ਪੰਜਾਬ ''ਚ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ (ਵੀਡੀਓ)
Sunday, May 18, 2025 - 01:55 PM (IST)

ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ)- ਪੰਜਾਬ ਪੁਲਸ ਵੱਲੋਂ ਮਲੋਟ ਵਿਖੇ ਵੱਡਾ ਐਨਕਾਊਂਟਰ ਕਰ ਦਿੱਤਾ ਗਿਆ। ਦਰਅਸਲ ਮਲੋਟ ਪੁਲਸ ਅਤੇ ਸੀ. ਆਈ. ਏ. ਸਟਾਫ਼ ਵੱਲੋਂ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਵੱਡੇ ਗੈਂਗਸਟਰ ਦੇ ਗੁਰਗੇ ਦਾ ਐਨਕਾਊਂਟਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਨਸ਼ਾ ਸਮੱਗਲਰਾਂ 'ਤੇ ਨਕੇਲ ਕੱਸਣ ਲਈ ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਣੇ ਕਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਪੰਜਾਬ ਪੁਲਸ ਵੱਲੋਂ ਰਾਤ ਦੇ ਸਮੇਂ ਵੀ ਹੁਣ ਗਸ਼ਤ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
ਮਿਲੀ ਜਾਣਕਾਰੀ ਮੁਤਾਬਕ ਮਲੋਟ ਪੁਲਸ ਅਤੇ ਸੀ. ਆਈ. ਏ. ਸਟਾਫ਼ ਵੱਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਸੀ। ਸਦਰ ਮਲੋਟ ਖੇਤਰ ਵਿਚ ਗਸ਼ਤ ਦੌਰਾਨ ਰਾਤ ਸਮੇਂ ਇਕ ਸ਼ੱਕੀ ਵਾਹਨ ਨੂੰ ਪੁਲਸ ਵੱਲੋਂ ਰੋਕਿਆ ਗਿਆ ਪਰ ਉਕਤ ਸ਼ੱਕੀ ਵਿਅਕਤੀ ਪੁਲਸ ਨੂੰ ਵੇਖ ਕੇ ਭੱਜਣ ਲੱਗਾ। ਇਸ ਦੌਰਾਨ ਉਕਤ ਨੌਜਵਾਨ ਨੇ ਹੱਥ ਵਿਚ ਫੜ੍ਹੀ ਪਿਸਤੌਲ ਦੇ ਨਾਲ ਪੁਲਸ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਪੁਲਸ ਨੇ ਵੀ ਗੋਲ਼ੀਆਂ ਚਲਾਈਆਂ।
ਉਕਤ ਨੌਜਵਾਨ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਇਕ ਗੋਲ਼ੀ ਉਕਤ ਗੁਰਗੇ ਦੀ ਲਤ ਵਿਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਪੁਲਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਨੇ ਉਕਤ ਗੁਰਗੇ ਕੋਲੋਂ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ। ਉਕਤ ਗੁਰਗਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੈਂਬਰ ਹੈ। ਉਕਤ ਗੁਰਗੇ ਦੀ ਪਛਾਣ ਅਭਿਸ਼ੇਕ ਵਜੋਂ ਹੋਈ ਹੈ, ਜਿਸ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਮੋਗਾ ਵਿਖੇ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, ਦੋ ਗੱਡੀਆਂ ਵੀ ਸੜ ਕੇ ਹੋਈਆਂ ਸੁਆਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e