋਂ 2 ਵਿਦੇਸ਼ੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਦੋਵੇਂ ਸ਼ੂਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨਾਲ ਸਬੰਧਤ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ਨਾਈਜੀਰੀਆ 'ਚ ਕੈਨੇਡੀਅਨ ਹਾਈ ਕਮਿਸ਼ਨ 'ਤੇ ਹਮਲਾ, 2 ਦੀ ਮੌਤ, ਕਈ ਜ਼ਖ਼ਮੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ’ਤੇ ਪਹੁੰਚੇ ਐੱਸ. ਪੀ. (ਦਿਹਾਤੀ) ਮਨਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਜ਼ੀਰਕਪੁਰ ਥਾਣਾ ਮੁਖੀ ਸਿਮਰਨਜੀਤ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਵੀ.ਆਈ.ਪੀ. ਰੋਡ ’ਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਪਾਰਟੀ ਨੂੰ ਦੇਖ ਕੇ ਇਕ ਮੋਟਰਸਾਈਕਲ ਸਵਾਰ 2 ਨੌਜਵਾਨ ਅਚਾਨਕ ਡੋਮੀਨੋਜ਼ ਚੌਕ ਤੋਂ ਤੇਜ਼ੀ ਨਾਲ ਮੁੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਸ ਪਾਰਟੀ ਵੱਲੋਂ ਉਨ੍ਹਾਂ ਦਾ ਪਿੱਛਾ ਕੀਤਾ ਗਿਆ, ਜੋ ਵੀ.ਆਈ.ਪੀ. ਰੋਡ ਤੋਂ ਮਾਇਆ ਗਾਰਡਨ ਫੇਜ਼-1 ਦੇ ਪਿੱਛੇ ਵਾਲੀ ਸੜਕ ਵੱਲ ਭੱਜ ਗਏ। ਜਦ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਘੇਰ ਲਿਆ ਤਾਂ ਉਨ੍ਹਾਂ ਨੇ ਪੁਲਸ ’ਤੇ ਫਾਇਰ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਦਾ ਮਨੀਲਾ 'ਚ ਕਤਲ, 4 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

ਇਸ ਦੌਰਾਨ ਜਵਾਬੀ ਫਾਇਰ ਕਰਦਿਆਂ ਪੁਲਸ ਦੀ ਗੋਲ਼ੀ ਗੈਂਗਸਟਰ ਮਨਜੀਤ ਦੀ ਲੱਤ ’ਤੇ ਲੱਗੀ, ਜੋ ਹੇਠਾਂ ਡਿੱਗ ਗਿਆ, ਜਦ ਕਿ ਉਸ ਦਾ ਸਾਥੀ ਹਨੇਰੇ ਦਾ ਫਾਇਦਾ ਚੁੱਕਦਿਆਂ ਫਰਾਰ ਹੋ ਗਿਆ। ਐੱਸ. ਪੀ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਬੀਤੇ ਦਿਨੀਂ ਮੋਹਾਲੀ ਵਿਖੇ ਬਿਊ ਬਰੋਸ ਲਾਊਂਜ 'ਚ ਗੋਲ਼ੀਬਾਰੀ ਕੀਤੀ ਸੀ। ਪੁਲਸ ਨੇ ਬੀਤੇ ਸਾਲ ਮਈ ਦੇ ਮਹੀਨੇ ’ਚ ਇਸ ਨੂੰ ਕਾਬੂ ਕੀਤਾ ਸੀ, ਜੋ ਹੁਣ ਜੇਲ੍ਹ ’ਚੋਂ ਕੁਝ ਸਮਾਂ ਪਹਿਲਾਂ ਵਾਪਸ ਆਇਆ ਸੀ। ਪੁਲਸ ਨੇ ਦੱਸਿਆ ਕਿ ਦੋਵੇਂ ਸ਼ੂਟਰ ਇਕ ਵੱਡੇ ਬਿਲਡਰ ਨੂੰ ਨਿਸ਼ਾਨਾ ਬਣਾਉਣ ਜਾ ਰਹੇ ਸਨ ਪਰ ਪੁਲਸ ਨੇ ਉਨ੍ਹਾਂ ਨੂੰ ਪਹਿਲਾਂ ਹੀ ਫੜ ਲਿਆ।

ਇਹ ਵੀ ਪੜ੍ਹੋ : ਨਾਈਜੀਰੀਆ 'ਚ ਕੈਨੇਡੀਅਨ ਹਾਈ ਕਮਿਸ਼ਨ 'ਤੇ ਹਮਲਾ, 2 ਦੀ ਮੌਤ, ਕਈ ਜ਼ਖ਼ਮੀ

ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫਰਾਰ ਹੋਣ ਵਾਲੇ ਗੈਂਗਸਟਰ ਦੀ ਪਛਾਣ ਸੁਖਬੀਰ ਸਿੰਘ ਸੁੱਖੀ ਵਜੋਂ ਹੋਈ ਹੈ, ਜਿਸ ਦੀ ਪੁਲਸ ਭਾਲ ਕਰ ਰਹੀ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮ ਤੋਂ ਇਕ ਬਹੁਤ ਮਹਿੰਗੀ ਪਿਸਤੌਲ ਬਰਾਮਦ ਹੋਈ ਹੈ, ਜਿਸ ਦੀ ਕੀਮਤ ਲੱਖਾਂ ਰੁਪਏ 'ਚ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ, ਜੋ ਅਜੇ ਕੁਝ ਸਮਾਂ ਪਹਿਲਾਂ ਹੀ ਜ਼ਮਾਨਤ ’ਤੇ ਜੇਲ੍ਹ 'ਚੋਂ ਬਾਹਰ ਆਇਆ ਹੈ। ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh