ਪੁਲਸ ਵੱਲੋਂ ਗੈਂਗਸਟਰਾਂ ਦੇ ਗੁਰਗਿਆਂ ਦਾ Encounter! 3 ਜਣੇ ਹਥਿਆਰਾਂ ਸਣੇ ਗ੍ਰਿਫਤਾਰ

Thursday, Jul 31, 2025 - 10:28 PM (IST)

ਪੁਲਸ ਵੱਲੋਂ ਗੈਂਗਸਟਰਾਂ ਦੇ ਗੁਰਗਿਆਂ ਦਾ Encounter! 3 ਜਣੇ ਹਥਿਆਰਾਂ ਸਣੇ ਗ੍ਰਿਫਤਾਰ

ਤਰਨਤਾਰਨ (ਰਮਨ ਚਾਵਲਾ) : ਵਿਦੇਸ਼ ਵਿੱਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਅਤੇ ਸਤਨਾਮ ਸਿੰਘ ਸੱਤਾ ਦੇ ਤਿੰਨ ਗੁਰਗਿਆਂ ਦਾ ਪੁਲਸ ਪਾਰਟੀ ਦਰਮਿਆਨ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਦੀ ਫਾਇਰਿੰਗ ਦੌਰਾਨ ਤਿੰਨੇ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਪੁਲਸ ਨੇ 3 ਪਿਸਤੌਲਾਂ ਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਲਿਆ ਹੈ। 

ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਨਿਵਾਸੀ ਪਿੰਡ ਠੱਠੀਆਂ ਮਹੰਤਾਂ ਨੂੰ ਪਹਿਲਾਂ ਤੋਂ ਹੀ ਲਖਬੀਰ ਸਿੰਘ ਲੰਡਾ ਤੇ ਸਤਨਾਮ ਸਿੰਘ ਸੱਤਾ ਵੱਲੋਂ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਸਨ, ਜਿਸ ਦੇ ਚੱਲਦਿਆਂ ਪੁਲਸ ਵੱਲੋਂ ਇਨ੍ਹਾਂ ਦੀ ਸੁਰੱਖਿਆ ਲਈ ਦੋ ਪੁਲਸ ਕਰਮਚਾਰੀ ਤੈਨਾਤ ਕੀਤੇ ਗਏ ਸਨ।  ਅੱਜ ਸ਼ਾਮ ਕਰੀਬ 6:30 ਵਜੇ ਇੱਕ ਮੋਟਰਸਾਈਕਲ ਦੇ ਉੱਪਰ ਸਵਾਰ ਤਿੰਨ ਵਿਅਕਤੀਆਂ ਵੱਲੋਂ ਗੁਰਪ੍ਰੀਤ ਸਿੰਘ ਦੇ ਘਰ ਉੱਪਰ ਫਾਇਰਿੰਗ ਕਰ ਦਿੱਤੀ ਗਈ, ਜਿਸ ਦੇ ਚੱਲਦਿਆਂ ਗੁਰਪ੍ਰੀਤ ਸਿੰਘ ਦੇ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਜਿਸ ਤੋਂ ਬਾਅਦ ਸੁਰੱਖਿਆ ਵਿੱਚ ਤਾਇਨਾਤ ਏਐੱਸਆਈ ਪ੍ਰਗਟ ਸਿੰਘ ਅਤੇ ਕਾਂਸਟੇਬਲ ਵਰਿੰਦਰ ਸਿੰਘ ਵੱਲੋਂ ਸਮੇਤ ਪਰਿਵਾਰਿਕ ਮੈਂਬਰਾਂ ਦੇ ਤਿੰਨਾਂ ਮੁਲਜ਼ਮਾਂ ਦਾ ਪਿੱਛਾ ਕੀਤਾ ਗਿਆ। 

ਪਿੰਡ ਮੋਹਨਪੁਰ ਨਜ਼ਦੀਕ ਤਿੰਨਾਂ ਹਮਲਾਵਰਾਂ ਨੂੰ ਪੁਲਸ ਅਤੇ ਪੀੜਿਤ ਪਰਿਵਾਰਿਕ ਮੈਂਬਰਾਂ ਵੱਲੋਂ ਰੋਕ ਲਿਆ ਗਿਆ, ਜਿਸ ਤੋਂ ਬਾਅਦ ਹਮਲਾਵਰਾਂ ਨੇ ਪੁਲਿਸ ਪਾਰਟੀ ਉੱਪਰ ਸਿੱਧੀ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਪੁਲਸ ਵੱਲੋਂ ਜਵਾਬੀ ਫਾਇਰਿੰਗ ਕਰਨ ਦੌਰਾਨ ਤਿੰਨੇ ਮੁਲਜ਼ਮ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ।  ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਐੱਸਐੱਸਪੀ ਦੀਪਕ ਪਾਰੀਕ ਅਤੇ ਸਮੇਤ ਵੱਡੀ ਗਿਣਤੀ ਦੌਰਾਨ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਵੱਲੋਂ ਤਿੰਨਾਂ ਮੁਲਜ਼ਮਾਂ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ ਹੈ ਤੇ ਇਨ੍ਹਾਂ ਪਾਸੋਂ ਇੱਕ ਮੋਟਰਸਾਈਕਲ ਅਤੇ 3 ਪਿਸਤੌਲ ਬਰਾਮਦ ਕੀਤੇ ਗਏ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News