Breaking News : ਲੁਧਿਆਣਾ 'ਚ ਗੈਂਗਸਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ, ਇਕ ਗੈਂਗਸਟਰ ਢੇਰ

Wednesday, Dec 13, 2023 - 09:09 PM (IST)

Breaking News : ਲੁਧਿਆਣਾ 'ਚ ਗੈਂਗਸਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ, ਇਕ ਗੈਂਗਸਟਰ ਢੇਰ

ਲੁਧਿਆਣਾ- ਗੈਂਗਸਟਰ ਸੁਖਦੇਵ ਉਰਫ ਵਿੱਕੀ ਬੁੱਧਵਾਰ ਸ਼ਾਮ ਨੂੰ ਲੁਧਿਆਣਾ 'ਚ ਪੁਲਸ ਮੁਕਾਬਲੇ ਦੌਰਾਨ ਮਾਰਿਆ ਗਿਆ। ਵਿੱਕੀ ਆਪਣੇ ਸਾਥੀਆਂ ਨਾਲ ਮਿਲ ਕੇ ਬੰਦੂਕ ਦੀ ਨੋਕ 'ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਬੁੱਧਵਾਰ ਨੂੰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉਹ ਲੁਧਿਆਣਾ ਇਲਾਕੇ 'ਚ ਘੁੰਮ ਰਿਹਾ ਹੈ।

ਜਿਸ ਤੋਂ ਬਾਅਦ ਪੁਲਿਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿਤਾ। ਜਦੋਂ ਉਹ ਕੋਹਾੜਾ-ਮਾਛੀਵਾੜਾ ਰੋਡ ’ਤੇ ਪਿੰਡ ਪੰਜੇਟਾ ਨੇੜੇ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਪੁਲਿਸ ਉਸ ਦੇ ਪਿੱਛੇ ਹੈ। ਉਸ ਨੇ ਪੁਲਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ। ਪੁਲਸ ਟੀਮ ਦੀਆਂ ਗੋਲੀਆਂ ਲੱਗਣ ਕਾਰਨ ਗੈਂਗਸਟਰ ਵਿੱਕੀ ਦੀ ਸੜਕ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੈਂਗਸਟਰ 20 ਤੋਂ ਵੱਧ ਮਾਮਲਿਆਂ ਵਿਚ ਲੋੜੀਂਦਾ ਸੀ।

ਇਹ ਵੀ ਪੜ੍ਹੋ- Shaadi.Com 'ਤੇ ਜੀਵਨ ਸਾਥੀ ਭਾਲਣ ਵਾਲੀਆਂ ਕੁੜੀਆਂ ਹੋ ਜਾਣ ਸਾਵਧਾਨ!, ਪੜ੍ਹੋ ਪੂਰਾ ਮਾਮਲਾ

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਗੈਂਗਸਟਰ ਵਿੱਕੀ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਹ 4 ਵਿਅਕਤੀਆਂ ਦਾ ਗੈਂਗ ਸੀ। ਇਹ ਲੋਕ ਲੰਬੇ ਸਮੇਂ ਤੋਂ ਇਸ ਖੇਤਰ ਵਿਚ ਸਰਗਰਮ ਸਨ। ਉਨ੍ਹਾਂ ਨੇ ਸ਼ਰਾਬ ਦੇ ਠੇਕੇਦਾਰ, ਕੈਮਿਸਟ ਅਤੇ ਮਨੀ ਐਕਸਚੇਂਜਰ ਨੂੰ ਗੋਲੀ ਮਾਰੀ ਸੀ। ਉਦੋਂ ਤੋਂ ਹੀ ਪੁਲਸ ਉਨ੍ਹਾਂ ਦਾ ਪਿੱਛਾ ਕਰ ਰਹੀ ਸੀ। ਅੱਜ ਉਨ੍ਹਾਂ ਬਾਰੇ ਜਾਣਕਾਰੀ ਮਿਲੀ। ਜਦੋਂ ਪੁਲਿਸ ਨੇ ਗੈਂਗਸਟਰ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿਤੀ।

ਇਹ ਵੀ ਪੜ੍ਹੋ- ਲੁਧਿਆਣਾ ਟ੍ਰੈਫਿਕ ਪੁਲਸ ਨੇ ਤੋੜਿਆ ਆਪਣਾ ਹੀ ਰਿਕਾਰਡ, ਇਸ ਸਾਲ ਕੱਟੇ ਸਭ ਤੋਂ ਵੱਧ ਚਲਾਨ

14 ਦਿਨ ਪਹਿਲਾਂ ਵੀ ਲੁਧਿਆਣਾ 'ਚ ਕਾਰੋਬਾਰੀ ਸੰਭਵ ਜੈਨ ਦੇ ਅਗਵਾ ਮਾਮਲੇ 'ਚ ਭਗੌੜੇ ਦੋ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਸੀ। ਜਿਸ ਵਿਚ ਦੋਵੇਂ ਗੈਂਗਸਟਰ ਮਾਰੇ ਗਏ। ਇਸ ਤੋਂ ਇਲਾਵਾ ਮੁਕਾਬਲੇ ਵਿਚ ਏਐੱਸਆਈ ਵੀ ਜ਼ਖ਼ਮੀ ਹੋਇਆ ਸੀ। ਮਾਰੇ ਗਏ ਗੈਂਗਸਟਰਾਂ ਦੀ ਪਛਾਣ ਸੰਜੀਵ ਉਰਫ ਸੰਜੂ ਅਤੇ ਸ਼ੁਭਮ ਗੋਪੀ ਵਜੋਂ ਹੋਈ ਸੀ। ਦੋਵੇਂ ਬਾਮਨ ਗੈਂਗ ਦੇ ਗੈਂਗਸਟਰ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


 


author

Harpreet SIngh

Content Editor

Related News