ਅੰਮ੍ਰਿਤਸਰ ਦੇ ਧਰਮਾ ਕਤਲ ਕੇਸ 'ਚ ਲੋੜੀਂਦੇ ਗੈਂਗਸਟਰ ਦਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ

Wednesday, Oct 22, 2025 - 01:52 PM (IST)

ਅੰਮ੍ਰਿਤਸਰ ਦੇ ਧਰਮਾ ਕਤਲ ਕੇਸ 'ਚ ਲੋੜੀਂਦੇ ਗੈਂਗਸਟਰ ਦਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ

ਜਲੰਧਰ (ਸੋਨੂੰ)- ਜਲੰਧਰ ਵਿਚ ਇਕ ਸ਼ੂਟਰ ਦਾ ਐਨਕਾਊਂਟਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਇਕ ਸ਼ੂਟਰ ਦਾ ਐਨਕਾਊਂਟਰ ਕੀਤਾ। ਸ਼ੂਟਰ ਦੀ ਪਛਾਣ ਮਨਕਰਨ ਵਜੋਂ ਹੋਈ ਹੈ, ਜੋਕਿ ਪੁਲਸ ਦੀ ਗੋਲ਼ੀ ਲੱਗਣ ਦੌਰਾਨ ਜ਼ਖ਼ਮੀ ਹੋ ਗਿਆ। ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ ਦੌਰਾਨ ਮਨਕਰਨ ਦੇ ਢਿੱਡ ਵਿੱਚ ਗੋਲ਼ੀ ਲੱਗੀ ਹੈ, ਜਿਸ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਕਾਬੂ ਕਰਕੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ: Punjab:ਦੀਵਾਲੀ ਦੀ ਰਾਤ ਪੈ ਗਿਆ ਰੌਲਾ! ਸ਼ਮਸ਼ਾਨਘਾਟ ਵੱਲ ਭਜਿਆ ਸਾਰਾ ਪਿੰਡ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

PunjabKesari

ਇਹ ਮੁਲਜ਼ਮ ਜੱਗੂ ਭਗਵਾਨਪੁਰੀਆ ਗੈਂਗ ਨਾਲ ਸੰਬੰਧਤ ਹੈ ਅਤੇ ਅੰਮ੍ਰਿਤਸਰ ਦੇ ਚਰਚਿਤ ਧਰਮਾ ਕਤਲ ਕੇਸ ਵਿੱਚ ਸ਼ੂਟਰਾਂ ਦਾ ਮਦਦਗਾਰ ਦੱਸਿਆ ਜਾ ਰਿਹਾ ਹੈ। ਧਰਮਜੀਤ ਸਿੰਘ ਉਰਫ਼ ਧਰਮਾ ਦਾ ਗੋਲ਼ੀ ਮਾਰ ਕੇ ਕਤਲ 26 ਸਤੰਬਰ ਨੂੰ ਅੰਮ੍ਰਿਤਸਰ ਦੇ ਛੇਹਰਟਾ ਵਿਖੇ ਕੀਤਾ ਗਿਆ ਸੀ। ਧਰਮਾ ਖ਼ੁਦ 2012 ਦੇ ਏ. ਐੱਸ. ਆਈ. ਰਵਿੰਦਰਪਾਲ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਉਸ ਖ਼ਿਲਾਫ਼ NDPS ਤੇ ਆਰਮਜ਼ ਐਕਟ ਦੇ ਚਾਰ ਹੋਰ ਕੇਸ ਵੀ ਦਰਜ ਸਨ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਘਟਨਾ! ਦੋ ਮਹੀਨੇ ਪਹਿਲਾਂ ਵਿਦੇਸ਼ ਤੋਂ ਪਰਤੇ ਵਿਅਕਤੀ ਦੀ ਗੋਲ਼ੀ ਲੱਗਣ ਕਾਰਨ ਮੌਤ 

PunjabKesari

ਬੁੱਧਵਾਰ ਸਵੇਰੇ ਜਲੰਧਰ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੂੰ ਸਲੇਮਪੁਰ ਮਸੰਦਾ ਇਲਾਕੇ ਵਿੱਚ ਮਨਕਰਨ ਦੀ ਲੋਕੇਸ਼ਨ ਮਿਲੀ। ਪੁਲਸ ਅਧਿਕਾਰੀਆਂ ਅਨੁਸਾਰ ਜਦੋਂ ਪੁਲਸ ਟੀਮ ਨੇ ਉਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਉਸ ਦੇ ਢਿੱਡ ਵਿੱਚ ਗੋਲ਼ੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਪੁਲਸ ਨੇ ਮੌਕੇ ਤੋਂ ਨਾਜਾਇਜ਼ ਹਥਿਆਰ (ਰਿਵਾਲਵਰ) ਬਰਾਮਦ ਕੀਤੇ ਹਨ ਅਤੇ ਮਨਕਰਨ ਦੇ ਦੋ ਹੋਰ ਸਾਥੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ, ਜੋ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਹੋਏ ਹਨ। ਪੁਲਸ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕਰ ਰਹੀ ਹੈ।

PunjabKesari

ਇਹ ਵੀ ਪੜ੍ਹੋ: ਦੀਵਾਲੀ ਦੀ ਰਾਤ ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਜਲੰਧਰ! ਬਰਗਰ ਖਾ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News