ਤਰਨਤਾਰਨ ''ਚ ਐਨਕਾਊਂਟਰ, ਇਕ ਬਦਮਾਸ਼ ਢੇਰ
Friday, Aug 01, 2025 - 12:36 PM (IST)

ਤਰਨਤਾਰਨ- ਵਿਦੇਸ਼ 'ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਤੇ ਸਤਨਾਮ ਸਿੰਘ ਸੱਤਾ ਦੇ ਤਿੰਨ ਗੁਰਗਿਆਂ ਦਾ ਦੇਰ ਰਾਤ ਪੁਲਸ ਵੱਲੋਂ ਐਨਕਾਊਂਟਰ ਕੀਤਾ ਗਿਆ। ਪੁਲਸ ਦੀ ਫਾਇਰਿੰਗ ਦੌਰਾਨ ਤਿੰਨੇ ਮੁਲਜ਼ਮ ਗੰਭੀਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਪੁਲਸ ਨੇ 3 ਪਿਸਤੌਲਾਂ ਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਲਿਆ ਹੈ ਅਤੇ ਤਿੰਨਾਂ ਮੁਲਜ਼ਮਾਂ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਅਚਾਨਕ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ਛੁੱਟੀ ਦੇ ਹੁਕਮ
ਜਾਣਕਾਰੀ ਮੁਤਾਬਕ ਇਨ੍ਹਾਂ ਵਿਚੋਂ ਇਕ ਬਦਮਾਸ਼ ਜਸ਼ਨਬੀਰ ਸਿੰਘ ਨਾਮ ਦੇ ਵਿਅਕਤੀ ਦੀ ਇਲਾਜ ਦੌਰਾਨ ਅੱਜ ਸਵੇਰੇ ਮੌਤ ਹੋ ਗਈ। ਬਾਕੀ ਦੋ ਜ਼ਖਮੀਆਂ ਦੀ ਹਸਪਤਾਲ 'ਚ ਸੁਰੱਖਿਆ ਪ੍ਰਬੰਧਾਂ ਹੇਠ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ-ਬਾਕੀ ਜ਼ਿਲ੍ਹਿਆਂ ਦੇ ਮੁਕਾਬਲੇ ਅੰਮ੍ਰਿਤਸਰ ਸਿਰਫ ਇਸ ਕੰਮ 'ਚ ਪਿੱਛੇ, ਲੋਕਾਂ ਲਈ ਬਣੀ ਵੱਡੀ ਪ੍ਰੇਸ਼ਾਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8