Breaking : ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ

Sunday, Jan 15, 2023 - 09:52 PM (IST)

Breaking : ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ

ਤਲਵੰਡੀ ਸਾਬੋ : ਪੰਜਾਬ ਦੇ ਤਲਵੰਡੀ ਸਾਬੋ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਤਲਵੰਡੀ ਸਾਬੋ ਦੇ ਪਿੰਡ ਗੁਰੂਸਰ 'ਚ ਬਦਮਾਸ਼ਾਂ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਇਸ ਮੁਕਾਬਲੇ 'ਚ ਇਕ ਹਮਲਾਵਰ ਜ਼ਖ਼ਮੀ ਹੋ ਗਿਆ ਹੈ, ਜਿਸ ਕਾਰਨ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮੁਕਾਬਲੇ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ, ਜਿਸ ਵਿੱਚ ਜਵਾਬੀ ਕਾਰਵਾਈ ਵਿੱਚ ਇੱਕ ਹਮਲਾਵਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ : ਟਰੈਵਲ ਏਜੰਟ ਦਾ ਕਾਰਾ : ਨੌਜਵਾਨ ਨੂੰ ਅਮਰੀਕਾ ਭੇਜਣ ਦੀ ਬਜਾਏ ਖੁਦ ਉਸ ਦੇ ਪੈਸਿਆਂ 'ਤੇ ਚਲਾ ਗਿਆ ਆਸਟ੍ਰੇਲੀਆ

ਦੱਸ ਦੇਈਏ ਕਿ ਸ਼ਨੀਵਾਰ ਨੂੰ ਉਕਤ ਹਮਲਾਵਰਾਂ ਨੇ ਡਾਕਟਰ 'ਤੇ ਗੋਲੀਬਾਰੀ ਕੀਤੀ ਸੀ। ਬਦਮਾਸ਼ਾਂ ਨੇ ਡਾਕਟਰ ਤੋਂ ਗੈਂਗਸਟਰ ਮਨਪ੍ਰੀਤ ਮੰਨਾ ਦੇ ਨਾਂ 'ਤੇ ਫਿਰੌਤੀ ਦੀ ਰਕਮ ਮੰਗੀ ਸੀ, ਜਿਸ ਤੋਂ ਬਾਅਦ ਫਿਰੌਤੀ ਦੀ ਰਕਮ ਨਾ ਮਿਲਣ 'ਤੇ ਬਦਮਾਸ਼ਾਂ ਨੇ ਡਾਕਟਰ 'ਤੇ ਹਮਲਾ ਕਰ ਦਿੱਤਾ। ਇਸ ਮਾਮਲੇ ਵਿੱਚ ਅੱਜ ਪੁਲਸ ਨੇ ਬਦਮਾਸ਼ਾਂ ਨੂੰ ਘੇਰ ਲਿਆ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ, ਜਿਸ ਵਿੱਚ ਇੱਕ ਹਮਲਾਵਰ ਦੇ ਜ਼ਖਮੀ ਹੋਣ ਦੀ ਸੂਚਨਾ ਹੈ।


author

Mandeep Singh

Content Editor

Related News