34 ਸਾਲ ਸਜ਼ਾ ਕੱਟ ਇੰਗਲੈਂਡ ਤੋਂ ਮੁੜੇ ਭਾਈ ਰਾਜਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤਾ ਸਨਮਾਨਿਤ

12/10/2021 6:09:31 PM

ਅੰਮ੍ਰਿਤਸਰ (ਦੀਪਕ ਸ਼ਰਮਾ)- ਸਿੱਖ ਗੁਰੂ ਸਾਹਿਬਾਨ ਖ਼ਿਲਾਫ਼ ਮੰਦੀ ਸ਼ਬਦਾਵਲੀ ਬੋਲਣ ’ਤੇ ਸਿੱਖ ਦੋਖੀ ਨੂੰ ਸੋਧਾ ਲਾਉਣ ਵਾਲੇ ਭਾਈ ਰਾਜਿੰਦਰ ਸਿੰਘ 34 ਸਾਲ ਦੀ ਲੰਮੀ ਕੈਦ ਕੱਟ ਕੇ ਇੰਗਲੈਂਡ ਦੀ ਜੇਲ੍ਹ ਵਿੱਚੋਂ ਰਿਹਾਅ ਹੋਣ ਉਪਰੰਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਏ। ਇਸ ਮੌਕੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। 

ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ: ਇਸ਼ਕ ’ਚ ਅੰਨ੍ਹੀ ਕਲਯੁੱਗੀ ਮਾਂ ਹੀ ਨਿਕਲੀ 6 ਸਾਲਾ ਧੀ ਦੀ ਕਾਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਆਪਣੇ ਗੁਰੂ ਸਾਹਿਬਾਨ ਅਤੇ ਸਿੱਖ ਯੋਧਿਆਂ ਬਾਰੇ ਮੰਦੀ ਸ਼ਬਦਾਵਲੀ ਕਦੇ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ 34 ਸਾਲ ਪਹਿਲਾਂ ਗੁਰੂ ਸਾਹਿਬਾਨ ਬਾਰੇ ਮੰਦਾ ਬੋਲਣ ਵਾਲੇ ਪੰਥ ਦੋਖੀ ਨੂੰ ਸੋਧਾ ਲਾਉਣ ਵਾਲੇ ਭਾਈ ਰਾਜਿੰਦਰ ਸਿੰਘ ਨੂੰ ਲੰਮਾ ਸਮਾਂ ਇੰਗਲੈਂਡ ਦੀ ਜੇਲ੍ਹ ਵਿਚ ਰਹਿਣਾ ਪਿਆ, ਜੋ 34 ਸਾਲ ਦੇ ਸਮੇਂ ਬਾਅਦ ਰਿਹਾਅ ਹੋਏ ਹਨ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਉਨ੍ਹਾਂ ਕਿਹਾ ਕਿ ਅਜਿਹੇ ਸੂਰਬੀਰਾਂ ਦੀਆਂ ਕੁਰਬਾਨੀਆਂ ਨੂੰ ਪੰਥ ਹਮੇਸ਼ਾ ਯਾਦ ਰੱਖਦਾ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਰਾਜਿੰਦਰ ਸਿੰਘ ਸਿੱਖ ਕੌਮ ਦਾ ਹੀਰਾ ਹੈ ਅਤੇ ਕੌਮ ਪ੍ਰਤੀ ਇਨ੍ਹਾਂ ਦੀ ਦੇਣ ਨਾ ਭੁੱਲਣਯੋਗ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜਿੰਦਰ ਸਿੰਘ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਜੇਲ੍ਹ ਵਿਚ ਗੁਜਾਰਿਆ ਹੈ, ਜੋ ਉਨ੍ਹਾਂ ਦੀ ਕੌਮ ਪ੍ਰਤੀ ਵੱਡੀ ਦੇਣ ਹੈ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ


rajwinder kaur

Content Editor

Related News