ਇੰਗਲੈਂਡ ਜਾਣ ਵਾਲੇ ਲੋਕਾਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਬਰਮਿੰਘਮ ਦੀ ਸਿੱਧੀ ਉਡਾਣ ਹੋਈ ਸ਼ੁਰੂ

Friday, Sep 03, 2021 - 04:56 PM (IST)

ਇੰਗਲੈਂਡ ਜਾਣ ਵਾਲੇ ਲੋਕਾਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਬਰਮਿੰਘਮ ਦੀ ਸਿੱਧੀ ਉਡਾਣ ਹੋਈ ਸ਼ੁਰੂ

ਅੰਮ੍ਰਿਤਸਰ (ਇੰਦਰਜੀਤ) - ਪੰਜਾਬ ਅਤੇ ਇਸ ਦੇ ਆਲੇ-ਦੁਆਲੇ ਰਹਿਣ ਵਾਲੇ ਸੂਬਿਆਂ ਦੇ ਲੋਕ, ਜੋ ਵਿਦੇਸ਼ ਜਾਣ ਦੇ ਚਾਹਵਾਨ ਹਨ, ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਹੀਥਰੋ (ਲੰਡਨ) ਤੋਂ ਬਾਅਦ ਹੁਣ ਯਾਨੀ ਅੱਜ 3 ਸਤੰਬਰ 2021 ਨੂੰ ਏਅਰ ਇੰਡੀਆ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਦੀ ਸਿੱਧੀ ਉਡਾਣ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਦੁਪਹਿਰ ਏਅਰ ਇੰਡੀਆ ਦਾ ਜਹਾਜ਼ 3 ਵਜ ਕੇ 10 ਮਿੰਟ ’ਤੇ ਬਰਮਿੰਘਮ ਜਾਣ ਲਈ ਰਵਾਨਾ ਹੋ ਗਿਆ। ਏਅਰ ਇੰਡੀਆ ਦੇ ਇਸ ਜਹਾਜ਼ ’ਚ ਇੰਗਲੈਂਡ ਜਾਣ ਵਾਲੀਆਂ 211 ਸਵਾਰੀਆਂ ਸਵਾਰ ਹਨ। 

ਪੜ੍ਹੋ ਇਹ ਵੀ ਖ਼ਬਰ -  ਸ਼ਰਾਬੀ ਨੌਜਵਾਨਾਂ ਨੂੰ ਧੀ ਨਾਲ ਛੇੜਛਾੜ ਕਰਨ ਤੋਂ ਰੋਕਣ ਦੀ ਇੰਸਪੈਕਟਰ ਪਿਓ ਨੂੰ ਮਿਲੀ ਸਜਾ, ਦਰਜ ਹੋਈ FIR (ਵੀਡੀਓ)

ਦੱਸ ਦੇਈਏ ਕਿ ਬਰਮਿੰਘਮ ਜਾਣ ਵਾਲੇ ਲੋਕਾਂ ਨੂੰ ਹੁਣ ਦਿੱਲੀ ਤੋਂ ਉਡਾਣ ਲੈਣ ਦੀ ਜ਼ਰੂਰਤ ਨਹੀਂ ਸਗੋਂ ਉਹ ਅੰਮ੍ਰਿਤਸਰ ਦੇ ਏਅਰਪੋਰਟ ਤੋਂ ਉਡਾਣ ਭਰ ਸਕਦੇ ਹਨ। ਏਅਰ ਇੰਡੀਆ ਦੇ ਬੁਲਾਰੇ ਮੁਤਾਬਕ ਬ੍ਰਿਟੇਨ ਵਲੋਂ ਭਾਰਤ ਨੂੰ ਲਾਲ ਸੂਚੀ ਵਿਚੋਂ ਹਟਾਉਣ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰੇਆਮ ਗੁੰਡਾਗਰਦੀ: ਕਾਰ ’ਚ ਬੈਠੀ ਕੁੜੀ ’ਤੇ 3 ਨੌਜਵਾਨਾਂ ਨੇ ਕੀਤਾ ਜਾਨਲੇਵਾ ਹਮਲਾ,ਤੋੜੇ ਸ਼ੀਸ਼ੇ (ਤਸਵੀਰਾਂ)

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਕਾਰਨ ਅੰਮ੍ਰਿਤਸਰ ਅਤੇ ਬਰਮਿੰਘਮ ਦਰਮਿਆਨ ਇਹ ਫਲਾਈਟ ਦਸੰਬਰ 2020 ਤੋਂ ਬੰਦ ਕਰ ਦਿੱਤੀ ਗਈ ਸੀ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਬਰਮਿੰਘਮ ਦੀ ਫਲਾਈਟ ਲੈਣ ਲਈ ਦਿੱਲੀ ਜਾਣਾ ਪੈਂਦਾ ਸੀ। ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਲਈ ਇਹ ਅੱਜ ਸ਼ੁਰੂ ਹੋ ਗਈ ਹੈ। ਇਹ ਉਡਾਣ ਹਰੇਕ ਹਫ਼ਤੇ ਸ਼ੁੱਕਰਵਾਰ ਨੂੰ ਦੁਪਹਿਰ ਤਿੰਨ ਵਜੇ ਰਵਾਨਾ ਹੋਵੇਗੀ ਅਤੇ ਐਤਵਾਰ ਨੂੰ ਸ਼ਾਮ 7.35 ਵਜੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪਹੁੰਚੇਗੀ।

ਪੜ੍ਹੋ ਇਹ ਵੀ ਖ਼ਬਰ - ਸਤੰਬਰ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ


author

rajwinder kaur

Content Editor

Related News