ਇੰਜੀਨੀਅਰ ਸੋਹਣਾ-ਮੋਹਣਾ ਦੀ ਮਾਨਾਂਵਾਲਾ ਹੋਈ ਬਦਲੀ, SSA ਦੀ ਪੋਸਟ ’ਤੇ ਕੀਤੇ ਤਾਇਨਾਤ
Monday, May 09, 2022 - 07:05 PM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ) - ਪੀ.ਐੱਸ.ਪੀ.ਸੀ.ਐੱਲ ਦੇ ਇੰਜੀਨੀਅਰ ਸੋਹਣਾ ਸਿੰਘ ਅਤੇ ਮੋਹਣਾ ਸਿੰਘ, ਜੋ ਇਕ ਧੜ ਨਾਲ ਜੁੜੇ ਹੋਏ 2 ਭਰਾ ਹਨ, ਦੀ ਬਦਲੀ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਉਨ੍ਹਾਂ ਦੀ ਮੰਗ ’ਤੇ ਮਾਨਾਂਵਾਲਾ ਬਿਜਲੀ ਦਫ਼ਤਰ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਉਕਤ ਦੋਵਾਂ ਭਰਾਵਾਂ ਨੂੰ ਵਿਸ਼ਵ ਪ੍ਰਸਿੱਧ ਸੰਸਥਾ ਭਗਤ ਪੂਰਨ ਸਿੰਘ ਪਿੰਗਲਵਾੜਾ ਨੇ ਪੜ੍ਹਾਇਆ ਅਤੇ ਪਾਲਣ ਪੋਸ਼ਣ ਕੀਤਾ ਹੈ। ਉਕਤ ਦੋਵੇਂ ਇਸ ਵੇਲੇ ਪਾਵਰ ਕਾਲੋਨੀ, ਮਜੀਠਾ ਰੋਡ ਅੰਮ੍ਰਿਤਸਰ ਵਿਖੇ ਆਰ.ਟੀ.ਐੱਮ. ਦੀ ਪੋਸਟ ’ਤੇ ਤਾਇਨਾਤ ਹਨ। ਸੋਹਣਾ-ਮੋਹਣਾ ਅੱਜ ਵੀ ਪਿੰਗਲਵਾੜਾ ਦੇ ਮਾਨਾਂਵਾਲਾ ਸਥਿਤ ਕੈਂਪਸ ਵਿੱਚ ਰਹਿੰਦੇ ਹਨ।
ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ
ਮਿਲੀ ਜਾਣਕਾਰੀ ਅਨੁਸਾਰ ਸੋਹਣਾ-ਮੋਹਣਾ ਦੋਵੇਂ ਭਰਾ ਅੱਜ ਹਰਭਜਨ ਸਿੰਘ ਈ.ਟੀ.ਓ. ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲੇ। ਇਸ ਦੌਰਾਨ ਉਨ੍ਹਾਂ ਨੇ ਮਾਨਾਂਵਾਲਾ ਤੋਂ ਮਜੀਠਾ ਰੋਡ ਦਫ਼ਤਰ ਦੀ ਦੂਰੀ ਦੱਸਕੇ ਆਉਣ ਜਾਣ ਦੀ ਤਕਲੀਫ਼ ਦਾ ਜ਼ਿਕਰ ਕੀਤਾ। ਹਰਭਜਨ ਸਿੰਘ ਨੇ ਉਨ੍ਹਾਂ ਦੀ ਜਾਇਜ਼ ਮੰਗ ਸੁਣਦੇ ਹੋਏ ਪਟਿਆਲਾ ਸਥਿਤ ਪੀ.ਐੱਸ.ਪੀ.ਸੀ.ਐੱਲ. ਦੇ ਮੁੱਖ ਦਫ਼ਤਰ ਨਾਲ ਰਾਬਤਾ ਕੀਤਾ ਅਤੇ ਤਰੁੰਤ ਉਕਤ ਦੋਵੇਂ ਭਰਾਵਾਂ ਦੀ ਬਦਲੀ ਮਾਨਾਂਵਾਲਾ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਰ.ਟੀ.ਐੱਮ. ਤੋਂ ਐੱਸ.ਐੱਸ.ਏ ਲਗਾਉਣ ਦੀ ਹਦਾਇਤ ਵੀ ਕੀਤੀ, ਜਿਸ ਉੱਤੇ ਕਾਰਵਾਈ ਕਰਦੇ ਹੋਏ ਵਿਭਾਗ ਨੇ ਸੋਹਣਾ ਅਤੇ ਮੋਹਣਾ ਦੀ ਬਦਲੀ ਮਾਨਾਂਵਾਲਾ ਬਿਜਲੀ ਦਫ਼ਤਰ ਵਿਖੇ ਐੱਸ.ਐੱਸ.ਏ. ਵਜੋਂ ਤਾਇਨਾਤ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ: ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ