ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 50 ਲੱਖ ਰੁਪਏ ਤੋ ਵੱਧ ਦੀ ਠੱਗੀ

Saturday, Feb 24, 2024 - 06:01 PM (IST)

ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 50 ਲੱਖ ਰੁਪਏ ਤੋ ਵੱਧ ਦੀ ਠੱਗੀ

ਫਿਰੋਜ਼ਪੁਰ (ਕੁਮਾਰ) : ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਇਕ ਨੌਜਵਾਨ ਨਾਲ 50/55 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਮਮਦੋਟ ਦੀ ਪੁਲਸ ਨੇ ਤਿੰਨ ਲੋਕਾਂ ਖਿ਼ਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਤੇਜਬੀਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਕਾਲਾ ਟਿੱਬਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਅਤੇ ਲਿਖਤੀ ਸ਼ਿਕਾਇਤ ’ਚ ਦੱਸਿਆ ਹੈ ਕਿ ਹਰਮੀਤ ਕੌਰ, ਦਲਜੀਤ ਕੌਰ ਵਾਸੀ ਬਠਿੰਡਾ ਅਤੇ ਸੁਰਜੀਤ ਸਿੰਘ ਵਾਸੀ ਬੱਸੀ ਪਿੰਡ ਕੋਟ ਸਮੀਰ ਨੇ ਸ਼ਿਕਾਇਤਕਰਤਾ ਕੋਲੋਂ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਕਰੀਬ 50/55 ਲੱਖ ਰੁਪਏ ਲਏ ਸਨ।

ਇਸ ਦੌਰਾਨ ਉਕਤ ਨੇ ਅੱਜ ਤੱਕ ਨਾ ਤਾਂ ਉਸ ਨੂੰ ਇੰਗਲੈਂਡ ਭੇਜਿਆ ਗਿਆ ਹੈ ਅਤੇ ਨਾ ਹੀ ਉਸ ਕੋਲੋਂ ਲਏ ਪੈਸੇ ਵਾਪਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News

News Hub