ਇੰਗਲੈਂਡ ਤੋਂ ਡਿਪੋਰਟ ਹੋਇਆ ਫਰੀਦਕੋਟ ਦਾ ਨੌਜਵਾਨ, ਕਾਰਣ ਜਾਣ ਰਹਿ ਜਾਓਗੇ ਹੈਰਾਨ
Wednesday, Jan 28, 2026 - 01:48 PM (IST)
ਫਰੀਦਕੋਟ (ਰਾਜਨ) : ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਵਿਦੇਸ਼ ਗਏ ਇਕ ਨੌਜਵਾਨ ਖਿਲਾਫ਼ ਥਾਣਾ ਸਦਰ ਫਰੀਦਕੋਟ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਚਮਕੋਰ ਸਿੰਘ, ਇੰਚਾਰਜ ਚੌਕੀ ਗੋਲੇਵਾਲਾ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਪ੍ਰੀਤ ਸਿੰਘ ਨਾਮਕ ਨੌਜਵਾਨ ਪੜ੍ਹਾਈ ਦੇ ਜਾਅਲੀ ਸਰਟੀਫਿਕੇਟ ਤਿਆਰ ਕਰਵਾ ਕੇ ਇੰਗਲੈਂਡ ਗਿਆ ਸੀ। ਉੱਥੇ ਅਧਿਕਾਰੀਆਂ ਵੱਲੋਂ ਜਾਂਚ ਦੌਰਾਨ ਦਸਤਾਵੇਜ਼ ਜਾਅਲੀ ਪਾਏ ਜਾਣ ’ਤੇ ਉਸ ਨੂੰ ਡਿਪੋਰਟ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ : ਅਚਾਨਕ 3 ਮਹੀਨਿਆਂ ਦੀ ਗਰਭਵਤੀ ਨਿਕਲੀ ਨਾਬਾਲਗ ਧੀ, ਸੱਚ ਸੁਣ ਕੰਬ ਗਈ ਮਾਂ
ਉਕਤ ਨੌਜਵਾਨ ਜਦੋਂ ਦਿੱਲੀ ਏਅਰਪੋਰਟ ’ਤੇ ਉਤਰਿਆ ਤਾਂ ਏਅਰਪੋਰਟ ਪੁਲਸ ਵੱਲੋਂ ਜੀਰੋ ਐੱਫ. ਆਈ. ਆਰ. ਦਰਜ ਕਰਕੇ ਉਸ ਨੂੰ ਸਬੰਧਤ ਥਾਣਾ ਸਦਰ ਫਰੀਦਕੋਟ ਦੇ ਹਵਾਲੇ ਕਰ ਦਿੱਤਾ ਗਿਆ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦਿਨ ਚੜ੍ਹਦਿਆਂ ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
