ਵੱਡੀ ਖ਼ਬਰ : PU ਫਾਇਰਿੰਗ ਮਾਮਲੇ 'ਚ ਮੁੱਖ ਸ਼ੂਟਰ ਦਾ ਐਨਕਾਊਂਟਰ, ਪੜ੍ਹੋ ਕੀ ਹੈ ਪੂਰਾ ਮਾਮਲਾ
Thursday, Mar 26, 2026 - 05:25 PM (IST)
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਫਾਇਰਿੰਗ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ਸਬੰਧੀ ਵੱਡੀ ਕਾਰਵਾਈ ਕਰਦਿਆਂ ਏ. ਜੀ. ਟੀ. ਐੱਫ. ਪੰਜਾਬ ਵਲੋਂ ਮੁੱਖ ਸ਼ੂਟਰ ਦਾ ਅਮਲੋਹ 'ਚ ਐਨਕਾਊਂਟਰ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਅਤੇ ਏ. ਜੀ. ਟੀ. ਐੱਫ. ਪੰਜਾਬ ਦੇ ਸਾਂਝੇ ਮੁਕਾਬਲੇ ਦੌਰਾਨ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਐਨਕਾਊਂਟਰ ਦੌਰਾਨ ਸ਼ੂਟਰ ਦੀ ਪਛਾਣ ਜਸਪ੍ਰੀਤ ਉਰਫ਼ ਜੱਸੀ ਵਜੋਂ ਹੋਈ ਹੈ, ਜੋ ਕਿ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜਦੋਂ ਕਿ ਸੁਰੱਖਿਆ ਏਜੰਸੀਆਂ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ।
ਇਹ ਵੀ ਪੜ੍ਹੋ : ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ
ਪੜ੍ਹੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ 2 ਅਣਪਛਾਤੇ ਵਿਅਕਤੀ ਸਕੂਟਰ 'ਤੇ ਆਏ ਸਨ ਅਤੇ ਯੂਨੀਵਰਸਿਟੀ ਦੇ ਸੈਕਟਰ-14 ਸਥਿਤ ਬੋਟਨ ਵਿਭਾਗ ਦੇ ਪਾਰਕਿੰਗ ਖੇਤਰ ਦੇ ਸਾਹਮਣੇ SOPU ਲੀਡਰ ਜਸ਼ਨਦੀਪ ਸਿੰਘ 'ਤੇ ਗੋਲੀਆਂ ਚਲਾਈਆਂ ਸਨ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry
ਹਾਲਾਂਕਿ ਇਸ ਹਮਲੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਸਾਹਮਣੇ ਨਹੀਂ ਆਈ ਸੀ। ਅੱਜ ਇਸ ਮਾਮਲੇ ਸਬੰਧੀ ਵੱਡੀ ਕਾਰਵਾਈ ਕਰਦਿਆਂ ਇਸ ਦੇ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
