ਜਲੰਧਰ 'ਚ ਹੋਇਆ Encounter, CIA ਸਟਾਫ਼ ਦੀ ਟੀਮ 'ਤੇ ਚੱਲੀਆਂ ਗੋਲ਼ੀਆਂ, ਵੇਖੋ ਮੌਕੇ ਦੇ ਹਾਲਾਤ (ਵੀਡੀਓ)

03/29/2024 12:34:47 PM

ਜਲੰਧਰ (ਵਰੁਣ)- ਆਬਾਦਪੁਰਾ ’ਚ ਲੁੱਟ-ਖੋਹ ਅਤੇ ਹੋਰ ਮਾਮਲਿਆਂ ’ਚ ਲੋੜੀਂਦੇ ਦੋਸ਼ੀ ਚਿੰਟੂ ਨੂੰ ਗ੍ਰਿਫ਼ਤਾਰ ਕਰਨ ਗਈ ਸੀ. ਆਈ. ਏ. ਸਟਾਫ਼ ਦੀ ਟੀਮ ’ਤੇ ਮੁਲਜ਼ਮ ਧਿਰ ਨੇ ਗੋਲ਼ੀਆਂ ਚਲਾ ਦਿੱਤੀਆਂ। ਕਰਾਸ ਫਾਇਰਿੰਗ ਕਰਦਿਆਂ ਸੀ. ਆਈ. ਏ. ਸਟਾਫ਼ ਨੇ ਚਿੰਟੂ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਤੇ ਬਦਮਾਸ਼ਾਂ ਵਿਚਾਲੇ ਕਰੀਬ 8 ਗੋਲੀਆਂ ਚੱਲੀਆਂ। ਕਰਾਸ ਫਾਇਰਿੰਗ ’ਚ ਕਿਸੇ ਨੂੰ ਗੋਲ਼ੀ ਲੱਗਣ ਦੀ ਕੋਈ ਸੂਚਨਾ ਨਹੀਂ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਇਕ ਗੋਲ਼ੀ ਚਿੰਟੂ ਦੇ ਪੱਟ ’ਚ ਲੱਗੀ। ਚਿੰਟੂ ਕੋਲੋਂ ਇਕ ਦੇਸੀ ਪਿਸਤੌਲ ਵੀ ਬਰਾਮਦ ਹੋਇਆ ਹੈ। ਇਸ Encounter ਦੀ CCTV ਫੁਟੇਜ ਵੀ ਸਾਹਮਣੇ ਆਈ ਹੈ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਫ਼ਿਰ ਵਿੰਨ੍ਹਿਆ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ 'ਤੇ ਨਿਸ਼ਾਨਾ, ਵੀਡੀਓ ਸਾਂਝੀ ਕਰ ਕਹੀ ਇਹ ਗੱਲ

ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਸੁਰਿੰਦਰ ਕੁਮਾਰ ਨੂੰ ਸੂਚਨਾ ਮਿਲੀ ਸੀ ਕਿ ਕਤਲ ਦੇ ਕੇਸ ’ਚ ਜ਼ਮਾਨਤ ’ਤੇ ਬਾਹਰ ਆਇਆ ਚਿੰਟੂ ਲੁੱਟ-ਖੋਹ ਦੀਆਂ ਕੁਝ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ ਤੇ ਵੀਰਵਾਰ ਦੇਰ ਸ਼ਾਮ ਆਪਣੇ ਸਾਥੀਆਂ ਸਮੇਤ ਆਬਾਦਪੁਰਾ ’ਚ ਬੈਠਾ ਸੀ। ਸੀ.ਆਈ.ਏ. ਦੀ ਟੀਮ ਨੇ ਤੁਰੰਤ ਹਰਕਤ ’ਚ ਆਉਂਦਿਆਂ ਆਬਾਦਪੁਰਾ ਇਲਾਕੇ ਨੂੰ ਘੇਰ ਲਿਆ, ਜਦ ਪੁਲਸ ਨੇ ਚਿੰਟੂ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਦੇਸੀ ਪਿਸਤੌਲ ਨਾਲ ਸੀ.ਆਈ.ਏ. ਸਟਾਫ ’ਤੇ ਗੋਲ਼ੀਆਂ ਚਲਾ ਦਿੱਤੀਆਂ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੇ ਸਿਆਸੀ ਉਲਟਫੇਰ ਕਰੇਗੀ ਭਾਜਪਾ! 2-3 ਸੰਸਦ ਮੈਂਬਰਾਂ ਤੇ ਵੱਡੇ ਆਗੂਆਂ ਨਾਲ ਚੱਲ ਰਹੀ ਗੁਪਤ ਗੱਲਬਾਤ

ਸਵੈ-ਰੱਖਿਆ ’ਚ ਸੀ.ਆਈ.ਏ. ਸਟਾਫ ਨੇ ਵੀ ਕਰਾਸ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਚਿੰਟੂ ਤੇ ਉਸ ਦੇ 3 ਸਾਥੀਆਂ ਨੂੰ ਕਾਬੂ ਕਰ ਲਿਆ ਤੇ ਦੇਸੀ ਪਿਸਤੌਲ ਵੀ ਬਰਾਮਦ ਕਰ ਲਿਆ। ਪੁਲਸ ਨੇ ਚਿੰਟੂ ਤੇ ਉਸ ਦੇ ਸਾਥੀਆਂ ਨੂੰ ਹਿਰਾਸਤ ’ਚ ਲੈ ਕੇ ਸੀ.ਆਈ.ਏ. ਸਟਾਫ਼ ’ਚ ਲਿਆਂਦਾ, ਜਿਨ੍ਹਾਂ ਖ਼ਿਲਾਫ਼ ਦੇਰ ਰਾਤ ਥਾਣਾ ਨੰ. 6 ’ਚ ਕੇਸ ਦਰਜ ਕੀਤਾ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News