ਪੰਜਾਬ ''ਚ ਹੁਣੇ-ਹੁਣੇ ਹੋ ਗਿਆ Encounter, ਬਦਮਾਸ਼ਾਂ ਤੇ ਪੁਲਸ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
Tuesday, Jan 14, 2025 - 08:17 PM (IST)
ਮੋਗਾ (ਕਸ਼ਿਸ਼ ਸਿੰਗਲਾ)- ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸਮਾਲਸਰ ਦੇ ਪਿੰਡ ਭਲੂਰ 'ਚ ਬਦਮਾਸ਼ਾਂ ਨੂੰ ਫੜਨ ਗਈ ਪੁਲਸ ਟੀਮ 'ਤੇ ਬਦਮਾਸ਼ਾਂ ਨੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਜਵਾਬੀ ਕਾਰਵਾਈ ਕਰਦੇ ਹੋਏ ਪੁਲਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਇਕ ਬਦਮਾਸ਼ ਨੂੰ ਗੋਲ਼ੀ ਲੱਗ ਗਈ ਤੇ ਉਹ ਜ਼ਖ਼ਮੀ ਹੋ ਗਿਆ, ਜਿਸ ਮਗਰੋਂ ਉਸ ਨੂੰ ਤੇ ਉਸ ਦੇ ਇਕ ਸਾਥੀ ਨੂੰ ਕਾਬੂ ਕਰ ਲਿਆ ਗਿਆ, ਜਦਕਿ ਉਸ ਦੇ 4 ਸਾਥੀ ਫਰਾਰ ਹੋਣ 'ਚ ਕਾਮਯਾਬ ਹੋ ਗਏ।
ਜ਼ਿਕਰਯੋਗ ਹੈ ਕਿ ਬੀਤੇ ਸੋਮਵਾਰ ਨੂੰ ਭਲੂਰ ਪਿੰਡ ਦੇ ਇਕ ਦੁਕਾਨਦਾਰ ਕੋਲੋਂ 6 ਬਦਮਾਸ਼ਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜਿਸ ਮਗਰੋਂ ਉਨ੍ਹਾਂ ਬਦਮਾਸ਼ਾਂ ਨੂੰ ਕਾਬੂ ਕਰਨ ਸਮੇਂ ਪੁਲਸ ਨੇ ਇਹ ਕਾਰਵਾਈ ਕੀਤੀ ਹੈ। ਜਦੋਂ ਪੁਲਸ ਟੀਮ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਬਦਮਾਸ਼ਾਂ ਨੇ ਪੁਲਸ ਨੂੰ ਦੇਖ ਕੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਦੀ ਜਵਾਬੀ ਕਾਰਵਾਈ ਕਰਦੇ ਹੋਏ ਪੁਲਸ ਨੇ ਵੀ ਫਾਇਰਿੰਗ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਵਾਲੇ ਦਿਨ ਗੁਰੂ ਨਗਰੀ 'ਚ ਚੱਲ ਗਈਆਂ ਤਲਵਾਰਾਂ ; ਸ਼ਰੇਆਮ ਵੱਢ'ਤਾ ਨੌਜਵਾਨ
ਇਸ ਕਾਰਵਾਈ ਦੌਰਾਨ ਇਕ ਗੋਲ਼ੀ ਮੁਲਜ਼ਮ ਸੁਖਚੈਨ ਸਿੰਘ ਦੀ ਲੱਤ 'ਚ ਜਾ ਵੱਜੀ, ਜਿਸ ਨੂੰ ਉਸ ਦੇ ਇਕ ਸਾਥੀ ਸਣੇ ਕਾਬੂ ਕਰ ਲਿਆ ਗਿਆ, ਜਦਕਿ ਉਸ ਦੇ 4 ਸਾਥੀ ਭੱਜਣ 'ਚ ਕਾਮਯਾਬ ਹੋ ਗਏ। ਪੁਲਸ ਅਧਿਕਾਰੀਆਂ ਮੁਤਾਬਕ ਫਰਾਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਚੱਲਦੀ ਟ੍ਰੇਨ ਨੂੰ ਲੱਗ ਗਈ ਅੱਗ, ਸਵਾਰੀਆਂ ਦੀਆਂ ਨਿਕਲ ਗਈਆਂ ਚੀਕਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e