ਬਿਜਲੀ ਮੰਤਰੀ ਵੱਲੋਂ ਇੰਜੀਨੀਅਰ ਐਸੋਸੀਏਸ਼ਨ ਦੀਆਂ ਸਾਰੀਆਂ ਮੰਗਾਂ ਸਮੇਂ ਸਿਰ ਹੱਲ ਕਰਨ ਦਾ ਭਰੋਸਾ

Thursday, May 12, 2022 - 12:06 AM (IST)

ਬਿਜਲੀ ਮੰਤਰੀ ਵੱਲੋਂ ਇੰਜੀਨੀਅਰ ਐਸੋਸੀਏਸ਼ਨ ਦੀਆਂ ਸਾਰੀਆਂ ਮੰਗਾਂ ਸਮੇਂ ਸਿਰ ਹੱਲ ਕਰਨ ਦਾ ਭਰੋਸਾ

ਚੰਡੀਗੜ੍ਹ (ਬਿਊਰੋ) : ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐੱਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੂੰ ਸੂਬੇ ਦੇ ਮਹੱਤਵਪੂਰਨ ਬਿਜਲੀ ਸੈਕਟਰ ਦੀ ਮਜ਼ਬੂਤੀ ਲਈ ਇਕ ਖਾਕਾ ਤਿਆਰ ਕਰਨ ਦੀ ਅਪੀਲ ਕੀਤੀ। ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਿਜਲੀ ਮੰਤਰੀ ਨੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਉਕਤ ਸੈਕਟਰ ਦੀ ਵਿੱਤੀ ਸਥਿਤੀ ਵਿੱਚ ਸੁਧਾਰ ਅਤੇ ਸੂਬੇ ਲਈ ਬਿਜਲੀ ਦੀ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਲਈ ਸੁਝਾਅ ਪੇਸ਼ ਕਰਨ। ਵਫ਼ਦ ਦੀ ਅਗਵਾਈ ਪ੍ਰਧਾਨ ਜਸਵੀਰ ਸਿੰਘ ਧੀਮਾਨ ਨੇ ਕੀਤੀ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਉਪ ਪ੍ਰਧਾਨਾਂ ਨੂੰ ਦਿੱਤੀ ਗਈ ਜ਼ਿਲ੍ਹਾ ਪੱਧਰ ਦੀ ਜ਼ਿੰਮੇਵਾਰੀ

ਕਈ ਅਹਿਮ ਉਪਾਵਾਂ ਨੂੰ ਅਪਣਾ ਕੇ ਸੂਬੇ ਲਈ ਲਾਗਤਾਂ ਅਤੇ ਵਿੱਤ ਨੂੰ ਬਚਾਉਣ ਦੀ ਮਹੱਤਵਪੂਰਨ ਸੰਭਾਵਨਾ ਦਾ ਜ਼ਿਕਰ ਕਰਦਿਆਂ ਬਿਜਲੀ ਮੰਤਰੀ ਨੇ ਤੁਰੰਤ ਪ੍ਰਭਾਵ ਨਾਲ ਬਿਜਲੀ ਚੋਰੀ ਨੂੰ ਕੰਟਰੋਲ ਕਰਨ ਅਤੇ ਲੋਡ ਕਰਵ ਦਾ ਪ੍ਰਬੰਧਨ ਕਰਨ ਵਾਸਤੇ ਕਿਹਾ। ਮੀਟਿੰਗ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਪਛਵਾੜਾ ਵਿਖੇ ਕੋਲੇ ਦੀ ਖਾਣ ਨੂੰ ਜਲਦ ਹੀ ਚਾਲੂ ਕਰ ਦਿੱਤਾ ਜਾਵੇਗਾ। ਐਸੋਸੀਏਸ਼ਨ ਨੇ ਬਿਜਲੀ ਖੇਤਰ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਚੰਦੂਮਾਜਰਾ ਨੇ 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਕੇਜਰੀਵਾਲ ਪੰਜਾਬ ਪੁਲਸ ਦੀ ਕਰ ਰਿਹੈ ਦੁਰਵਰਤੋਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News