ਇੰਜੀਨੀਅਰਿੰਗ ਦੀ ਪੜ੍ਹਾਈ ਕਰ ਚੁੱਕੇ ਨੌਜਵਾਨਾਂ ਲਈ ਚੰਗੀ ਖ਼ਬਰ, ਸ਼ੁਰੂ ਹੋਈ ਭਰਤੀ ਪ੍ਰਕਿਰਿਆ
Thursday, Mar 18, 2021 - 10:54 AM (IST)
ਚੰਡੀਗੜ੍ਹ (ਅਸ਼ਵਨੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫਲੈਗਸ਼ਿਪ ਸਕੀਮ ‘ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਇਕ ਵੱਡੀ ਭਰਤੀ ਮੁਹਿੰਮ ਤਹਿਤ ਵੱਖ-ਵੱਖ ਮਹਿਕਮਿਆਂ ਵਿਚ ਮੌਜੂਦਾ ਪੰਜਾਬ ਸਰਕਾਰ ਵੱਲੋਂ 1318 ਇੰਜੀਨੀਅਰਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਪਹਿਲ ਕਦਮੀ ਨਾਲ ਇੰਜੀਨੀਅਰਿੰਗ ਗ੍ਰੈਜੂਏਟ ਦੀ ਪੜ੍ਹਾਈ ਕਰ ਚੁੱਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ, ਜੋ 2016 ਤੋਂ ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਹਨ, ਜਦੋਂ ਸੂਬਾ ਸਰਕਾਰ ਵੱਲੋਂ 216 ਇੰਜੀਨੀਅਰ ਭਰਤੀ ਕੀਤੇ ਗਏ ਸਨ।
ਇਹ ਵੀ ਪੜ੍ਹੋ : ਗਰਮਜੋਸ਼ੀ ਵਾਲੀ ਮੁਲਾਕਾਤ 'ਚ 'ਕੈਪਟਨ' ਨੇ 'ਸਿੱਧੂ' ਨੂੰ ਪਾਈ ਗਲਵੱਕੜੀ, ਖ਼ਤਮ ਹੋਈ ਕੋਲਡ ਵਾਰ
ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਦੱਸਿਆ ਕਿ ਇੰਜੀਨੀਅਰ ਨੌਜਵਾਨਾਂ ਲਈ ਵੱਖ-ਵੱਖ ਅਸਾਮੀਆਂ ਭਰਨ ਸਬੰਧੀ ਪੰਜਾਬ ਲੋਕ ਸੇਵਾ ਕਮਿਸ਼ਨ (ਪੀ. ਪੀ. ਐੱਸ. ਸੀ.) ਨੂੰ ਮੰਗ ਭੇਜ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਪੀ. ਪੀ. ਐੱਸ. ਸੀ. ਵੱਲੋਂ ਭਰਤੀ ਮੁਹਿੰਮ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਇਸ਼ਤਿਹਾਰ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਸਮੇਂ ਤੋਂ ਪਹਿਲਾਂ ਹੋਣਗੀਆਂ 'ਚੋਣਾਂ'! ਚਰਚਾ ਹਰ ਜ਼ੁਬਾਨ ’ਤੇ
ਮੁੱਖ ਸਕੱਤਰ ਨੇ ਦੱਸਿਆ ਕਿ ਕੁੱਲ 1318 ਅਸਾਮੀਆਂ ਦੀ ਭਰਤੀ ਲਈ ਪ੍ਰਾਰਥਨਾ ਭੇਜੀ ਗਈ ਹੈ, ਜਿਨ੍ਹਾਂ ਵਿਚ 1075 ਜੂਨੀਅਰ ਇੰਜੀਨੀਅਰ (ਸਿਵਲ), 80 ਜੂਨੀਅਰ ਇੰਜੀਨੀਅਰ (ਮਕੈਨੀਕਲ), 15 ਜੂਨੀਅਰ ਇੰਜੀਨੀਅਰ (ਇਲੈਕਟ੍ਰੀਕਲ), 04 ਜੂਨੀਅਰ ਇੰਜੀਨੀਅਰ (ਇਲੈਕਟ੍ਰੀਕਲ/ਮਕੈਨੀਕਲ), 94 ਸਬ-ਡਵੀਜਨਲ ਇੰਜੀਨੀਅਰ (ਸਿਵਲ) ਅਤੇ 50 ਸਬ-ਡਵੀਜਨਲ ਇੰਜੀਨੀਅਰ (ਇਲੈਕਟ੍ਰੀਕਲ/ ਮਕੈਨੀਕਲ) ਸ਼ਾਮਲ ਹਨ। ਇਨ੍ਹਾਂ ਅਸਾਮੀਆਂ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਪੀੜਤ 'ਸੁਖਬੀਰ ਬਾਦਲ' ਨੂੰ ਦਿੱਲੀ ਦੇ ਹਸਪਤਾਲ 'ਚ ਕੀਤਾ ਗਿਆ ਤਬਦੀਲ
ਮਹਾਜਨ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਵਲੋਂ ਵੱਖ-ਵੱਖ ਮਹਿਕਮਿਆਂ ਵਿਚ 1 ਲੱਖ ਸਰਕਾਰੀ ਅਸਾਮੀਆਂ ਭਰੀਆਂ ਜਾਣਗੀਆਂ। ਪੰਜਾਬ ਕੈਬਨਿਟ ਵੱਲੋਂ 61,000 ਅਸਾਮੀਆਂ ਨੂੰ ਭਰਨ ਦੀ ਮਨਜ਼ੂਰੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਲਗਭਗ 8079 ਭਰਤੀਆਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ ਅਤੇ 27,206 ਖਾਲੀ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪੂਰੀ ਹੋਣ ਵਾਲੀ ਹੈ, ਜਿਸ ਵਿਚੋਂ 18,409 ਅਸਾਮੀਆਂ ਦੀ ਭਰਤੀ ਸਬੰਧੀ ਮੰਗ ਪੀ. ਪੀ. ਐੱਸ. ਸੀ./ ਐੱਸ. ਐੱਸ. ਐੱਸ. ਬੀ./ਤੀਜੀ ਧਿਰ ਨੂੰ ਭੇਜੀ ਜਾ ਚੁੱਕੀ ਹੈ ਅਤੇ 8797 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਮਹਿਕਮੇ ਵੱਲੋਂ ਆਪਣੇ ਪੱਧਰ ’ਤੇ ਜਾਰੀ ਕੀਤਾ ਜਾ ਚੁੱਕਾ ਹੈ।
ਨੋਟ : ਪੰਜਾਬ ਸਰਕਾਰ ਵੱਲੋਂ ਇੰਜੀਨੀਅਰਾਂ ਦੀ ਭਰਤੀ ਲਈ ਸ਼ੁਰੂ ਕੀਤੀ ਮੁਹਿੰਮ ਬਾਰੇ ਦਿਓ ਆਪਣੀ ਰਾਏ