ਪੰਜਾਬ ''ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ ਗੋਲ਼ੀਆਂ
Wednesday, Jul 01, 2026 - 12:37 PM (IST)
ਬਟਾਲਾ (ਗੁਰਪ੍ਰੀਤ) : ਬਟਾਲਾ ਪੁਲਸ ਅਤੇ ਗ੍ਰਿਫਤਾਰ ਮੁਲਜ਼ਮ ਵਿਚਕਾਰ ਬੁੱਧਵਾਰ ਨੂੰ ਮੁਕਾਬਲਾ ਹੋ ਗਿਆ, ਜਿਸ ਵਿਚ ਦੋਵਾਂ ਪਾਸਿਆਂ ਤੋਂ ਆਹਮੋ-ਸਾਹਮਣੇ ਗੋਲੀਬਾਰੀ ਹੋਈ। ਪੁਲਸ ਨੇ ਦਾਅਵਾ ਕੀਤਾ ਕਿ ਅਮਨ ਅੰਡਾ ਗੈਂਗ ਨਾਲ ਸਬੰਧਤ ਮਲਕੀਤ ਸਿੰਘ ਉਰਫ਼ ਬਿੱਲਾ ਚਿੱਚੜ ਨੂੰ ਹਥਿਆਰ ਦੀ ਬਰਾਮਦਗੀ ਲਈ ਲੈ ਕੇ ਜਾਣ ਦੌਰਾਨ ਉਸ ਨੇ ਪੁਲਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ। ਪੁਲਸ ਦੀ ਜਵਾਬੀ ਕਾਰਵਾਈ ਵਿਚ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਐੱਸਪੀ ਬਟਾਲਾ ਪੁਲਸ ਰਮਨਦੀਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਵੱਖ-ਵੱਖ ਫਾਇਰਿੰਗ ਅਤੇ ਫਿਰੌਤੀ ਦੇ ਮਾਮਲਿਆਂ ਵਿਚ ਲੋੜੀਂਦੇ ਮੁਲਜ਼ਮ ਮਲਕੀਤ ਸਿੰਘ ਉਰਫ਼ ਬਿੱਲਾ ਚਿੱਚੜ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ ਫਾਇਰਿੰਗ ਦੇ ਵੱਖ-ਵੱਖ ਮਾਮਲਿਆਂ ਵਿਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮਲਕੀਤ ਸਿੰਘ ਨੇ ਖੁਲਾਸਾ ਕੀਤਾ ਕਿ ਉਸ ਨੇ ਆਪਣਾ ਹਥਿਆਰ ਆਲੀਵਾਲ ਨਹਿਰ ਨੇੜੇ ਲੁਕਾ ਕੇ ਰੱਖਿਆ ਹੋਇਆ ਹੈ। ਇਸ ਸੂਚਨਾ ਦੇ ਆਧਾਰ 'ਤੇ ਥਾਣਾ ਸਿਵਲ ਲਾਈਨ ਦੀ ਪੁਲਸ ਉਸ ਨੂੰ ਹਥਿਆਰ ਦੀ ਬਰਾਮਦਗੀ ਲਈ ਮੌਕੇ 'ਤੇ ਲੈ ਕੇ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ
ਪੁਲਸ ਦਾ ਦਾਅਵਾ ਹੈ ਕਿ ਉੱਥੇ ਪਹੁੰਚਣ ਤੋਂ ਬਾਅਦ ਮੁਲਜ਼ਮ ਨੇ ਪੁਲਸ ਨੂੰ ਚਕਮਾ ਦੇ ਕੇ ਲੁਕਾਏ ਹੋਏ ਹਥਿਆਰ ਨਾਲ ਪੁਲਸ ਪਾਰਟੀ 'ਤੇ ਤਿੰਨ ਰਾਊਂਡ ਫਾਇਰ ਕਰ ਦਿੱਤੇ।ਐੱਸਪੀ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਨੇ ਆਪਣੀ ਸੁਰੱਖਿਆ ਲਈ ਜਵਾਬੀ ਕਾਰਵਾਈ ਕਰਦਿਆਂ ਦੋ ਰਾਊਂਡ ਫਾਇਰ ਕੀਤੇ, ਜਿਨ੍ਹਾਂ ਵਿਚੋਂ ਇਕ ਗੋਲੀ ਮੁਲਜ਼ਮ ਦੀ ਲੱਤ ਵਿਚ ਲੱਗੀ। ਜ਼ਖ਼ਮੀ ਹੋਣ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ ਵਧਾਉਣ ਦੀ ਮੰਗ
ਐੱਸਪੀ ਰਮਨਿੰਦਰ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਉਰਫ਼ ਬਿੱਲਾ ਚਿੱਚੜ ਖ਼ਿਲਾਫ਼ ਕੁੱਲ 11 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿਚੋਂ ਪੰਜ ਮਾਮਲੇ ਫਿਰੌਤੀ ਨਾਲ ਸਬੰਧਤ ਹਨ। ਪੁਲਸ ਅਨੁਸਾਰ ਉਹ ਅਮਨ ਅੰਡਾ ਗੈਂਗ ਲਈ ਕੰਮ ਕਰਦਾ ਸੀ ਅਤੇ ਗੈਂਗ ਦੇ ਕਹਿਣ 'ਤੇ ਵਪਾਰੀਆਂ ਤੋਂ ਫਿਰੌਤੀ ਦੀ ਮੰਗ ਕਰਦਾ ਸੀ। ਪੈਸੇ ਨਾ ਮਿਲਣ ਦੀ ਸੂਰਤ ਵਿਚ ਵਪਾਰਕ ਅਦਾਰਿਆਂ 'ਤੇ ਗੋਲੀਬਾਰੀ ਕਰਕੇ ਦਹਿਸ਼ਤ ਫੈਲਾਈ ਜਾਂਦੀ ਸੀ। ਪੁਲਸ ਮੁਤਾਬਕ ਬਟਾਲਾ ਸ਼ਹਿਰ ਵਿਚ ਕੱਪੜਾ ਵਪਾਰੀ ਦੇ ਸ਼ੋਅਰੂਮ, ਫੈਸ਼ਨ ਲੰਡਨ ਅਤੇ ਰਾਈਫਲ ਰੈਸਟੋਰੈਂਟ ਸਮੇਤ ਹੋਰ ਥਾਵਾਂ 'ਤੇ ਹੋਈਆਂ ਗੋਲੀਬਾਰੀ ਦੀਆਂ ਵਾਰਦਾਤਾਂ ਦੀ ਜਾਂਚ ਦੌਰਾਨ ਵੀ ਇਸ ਗੈਂਗ ਦੇ ਮੈਂਬਰਾਂ ਦੀ ਭੂਮਿਕਾ ਸਾਹਮਣੇ ਆਈ ਹੈ। ਇਨ੍ਹਾਂ ਮਾਮਲਿਆਂ ਵਿਚ ਪੁਲਸ ਪਹਿਲਾਂ ਹੀ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਜਾਂਚ ਅਜੇ ਵੀ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡਟੇ, ਪੜ੍ਹੋ ਪੂਰੀ ਖਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
