ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ

Monday, Aug 10, 2026 - 07:18 AM (IST)

ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ

ਫਿਰੋਜ਼ਪੁਰ, (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ 'ਚ ਪੁਲਸ ਵੱਲੋਂ ਚਲਾਏ ਗਏ ਆਪ੍ਰੇਸ਼ਨ ਪ੍ਰਹਾਰ ਤਹਿਤ ਅੱਜ ਸੀ.ਆਈ.ਏ ਸਟਾਫ ਜ਼ੀਰਾ ਦੀ ਪੁਲਸ 'ਤੇ ਨਾਕਾਬੰਦੀ ਦੌਰਾਨ ਗੋਲੀਆਂ ਚਲਾਉਣ ਵਾਲੇ 2 ਗੈਂਗਸਟਰ ਪੁਲਸ ਐਨਕਾਊਂਟਰ 'ਚ ਜਵਾਬੀ ਕਾਰਵਾਈ ਦੌਰਾਨ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ  ਐੱਸ.ਐੱਸ.ਪੀ ਫਿਰੋਜ਼ਪੁਰ ਸਰਦਾਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਜ਼ੀਰਾ ਦੇ ਇੰਚਾਰਜ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਹਰਜੀਤ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਤਲਵੰਡੀ ਸ਼ੋਭਾ ਪੱਟੀ ਅਤੇ ਦਿਲਬਾਗ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਜੋਗੀਵਾਲਾ ਗੈਂਗਸਟਰਾਂ ਦੇ ਗੁਰਗੇ ਵਜੋਂ ਕੰਮ ਕਰਦੇ ਹਨ। ਇਹ ਬਹੁਤ ਸਾਰੀਆਂ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਹਨ, ਜੋ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ 'ਚ ਇਸ ਏਰੀਆ ਵਿੱਚ ਘੁੰਮ ਰਹੇ ਹਨ।

ਪਿਛਲੇ ਕਾਫ਼ੀ ਸਮੇਂ ਤੋਂ ਪੁਲਸ ਉਨ੍ਹਾਂ 'ਤੇ ਟਰੈਪ ਲਗਾਏ ਹੋਏ ਸੀ ਅਤੇ ਗੁਪਤ ਸੂਚਨਾ ਤੇ ਟੈਕਨੀਕਲ ਰਿਸੋਰਸਾਂ ਦੇ ਆਧਾਰ 'ਤੇ ਸੀ.ਆਈ.ਏ ਸਟਾਫ ਜ਼ੀਰਾ ਦੀ ਪੁਲਸ ਨੂੰ ਪਤਾ ਲੱਗਾ ਕਿ ਇਹ ਦੋਵੇਂ ਗੈਂਗਸਟਰਾਂ ਦੇ ਗੁਰਗੇ ਇਸ ਏਰੀਆ ਵਿੱਚ ਘੁੰਮ ਰਹੇ ਹਨ, ਤਾਂ ਸੀ.ਆਈ.ਏ ਸਟਾਫ ਜ਼ੀਰਾ ਅਤੇ ਥਾਣਾ ਮੱਲਾਂਵਾਲਾ ਦੀ ਪੁਲਿਸ ਵੱਲੋਂ ਡੀ.ਐਸ.ਪੀ ਜ਼ੀਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਏਰੀਆ ਵਿੱਚ ਨਾਕਾਬੰਦੀ ਕੀਤੀ ਗਈ ਤੇ ਜਦੋਂ ਇਹ ਦੋਵੇਂ ਦੋਸ਼ੀ ਮੋਟਰਸਾਈਕਲ 'ਤੇ ਆ ਰਹੇ ਸਨ ਤਾਂ ਇਨ੍ਹਾਂ ਨੂੰ ਪੁਲਸ ਪਾਰਟੀ ਵੱਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਅਤੇ ਇਨ੍ਹਾਂ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਤੇ ਗੋਲੀਆਂ ਪੁਲਸ ਦੀ ਗੱਡੀ 'ਤੇ ਲੱਗੀਆਂ, ਜਦਕਿ ਪੁਲਸ ਕਰਮਚਾਰੀ ਬਾਲ-ਬਾਲ ਬਚ ਗਏ।

ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਜਵਾਬੀ ਕਾਰਵਾਈ ਕਰਨ 'ਤੇ ਇਹ ਦੋਵੇਂ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਇਨ੍ਹਾਂ ਤੋਂ 2 ਗੈਰ-ਕਾਨੂੰਨੀ ਪਿਸਤੌਲ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗੁਰਗਿਆਂ ਦੇ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਅਦਾਲਤ ਵਿੱਚ ਪੇਸ਼ ਕਰਕੇ ਤੇ ਪੁਲਸ ਰਿਮਾਂਡ ਲੈ ਕੇ ਗੈਂਗਸਟਰਾਂ ਦੇ ਇਨ੍ਹਾਂ ਗੁਰਗਿਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਤੇ ਪਤਾ ਲਗਾਇਆ ਜਾਵੇਗਾ ਕਿ ਇਹ ਹੋਰ ਕਿਹੜੀਆਂ-ਕਿਹੜੀਆਂ ਘਟਨਾਵਾਂ ਵਿੱਚ ਸ਼ਾਮਲ ਹਨ ਅਤੇ ਕਿਹੜੇ ਗੈਂਗਸਟਰ ਲਈ ਕੰਮ ਕਰਦੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shubam Kumar

Content Editor

Related News