ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

Tuesday, Aug 18, 2026 - 06:33 PM (IST)

ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਦੋਦਾ (ਲਖਵੀਰ) : ਪਿੰਡ ਬਾਹਮਣਵਾਲਾ ਦੀ ਵਸਨੀਕ ਅਤੇ ਕਰੀਬ ਸੱਤ ਸਾਲਾਂ ਤੋਂ ਇੰਗਲੈਂਡ ਰਹਿ ਰਹੀ ਮਨਪ੍ਰੀਤ ਕੌਰ ਦੀ ਸੜਕ ਹਾਦਸੇ ’ਚ ਮੌਤ ਹੋਣ ਤੋਂ ਬਾਅਦ ਉਸ ਦੇ ਭਰਾ ਨੇ ਕਤਲ ਦਾ ਸ਼ੱਕ ਜਤਾਇਆ ਹੈ। ਮ੍ਰਿਤਕਾ ਦੇ ਭਰਾ ਸੁਖਦੀਪ ਸਿੰਘ (ਪੁੱਤਰ ਗੁਰਤੇਜ ਸਿੰਘ) ਅਨੁਸਾਰ ਮਨਪ੍ਰੀਤ ਕੌਰ ਦਾ ਵਿਆਹ ਨੌਂ ਸਾਲ ਪਹਿਲਾਂ ਗੁਰਪ੍ਰੀਤ ਸਿੰਘ (ਵਾਸੀ ਬਾਹਮਣਵਾਲਾ, ਫਰੀਦਕੋਟ) ਨਾਲ ਹੋਇਆ ਸੀ ਅਤੇ ਉਨ੍ਹਾਂ ਦੀਆਂ ਦੋ ਬੇਟੀਆਂ ਹਨ। 15 ਅਗਸਤ ਦੀ ਰਾਤ ਮਨਪ੍ਰੀਤ ਕੌਰ ਆਪਣੇ ਪਤੀ ਨਾਲ ਕਾਰ ਰਾਹੀਂ ਪਿੰਡ ਦੋਦਾ ਵਿਖੇ ਰਿਸ਼ਤੇਦਾਰ ਦੇ ਘਰ ਗਈ ਸੀ। ਰਾਤ ਨੂੰ ਪਿੰਡ ਮਹਾਂਬੱਧਰ ਵੱਲ ਆਉਂਦੇ ਸਮੇਂ ਦੋਦਾ ਨੇੜੇ ਨਹਿਰ ਦੀ ਪੁਲੀ ਨਾਲ ਕਾਰ ਟਕਰਾਉਣ ਕਾਰਨ ਹਾਦਸਾ ਵਾਪਰ ਗਿਆ। ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਡਾਕਟਰਾਂ ਨੇ ਮਨਪ੍ਰੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ, ਜਿਸ ਤੋਂ ਬਾਅਦ ਲਾਸ਼ ਨੂੰ ਮਲੋਟ ਦੇ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ।

ਇਹ ਵੀ ਪੜ੍ਹੋ : ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ ਵਰ੍ਹਾਈਆਂ ਗੋਲੀਆਂ

ਭਰਾ ਨੇ ਸ਼ੱਕ ਜਤਾਇਆ ਕਿ ਇਹ ਸਿਰਫ਼ ਹਾਦਸਾ ਨਹੀਂ ਬਲਕਿ ਕੋਈ ਅਣਹੋਣੀ ਘਟਨਾ ਹੈ, ਜਿਸ ਨੂੰ ਹਾਦਸੇ ਦਾ ਰੂਪ ਦਿੱਤਾ ਗਿਆ ਹੈ। ਪਰਿਵਾਰ ਨੇ ਮੈਡੀਕਲ ਬੋਰਡ ਤੋਂ ਪੋਸਟਮਾਰਟਮ ਅਤੇ ਬਾਰੀਕੀ ਨਾਲ ਜਾਂਚ ਦੀ ਮੰਗ ਕੀਤੀ ਹੈ। ਡੀ.ਐੱਸ.ਪੀ. ਗਿੱਦੜਬਾਹਾ ਜਤਿੰਦਰ ਸਿੰਘ ਨੇ ਦੱਸਿਆ ਕਿ ਸੁਖਦੀਪ ਸਿੰਘ ਦੇ ਬਿਆਨਾਂ 'ਤੇ ਮ੍ਰਿਤਕ ਦੇ ਪਤੀ ਗੁਰਪ੍ਰੀਤ ਸਿੰਘ ਅਤੇ ਨਣਦੋਈਏ ਜਗਜੀਤ ਸਿੰਘ ਖ਼ਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਘਰ ਸੱਦ ਕੇ ਉਤਰਵਾ ਲੈਂਦੀਆਂ ਕੱਪੜੇ ਤੇ ਫਿਰ ਖੇਡਦੀਆਂ 'ਗੰਦਾ ਖੇਡ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News