ਫ਼ਤਹਿਗੜ੍ਹ ਸਾਹਿਬ ''ਚ ਐਨਕਾਊਂਟਰ! ਹਥਿਆਰਾਂ ਦੀ ਬਰਾਮਦਗੀ ਦੌਰਾਨ ਚੱਲੀਆਂ ਗੋਲੀਆਂ

Saturday, Jun 13, 2026 - 10:15 PM (IST)

ਫ਼ਤਹਿਗੜ੍ਹ ਸਾਹਿਬ ''ਚ ਐਨਕਾਊਂਟਰ! ਹਥਿਆਰਾਂ ਦੀ ਬਰਾਮਦਗੀ ਦੌਰਾਨ ਚੱਲੀਆਂ ਗੋਲੀਆਂ

ਫ਼ਤਹਿਗੜ੍ਹ ਸਾਹਿਬ (ਬਿਪਿਨ ਭਾਰਦਵਾਜ) : ਸੀਆਈਏ ਸਟਾਫ ਸਰਹੰਦ ਅਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਸ ਵੱਲੋਂ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਏ ਗਏ ਦੋ ਮੁਲਜ਼ਮਾਂ ਵੱਲੋਂ ਪੁਲਸ ਪਾਰਟੀ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਹੋਈ ਜਵਾਬੀ ਕਾਰਵਾਈ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ, ਜਦਕਿ ਪੁਲਸ ਦਾ ਇੱਕ ਹੌਲਦਾਰ ਵੀ ਜ਼ਖ਼ਮੀ ਹੋਇਆ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਫ਼ਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੁਲਸ ਨੇ ਬੀਤੇ ਦਿਨੀਂ ਸਹਿਜਪ੍ਰੀਤ ਸਿੰਘ, ਮਹਿਕਪ੍ਰੀਤ ਸਿੰਘ ਅਤੇ ਮਨਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਸੀ। ਰਿਮਾਂਡ ਦੌਰਾਨ ਜਦੋਂ ਪੁਲਸ ਟੀਮ ਸਹਿਜਪ੍ਰੀਤ ਅਤੇ ਮਹਿਕਪ੍ਰੀਤ ਨੂੰ ਪਿੰਡ ਵੈਦਵਾਨ ਨੇੜੇ ਐੱਸ.ਵਾਈ.ਐਲ. ਨਹਿਰ ਦੇ ਕੋਲ ਇੱਕ ਬੇ-ਆਬਾਦ ਜਗ੍ਹਾ 'ਤੇ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਗਈ ਤਾਂ ਮੁਲਜ਼ਮਾਂ ਨੇ ਪੁਲਸ 'ਤੇ ਹਮਲਾ ਕਰ ਦਿੱਤਾ।

ਪੁਲਸ ਅਨੁਸਾਰ, ਮਹਿਕਪ੍ਰੀਤ ਸਿੰਘ ਨੇ ਉੱਥੇ ਛੁਪਾ ਕੇ ਰੱਖਿਆ ਹੋਇਆ ਦੇਸੀ ਪਿਸਤੌਲ ਕੱਢ ਕੇ ਪੁਲਸ ਟੀਮ 'ਤੇ ਗੋਲੀ ਚਲਾ ਦਿੱਤੀ, ਜਦਕਿ ਸਹਿਜਪ੍ਰੀਤ ਸਿੰਘ ਨੇ ਪੁਲਸ ਮੁਲਾਜ਼ਮਾਂ ਨਾਲ ਹੱਥੋਪਾਈ ਕੀਤੀ। ਪੁਲਸ ਵੱਲੋਂ ਆਤਮ-ਰੱਖਿਆ ਵਿੱਚ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਮਹਿਕਪ੍ਰੀਤ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਸਹਿਜਪ੍ਰੀਤ ਸਿੰਘ ਦੀ ਲੱਤ 'ਤੇ ਵੀ ਸੱਟ ਲੱਗੀ। ਇਸ ਮੁਕਾਬਲੇ ਵਿੱਚ ਹੌਲਦਾਰ ਗੁਰਪ੍ਰੀਤ ਸਿੰਘ ਵੀ ਜ਼ਖ਼ਮੀ ਹੋ ਗਿਆ। ਤਿੰਨਾਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਪੁਲਸ ਮੁਖੀ ਨੇ ਦੱਸਿਆ ਕਿ ਇਹ ਮੁਲਜ਼ਮ ਕਥਿਤ ਤੌਰ 'ਤੇ ਨਾਜਾਇਜ਼ ਅਸਲੇ ਦੀ ਸਪਲਾਈ, ਨਸ਼ਾ ਤਸਕਰੀ ਅਤੇ ਫਿਰੌਤੀਆਂ ਇਕੱਠੀਆਂ ਕਰਨ ਦੇ ਕਾਰੋਬਾਰ ਵਿੱਚ ਸ਼ਾਮਲ ਸਨ। ਇਨ੍ਹਾਂ ਦੇ ਸਬੰਧ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਨਾਲ ਵੀ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੁਲਸ ਨੇ ਇਸ ਤੋਂ ਪਹਿਲਾਂ ਵੀ ਇਸੇ ਮਾਮਲੇ ਵਿੱਚ ਹਰਮਨਦੀਪ ਸਿੰਘ, ਰੂਪਨ ਸਿੰਘ ਅਤੇ ਗੁਰਜੰਟ ਸਿੰਘ ਜੰਟੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇੱਕ ਪਿਸਤੌਲ ਅਤੇ 10 ਜ਼ਿੰਦਾ ਰੌਂਦ ਬਰਾਮਦ ਕੀਤੇ ਸਨ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 


author

Baljit Singh

Content Editor

Related News