ਅੰਮ੍ਰਿਤਸਰ ਤੋਂ ਕੋਲਕਾਤਾ ਜਾ ਰਹੇ ਜਹਾਜ਼ ਦਾ 5000 ਫੁੱਟ ਦੀ ਉਚਾਈ ’ਤੇ ਇੰਜਣ ਹੋਇਆ ਬੰਦ, ਵਾਲ-ਵਾਲ ਬਚੇ ਯਾਤਰੀ

Tuesday, Feb 07, 2023 - 11:24 AM (IST)

ਅੰਮ੍ਰਿਤਸਰ ਤੋਂ ਕੋਲਕਾਤਾ ਜਾ ਰਹੇ ਜਹਾਜ਼ ਦਾ 5000 ਫੁੱਟ ਦੀ ਉਚਾਈ ’ਤੇ ਇੰਜਣ ਹੋਇਆ ਬੰਦ, ਵਾਲ-ਵਾਲ ਬਚੇ ਯਾਤਰੀ

ਹਵਾਈ ਅੱਡੇ ’ਤੇ ਚਾਲਕ ਦਲ ਨੇ ਕਰਵਾਈ ਐਮਰਜੈਂਸੀ ਲੈਂਡਿੰਗ
ਅੰਮ੍ਰਿਤਸਰ (ਇੰਦਰਜੀਤ/ਅਵਧੇਸ਼) : ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬੀਤੀ ਰਾਤ ਅੰਮ੍ਰਿਤਸਰ-ਕੋਲਕਾਤਾ ਇੰਡੀਗੋ ਦੀ ਉਡਾਣ ਦੇ ਯਾਤਰੀ ਉਸ ਸਮੇਂ ਵਾਲ-ਵਾਲ ਬਚ ਗਏ, ਜਦੋਂ ਉਡਾਣ ਭਰਨ ਦੇ ਚਾਰ ਮਿੰਟ ਬਾਅਦ ਹੀ ਜਹਾਜ਼ ਦਾ ਇਕ ਇੰਜਣ ਫੇਲ ਹੋ ਗਿਆ। ਨਤੀਜੇ ਵਜੋਂ ਜਹਾਜ਼ ਨੂੰ ਹਵਾਈ ਅੱਡੇ ’ਤੇ ਵਾਪਸ ਲੈਂਡ ਕਰਨਾ ਪਿਆ। ਜਾਣਕਾਰੀ ਅਨੁਸਾਰ ਬੀਤੀ ਰਾਤ 10.24 ਵਜੇ ਜਦੋਂ ਇੰਡੀਗੋ ਏਅਰਲਾਈਨਜ਼ ਦਾ ਜਹਾਜ਼ ਜ਼ਮੀਨ ਤੋਂ 5000 ਫੁੱਟ ਦੀ ਉਚਾਈ ’ਤੇ ਪਹੁੰਚਿਆ ਤਾਂ ਚਾਲਕ ਦਲ ਨੂੰ ਇਸ ਦਾ ਇਕ ਇੰਜਣ ਬੰਦ ਹੋਣ ਦੇ ਸੰਕੇਤ ਮਿਲੇ। ਇਸ ’ਤੇ ਤੁਰੰਤ ਏਅਰਪੋਰਟ ਸਮੇਤ ਸਬੰਧਤ ਵਿਭਾਗਾਂ ਨੂੰ ਸੂਚਿਤ ਕੀਤਾ ਗਿਆ। ਚਾਲਕ ਦਲ ਨੇ ਬੜੀ ਮੁਹਾਰਤ ਨਾਲ ਜਹਾਜ਼ ਨੂੰ ਹਵਾਈ ਅੱਡੇ ਵੱਲ ਮੋੜਿਆ ਅਤੇ 16 ਮਿੰਟ ਬਾਅਦ ਜਹਾਜ਼ ਨੂੰ ਵਾਪਸ ਹਵਾਈ ਅੱਡੇ ’ਤੇ ਉਤਾਰਿਆ। ਇੱਥੇ ਲੈਂਡ ਕਰਨ ਤੋਂ ਬਾਅਦ, ਜਹਾਜ਼ ਦੀ ਮੁੜ ਜਾਂਚ ਕੀਤੀ ਗਈ ਅਤੇ ਪਾਰਕਿੰਗ ’ਚ ਲਿਜਾਇਆ ਗਿਆ।

ਇਹ ਵੀ ਪੜ੍ਹੋ : ਸੜਕ ਪਾਰ ਕਰ ਰਹੇ ਪਿਓ-ਪੁੱਤ ਨੂੰ ਤੇਜ਼ ਰਫ਼ਤਾਰ ਹਾਂਡਾ ਸਿਟੀ ਨੇ ਮਾਰੀ ਟੱਕਰ, ਮੌਤ

ਹਵਾਈ ਅੱਡੇ ਦੇ ਡਾਇਰੈਕਟਰ ਮੈਡਮ ਰੀਤੂ ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਹਵਾਈ ਅੱਡੇ ’ਤੇ ਐਮਰਜੈਂਸੀ ਸੇਵਾ ਦੇ ਕਰਮਚਾਰੀ ਤੁਰੰਤ ਤਾਇਨਾਤ ਕਰ ਦਿੱਤੇ ਗਏ। ਕੋਲਕਾਤਾ ਜਾਣ ਵਾਲੀ ਫਲਾਈਟ ਵਿਚ 122 ਯਾਤਰੀ ਅਤੇ 6 ਸਟਾਫ ਮੈਂਬਰ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਇੰਡੀਗੋ ਏਅਰਲਾਈਨਜ਼ ਵੱਲੋਂ ਬਦਲਵੀਂ ਉਡਾਣ ਦਾ ਪ੍ਰਬੰਧ ਕਰਕੇ ਯਾਤਰੀਆਂ ਨੂੰ ਕੋਲਕਾਤਾ ਭੇਜਿਆ ਗਿਆ। ਇਸ ਦੌਰਾਨ 3 ਯਾਤਰੀਆਂ ਨੇ ਅਗਲੀ ਫਲਾਈਟ ’ਚ ਸਵਾਰ ਹੋਣ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ : ਜੇਲ ਪ੍ਰਸ਼ਾਸਨ ਨੂੰ ਵੱਡੀ ਰਾਹਤ, ‘ਗਿਟੋਰੀਅਸ ਮੋਬਾਇਲ ਬਲਾਕੇਜ਼’ ਤਕਨੀਕ ਕਾਰਨ ਜੇਲ੍ਹ ’ਚ ਚੱਲ ਰਹੇ ਮੋਬਾਇਲ ਹੋਏ ਜਾਮ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News