ਪੁਲਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਐਨਕਾਊਂਟਰ, ਸੋਸ਼ਲ ਮੀਡੀਆ 'ਤੇ ਲਲਕਾਰੇ ਮਾਰਨ ਵਾਲਾ ਰਾਜੂ ਸ਼ੂਟਰ ਜ਼ਖ਼ਮੀ
Thursday, Dec 21, 2023 - 11:14 PM (IST)
ਝਬਾਲ/ਤਰਨਤਾਰਨ (ਨਰਿੰਦਰ, ਰਮਨ ਚਾਵਲਾ): ਥਾਣਾ ਝਬਾਲ ਅਧੀਨ ਆਉਂਦੇ ਬਾਬਾ ਬੁੱਢਾ ਸਾਹਿਬ ਤੋਂ ਐਮਾ ਜਾਂਦੀ ਸੜਕ ’ਤੇ ਪੁਲਸ ਅਤੇ ਗੈਂਗਸਟਰਾਂ ਵਿੱਚਕਾਰ ਹੋਈ ਗੋਲ਼ੀਬਾਰੀ ਦੌਰਾਨ 2 ਗੈਂਗਸਟਰਾਂ ਨੂੰ ਪੁਲਸ ਨੇ ਕਾਬੂ ਕਰ ਲਿਆ ਜਿਨ੍ਹਾਂ 'ਚੋਂ ਇਕ ਗੈਂਗਸਟਰ ਪੁਲਸ ਦੀ ਗੋਲ਼ੀ ਨਾਲ ਜ਼ਖਮੀ ਹੋ ਗਿਆ। ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਪਰਭਜੀਤ ਸਿੰਘ ਅਨੁਸਾਰ ਸੀ. ਆਈ. ਏ. ਸਟਾਫ ਦੀ ਪੁਲਸ ਪਾਰਟੀ ਵਲੋਂ ਸਬ-ਇੰਸਪੈਕਟਰ ਸਤਿੰਦਰ ਸਿੰਘ ਅਤੇ ਥਾਣੇਦਾਰ ਹਰਜੀਤ ਸਿੰਘ ਸਣੇ ਬਾਬਾ ਬੁੱਢਾ ਤੋਂ ਐਮਾ ਸੜਕ ’ਤੇ ਨਾਕਾਬੰਦੀ ਕੀਤੀ ਹੋਈ ਸੀ।
ਇਹ ਖ਼ਬਰ ਵੀ ਪੜ੍ਹੋ - ਵਿਜੀਲੈਂਸ ਬਿਊਰੋ ਨੇ ਵਕੀਲ ਨੂੰ ਕੀਤਾ ਗ੍ਰਿਫ਼ਤਾਰ, CM ਮਾਨ ਦੀ ਹੈਲਪਲਾਈਨ 'ਤੇ ਮਿਲੀ ਸੀ ਸ਼ਿਕਾਇਤ
ਇਸ ਦੌਰਾਨ ਇਕ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨਾਂ ਆਉਂਦੇ ਦੇਖ ਪੁਲਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਨੌਜਵਾਨਾਂ ਨੇ ਪੁਲਸ ਪਾਰਟੀ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ । ਪੁਲਸ ਵੱਲੋਂ ਫਾਇਰਿੰਗ ਕਰਨ ’ਤੇ ਇਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਪੁਲਸ ਨੇ ਦੋਵੇਂ ਗੈਂਗਸਟਰਾਂ ਨੂੰ ਹਥਿਆਰਾਂ ਸਣੇ ਕਾਬੂ ਕਰ ਲਿਆ। ਜ਼ਖਮੀ ਹੋਏ ਨੌਜਵਾਨ ਦੀ ਪਛਾਣ ਰਾਜੂ ਸ਼ੂਟਰ ਸੰਘਿਆਂ ਵਾਲਾ ਜਿਸ ਦੇ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਦੂਸਰੇ ਗੈਂਗਸਟਰ ਦੀ ਪਛਾਣ ਪਰਮਿੰਦਰ ਸਿੰਘ ਪ੍ਰਿੰਸ ਵਜੋਂ ਹੋਈ। ਜ਼ਖ਼ਮੀ ਰਾਜੂ ਸ਼ੂਟਰ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਹੈ।
ਹਥਿਆਰਾਂ ਦੀਆਂ ਫੋਟੋਆਂ ਪਾ ਕੇ ਪੁਲਸ ਨੂੰ ਲਲਕਾਰਦਾ ਸੀ ਰਾਜੂ ਸ਼ੂਟਰ
ਬੀਤੀ 20 ਸਤੰਬਰ ਦੀ ਦੁਪਹਿਰ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਪਿੰਡ ਢੋਟੀਆਂ ਵਿਖੇ ਕੀਤੀ ਗਈ ਲੁੱਟ ਦੀ ਕੋਸ਼ਿਸ਼ ’ਚ ਮੁੱਖ ਮੁਲਜ਼ਮ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਵਾਸੀ ਪਿੰਡ ਸੰਘਾ ਸ਼ਾਮਲ ਸੀ , ਜਿਸ ਵੱਲੋਂ ਥਾਣੇਦਾਰ ਬਲਵਿੰਦਰ ਸਿੰਘ ਨੂੰ ਬੈਂਕ ਲੁੱਟ ਨੂੰ ਨਾਕਾਮ ਕਰਨ ਦੌਰਾਨ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਸਨ। ਰਾਜੂ ਸ਼ੂਟਰ ਵਲੋਂ ਸੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਫੋਟੋਆਂ ਪਾ ਕੇ ਪੁਲਸ ਨੂੰ ਲਲਕਾਰਿਆ ਜਾ ਰਿਹਾ ਸੀ ਜਿਸ ਦੌਰਾਨ ਪੁਲਸ ਲੰਮੇ ਸਮੇਂ ਤੋਂ ਇਸ ਦਾ ਪਿੱਛਾ ਕਰਨ ’ਚ ਲੱਗੀ ਹੋਈ ਸੀ।
ਇਹ ਖ਼ਬਰ ਵੀ ਪੜ੍ਹੋ - CM ਮਾਨ ਦਾ ਮੁਲਾਜ਼ਮਾਂ ਨੂੰ ਇਕ ਹੋਰ ਤੋਹਫ਼ਾ, ਸਾਰੇ ਵਿਭਾਗਾਂ ਨੂੰ ਜਾਰੀ ਕੀਤੇ ਇਹ ਆਦੇਸ਼
ਰਾਜੂ ਸ਼ੂਟਰ ਵੱਲੋਂ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਬਾਹਰ ਵੀ ਸ਼ਰੇਆਮ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਜਾ ਰਹੀਆਂ ਸਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਦੀ ਗ੍ਰਿਫਤਾਰੀ ਲਈ ਬੀਤੇ ਕਰੀਬ 15 ਦਿਨਾਂ ਤੋਂ ਤਕਨੀਕੀ ਮਾਹਿਰਾਂ ਦੀ ਮਦਦ ਲੈਂਦੇ ਹੋਏ ਵੱਖ-ਵੱਖ ਟੀਮਾਂ ਦਾ ਗਠਨ ਐੱਸ. ਐੱਸ. ਪੀ. ਅਸ਼ਵਨੀ ਕਪੂਰ ਵੱਲੋਂ ਕੀਤਾ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8