ਪੰਜਵੜ 'ਚ ਲਵ ਮੈਰਿਜ ਦੀ ਰੰਜਿਸ਼: ਕੁੜੀ ਵਾਲਿਆਂ ਨੇ ਘਰ ਆ ਕੇ ਪਿਉ-ਪੁੱਤ ਨੂੰ ਮਾਰੀਆਂ ਗੋਲੀਆਂ, ਦੋਵੇਂ ਗੰਭੀਰ ਜ਼ਖਮੀ

Monday, Oct 05, 2026 - 12:12 PM (IST)

ਪੰਜਵੜ 'ਚ ਲਵ ਮੈਰਿਜ ਦੀ ਰੰਜਿਸ਼: ਕੁੜੀ ਵਾਲਿਆਂ ਨੇ ਘਰ ਆ ਕੇ ਪਿਉ-ਪੁੱਤ ਨੂੰ ਮਾਰੀਆਂ ਗੋਲੀਆਂ, ਦੋਵੇਂ ਗੰਭੀਰ ਜ਼ਖਮੀ

ਝਬਾਲ (ਨਰਿੰਦਰ) : ਥਾਣਾ ਝਬਾਲ ਦੇ ਬਹੁਚਰਚਿਤ ਪਿੰਡ ਪੰਜਵੜ ਵਿਖੇ ਦੇਰ ਸ਼ਾਮ ਪਿੰਡ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇਕ ਰਿਸ਼ਤੇਦਾਰੀ ਵਿੱਚ ਹੀ ਪ੍ਰੇਮ ਵਿਆਹ ਕਰਵਾਉਣ ਵਾਲੇ ਮੁੰਡੇ ਦੇ ਘਰ ਆ ਕੇ ਕੁੜੀ ਵਾਲਿਆਂ ਨੇ ਮੁੰਡੇ ਅਤੇ ਉਸਦੇ ਪਿਉ ਨੂੰ ਗੋਲੀਆਂ ਮਾਰ ਦਿੱਤੀਆਂ, ਜਿਸ ਨਾਲ ਦੋਵੇਂ ਪਿਉ-ਪੁੱਤ ਗੰਭੀਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪੰਜਵੜ ਦੇ ਨੌਜਵਾਨ ਅੰਮ੍ਰਿਤਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਆਪਣੀ ਰਿਸ਼ਤੇਦਾਰੀ ਵਿੱਚ ਹੀ ਮਾਮੇ ਦੀ ਲੜਕੀ ਨਾਲ ਕੁਝ ਸਮਾਂ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ, ਜਿਸ 'ਤੇ ਇਸੇ ਰੰਜਿਸ਼ ਤਹਿਤ ਬੀਤੀ ਸ਼ਾਮ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਕੁਝ ਵਿਅਕਤੀਆਂ ਸਮੇਤ ਪੰਜਵੜ ਵਿਖੇ ਪ੍ਰੇਮ ਵਿਆਹ ਕਰਾਉਣ ਵਾਲੇ ਮੁੰਡੇ ਦੇ ਘਰ ਆਏ ਅਤੇ ਆਪਸੀ ਤਕਰਾਰ ਤੋਂ ਬਾਅਦ ਉਹਨਾਂ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਪਿਉ ਕਸ਼ਮੀਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ। ਉਨ੍ਹਾਂ ਨੂੰ ਪਰਿਵਾਰ ਅਤੇ ਆਲੇ-ਦੁਆਲੇ ਦੇ ਲੋਕਾਂ ਨੇ ਗੰਭੀਰ ਜ਼ਖਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ।

ਇਹ ਵੀ ਪੜ੍ਹੋ : ਇਸ ਕੰਪਨੀ ਦੇ ਜੀਰਾ ਪਾਊਡਰ ਦਾ ਸੈਂਪਲ ਫੇਲ੍ਹ ! FSSAI ਵੱਲੋਂ Recall ਦੇ ਹੁਕਮ, Creative Bakers ਦਾ ਲਾਇਸੈਂਸ ਰੱਦ

ਘਟਨਾ ਦਾ ਪਤਾ ਚਲਦਿਆਂ ਹੀ ਥਾਣਾ ਝਬਾਲ ਤੋਂ ਪੁਲਸ ਮੌਕੇ 'ਤੇ ਪਹੁੰਚ ਗਈ। ਇਸ ਦੌਰਾਨ ਡੀ. ਐੱਸ. ਪੀ. ਸੁਖਬੀਰ ਸਿੰਘ ਅਨੁਸਾਰ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News