ਡੇਰਾਬੱਸੀ ''ਚ ਲਾਰੈਂਸ ਗੈਂਗ ਦੇ ਸ਼ੂਟਰਾਂ ਦਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
Wednesday, Nov 26, 2025 - 05:19 PM (IST)
ਡੇਰਾਬੱਸੀ (ਵੈੱਬ ਡੈਸਕ, ਅਨਿਲ ਸ਼ਰਮਾ, ਵਿਕਰਮਜੀਤ) : ਮੋਹਾਲੀ ਦੇ ਡੇਰਾਬੱਸੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਲਾਰੈਂਸ ਗੈਂਗ ਦੇ 4 ਗੈਂਗਸਟਰਾਂ ਦਾ ਪੁਲਸ ਵਲੋਂ ਐਨਕਾਊਂਟਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮੁਕਾਬਲੇ ਦੌਰਾਨ 2 ਗੈਂਗਸਟਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਅੱਜ ਦੁਪਹਿਰ ਡੇਰਾਬੱਸੀ-ਅੰਬਾਲਾ ਹਾਈਵੇਅ ਨੇੜੇ ਇਕ ਘਰ 'ਚ ਉਕਤ ਗੈਂਗਸਟਰ ਲੁਕੇ ਹੋਏ ਸਨ।
ਘਰ ਦੀ ਤਲਾਸ਼ੀ ਲੈਣ ਦੌਰਾਨ 4 ਗੈਂਗਸਟਰਾਂ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਐੱਸ. ਏ. ਐੱਸ. ਨਗਰ ਪੁਲਸ ਵਲੋਂ ਵੀ ਗੋਲੀਆਂ ਚਲਾਈਆਂ ਗਈਆਂ। ਜਵਾਬੀ ਕਾਰਵਾਈ ਦੌਰਾਨ ਪੁਲਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ 2 ਗੈਂਗਸਟਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਆਈ ਨਵੀਂ ਖ਼ਬਰ! ਪਾਵਰਕਾਮ ਵਲੋਂ ਵੱਡੇ ਐਕਸ਼ਨ ਦੀ ਤਿਆਰੀ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗਰੁੱਪ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਟ੍ਰਾਈਸਿਟੀ ਅਤੇ ਪਟਿਆਲਾ ਖੇਤਰ 'ਚ ਟਾਰਗੇਟਿਡ ਹਮਲਿਆਂ ਦੀ ਯੋਜਨਾ ਬਣਾ ਰਹੇ ਸਨ। ਉਕਤ ਗੈਂਗਸਟਰਾਂ ਕੋਲੋਂ 7 32 ਬੋਰ ਪਿਸਤੌਲਾਂ ਅਤੇ 70 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
