ਪੰਜਾਬ ਪੁਲਸ ਤੇ ਗੈਂ.ਗਸਟਰਾਂ ਵਿਚਾਲੇ ਫ਼ਾਇਰਿੰਗ! ਤਾੜ-ਤਾੜ ਚੱਲੀਆਂ ਗੋਲ਼ੀਆਂ

Friday, Aug 30, 2024 - 08:54 AM (IST)

ਬਟਾਲਾ (ਬੇਰੀ, ਸਾਹਿਲ)- ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਰੱਤੜ ਛੱਤੜ ’ਚ 2 ਗੈਂਗਸਟਰਾਂ ਨੂੰ ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਗਈ ਪੁਲਸ ਪਾਰਟੀ ’ਤੇ ਉਕਤ ਗੈਂਗਸਟਰਾਂ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਮਗਰੋਂ ਪੁਲਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ, ਜਿਸ ਵਿਚ 2 ਗੈਂਗਸਟਰ ਗੋਲ਼ੀਆਂ ਲੱਗਣ ਨਾਲ ਜ਼ਖ਼ਮੀ ਹੋ ਗਏ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ! ਦੋਧੀ ਦਾ ਗੋਲ਼ੀਆਂ ਮਾਰ ਕੇ ਕਤਲ

ਇਸ ਸਬੰਧੀ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਮਿਸ ਮੀਰ ਨੇ ਦੱਸਿਆ ਕਿ ਮਿਤੀ 21 ਅਗਸਤ ਨੂੰ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਸਥਿਤ ਪਿੰਡ ਧਰਮਕੋਟ ਰੰਧਾਵਾ ’ਚ ਇਕ ਵਪਾਰੀ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ, ਜਿਸ ਦੇ ਸਬੰਧ ’ਚ ਪੁਲਸ ਵੱਲੋਂ ਉਕਤ ਵਪਾਰੀ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਇਸ ਮਾਮਲੇ ’ਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤੇਜ਼ੀ ਨਾਲ ਵੱਧ ਰਿਹਾ ਇਸ ਬਿਮਾਰੀ ਦਾ ਖ਼ਤਰਾ! ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਏ ਸਖ਼ਤ ਹੁਕਮ

ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ’ਚੋਂ 2 ਵਿਅਕਤੀਆਂ ਨੂੰ ਪੁਲਸ ਪਾਰਟੀ ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਸਬੰਧਤ ਜਗ੍ਹਾ ’ਤੇ ਲੈ ਕੇ ਗਈ ਸੀ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਕਤ ਵਿਅਕਤੀਆਂ ਨੂੰ ਹਥਿਆਰ ਮਿਲੇ ਤਾਂ ਉਨ੍ਹਾਂ ਪੁਲਸ ਪਾਰਟੀ ’ਤੇ 4 ਰਾਊਂਡ ਫਾਇਰ ਕਰ ਦਿੱਤੇ ਪਰ ਰਾਹਤ ਦੀ ਗੱਲ ਇਹ ਰਹੀ ਕਿ ਪੁਲਸ ਮੁਲਾਜ਼ਮ ਵਾਲ-ਵਾਲ ਬਚ ਗਏ ਅਤੇ ਜਦ ਪੁਲਸ ਵੱਲੋਂ ਉਨ੍ਹਾਂ ’ਤੇ ਜਵਾਬੀ ਫਾਇਰਿੰਗ ਕੀਤੀ ਗਈ ਤਾਂ ਦੋਵੇਂ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News