ਸ਼ਾਹਕੋਟ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ: ਸਰਪੰਚ ''ਤੇ ਕਾਤਲਾਨਾ ਹਮਲਾ ਕਰਨ ਵਾਲਾ ਦੋਸ਼ੀ ਜ਼ਖਮੀ ਹਾਲਤ ''ਚ ਕਾਬੂ

Wednesday, Mar 04, 2026 - 02:05 AM (IST)

ਸ਼ਾਹਕੋਟ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ: ਸਰਪੰਚ ''ਤੇ ਕਾਤਲਾਨਾ ਹਮਲਾ ਕਰਨ ਵਾਲਾ ਦੋਸ਼ੀ ਜ਼ਖਮੀ ਹਾਲਤ ''ਚ ਕਾਬੂ

ਸ਼ਾਹਕੋਟ : ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ਼ਾਹਕੋਟ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਪਿੰਡ ਬੂਟੇ ਦਿਆ ਚੰਨਾ ਦੇ ਸਰਪੰਚ ਮਹਿੰਦਰ ਸਿੰਘ 'ਤੇ ਹੋਏ ਕਾਤਲਾਨਾ ਹਮਲੇ ਦੇ ਮੁੱਖ ਦੋਸ਼ੀ ਨੂੰ ਪੁਲਸ ਨੇ ਇੱਕ ਮੁਕਾਬਲੇ ਦੌਰਾਨ ਕਾਬੂ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸੁਖਜੀਤ ਸਿੰਘ ਉਰਫ਼ ਸ਼ਿੱਲੂ ਵਾਸੀ ਬੇਲਗਾ ਵਜੋਂ ਹੋਈ ਹੈ।

ਕੀ ਸੀ ਪੂਰਾ ਮਾਮਲਾ?

ਡੀ. ਐੱਸ. ਪੀ. ਸ਼ਾਹਕੋਟ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬੀਤੀ 28 ਫਰਵਰੀ ਨੂੰ ਪੰਜ ਅਣਪਛਾਤੇ ਵਿਅਕਤੀਆਂ ਵੱਲੋਂ ਸਰਪੰਚ ਮਹਿੰਦਰ ਸਿੰਘ 'ਤੇ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਇਸ ਸਬੰਧੀ ਥਾਣਾ ਮਹਿਤਪੁਰ ਵਿੱਚ ਐੱਫ. ਆਈ. ਆਰ. ਨੰਬਰ 34 ਤਹਿਤ ਧਾਰਾ 109 ਬੀ. ਐੱਨ. ਐੱਸ. (ਕਤਲ ਦੀ ਕੋਸ਼ਿਸ਼) ਅਧੀਨ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ ਸੀ।

ਇਹ ਵੀ ਪੜ੍ਹੋ : ਵਪਾਰ ਸਮਝੌਤੇ ਜ਼ਰੀਏ ਦੇਸ਼ ਦੀ ਖੇਤੀ ਅਮਰੀਕਾ ਨੂੰ ਵੇਚ ਦਿੱਤੀ : ਪਰਗਟ ਸਿੰਘ

ਮੁਕਾਬਲੇ ਦੌਰਾਨ ਹੋਈ ਗ੍ਰਿਫ਼ਤਾਰੀ 

ਤਫ਼ਤੀਸ਼ ਦੌਰਾਨ ਪੁਲਸ ਪਾਰਟੀ ਨੂੰ ਮਹਿਤਪੁਰ ਨੇੜੇ ਮੁੱਖ ਦੋਸ਼ੀ ਸੁਖਜੀਤ ਸਿੰਘ ਦੀ ਮੌਜੂਦਗੀ ਬਾਰੇ ਪਤਾ ਲੱਗਾ। ਜਦੋਂ ਪੁਲਸ ਨੇ ਉਸ ਨੂੰ ਘੇਰਿਆ ਤਾਂ ਦੋਸ਼ੀ ਵੱਲੋਂ ਪੁਲਸ ਟੀਮ ‘ਤੇ ਗੋਲੀਆਂ ਚਲਾਈਆਂ ਗਈਆਂ। ਪੁਲਸ ਵੱਲੋਂ ਜਵਾਬੀ ਕਾਰਵਾਈ ਵਿੱਚ ਕੀਤੀ ਗਈ ਗੋਲੀਬਾਰੀ ਦੌਰਾਨ ਦੋਸ਼ੀ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ। ਫਿਲਹਾਲ ਦੋਸ਼ੀ ਪੁਲਸ ਨਿਗਰਾਨੀ ਹੇਠ ਹਸਪਤਾਲ ਵਿੱਚ ਇਲਾਜ ਅਧੀਨ ਹੈ।

ਨਾਜਾਇਜ਼ ਅਸਲਾ ਬਰਾਮਦ 

ਜਾਣਕਾਰੀ ਮੁਤਾਬਕ, ਪੁਲਸ ਨੇ ਦੋਸ਼ੀ ਕੋਲੋਂ ਇੱਕ ਗੈਰ-ਕਾਨੂੰਨੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀ. ਐੱਸ. ਪੀ. ਸ਼ਾਹਕੋਟ ਨੇ ਦੱਸਿਆ ਕਿ ਮਾਮਲੇ ਦੀ ਤਫ਼ਤੀਸ਼ ਬੜੀ ਬਾਰੀਕੀ ਨਾਲ ਕੀਤੀ ਜਾ ਰਹੀ ਹੈ ਅਤੇ ਵਾਰਦਾਤ ਵਿੱਚ ਸ਼ਾਮਲ ਬਾਕੀ ਰਹਿੰਦੇ ਚਾਰ ਦੋਸ਼ੀਆਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਲਾਕੇ ਵਿੱਚ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸ਼ਾਂਤੀ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News