ਜਲੰਧਰ ''ਚ ਚੱਲੀਆਂ ਤਾੜ-ਤਾੜ ਗੋਲ਼ੀਆਂ, ਗੈਂਗਸਟਰ ਦਾ ਹੋਇਆ ਐਨਕਾਊਂਟਰ
Sunday, Jan 19, 2025 - 12:16 PM (IST)
ਜਲੰਧਰ (ਕੁੰਦਨ, ਪੰਕਜ, ਵਰੁਣ)- ਪੰਜਾਬ ਵਿਚ ਪੁਲਸ ਵੱਲੋਂ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਵਿਚ ਪੁਲਸ ਵੱਲੋਂ ਗੈਂਗਸਟਰ ਦਾ ਐਨਕਾਊਂਟਰ ਕਰ ਦਿੱਤਾ ਗਿਆ। ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ ਦੌਰਾਨ ਗੈਂਗਸਟਰ ਜ਼ਖ਼ਮੀ ਹੋਇਆ ਹੈ। ਉਕਤ ਗੈਂਗਸਟਰ ਗੌਂਡਰ ਗੈਂਗ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਸਰਹੱਦਾਂ ਹੋ ਗਈਆਂ ਸੀਲ, DGP ਵੱਲੋਂ ਸਖ਼ਤ ਹੁਕਮ ਜਾਰੀ
ਪੁਲਸ ਨੇ 4 ਪਿਸਤੌਲਾਂ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਤੇ ਜਬਰਨ ਵਸੂਲੀ ਦੇ ਮਾਮਲੇ ਦਰਜ ਹਨ। ਗਿਰੋਹ ਦੇ ਹੋਰ ਮੈਂਬਰਾਂ ਨੂੰ ਵੀ ਹਥਿਆਰ ਸਪਲਾਈ ਕਰਦਾ ਸੀ। ਦੋਵਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਕਤ ਮੁਠਭੇੜ ਰਿਕਵਰੀ ਆਪਰੇਸ਼ਨ ਦੌਰਾਨ ਹੋਈ।
ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ਸਾਵਧਾਨ, 26 ਜਨਵਰੀ ਤੋਂ ਘਰ-ਘਰ ਪਹੁੰਚਣਗੇ ਚਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e