ਸਰਕਾਰੀ ਕੰਮਕਾਜ 100 ਫ਼ੀਸਦੀ ਈ-ਆਫਿਸ ਰਾਹੀਂ ਯਕੀਨੀ ਹੋਵੇ : ਮੁੱਖ ਮੰਤਰੀ

06/11/2021 1:16:14 AM

ਚੰਡੀਗੜ੍ਹ (ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਸ਼ਾਸਨਕੀ ਸੁਧਾਰਾਂ ਸਬੰਧੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਸਰਕਾਰ ਵਿਚ ਸਾਰੇ ਉਪਯੋਗਕਰਤਾਵਾਂ ਲਈ ਈ-ਆਫਿਸ ਪ੍ਰਣਾਲੀ ਲਾਗੂ ਕਰ ਕੇ ਮੁਕੰਮਲ ਡਿਜ਼ੀਟਾਈਜੇਸ਼ਨ ਯਕੀਨੀ ਬਣਾਉਣ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਫਿਜ਼ੀਕਲ ਫਾਈਲਾਂ ਦੀ ਸਮੁੱਚੀ ਪ੍ਰਣਾਲੀ ਨੂੰ ਤੁਰੰਤ ਈ-ਆਫਿਸ ਵਿਚ ਬਦਲ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 516 ਨਾਗਰਿਕ ਕੇਂਦਰਿਤ ਸੇਵਾ ਕੇਂਦਰਾਂ ਦੇ ਨੈੱਟਵਰਕ ਨਾਲ ਲੋਕਾਂ ਨੂੰ ਲਗਭਗ 350 ਸੇਵਾਵਾਂ ਉਪਲਬਧ ਕਰਵਾ ਕੇ ਪ੍ਰਸ਼ਾਸਨ ਵਿਚ ਹੋਰ ਜ਼ਿਆਦਾ ਪਾਰਦਰਸ਼ਿਤਾ ਅਤੇ ਕੁਸ਼ਲਤਾ ਲਿਆਉਣ ਲਈ ਵਚਨਬੱਧ ਹੈ।
ਵਿਚਾਰ-ਚਰਚਾ ਵਿਚ ਹਿੱਸਾ ਲੈਂਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਪਹਿਲਾਂ ਉਦਯੋਗਿਕ ਕ੍ਰਾਂਤੀ ਵਿਚ ਪਛੜ ਗਿਆ ਸੀ ਅਤੇ ਹੁਣ ਸੂਚਨਾ ਤਕਨੀਕ ਦੀ ਕ੍ਰਾਂਤੀ ਦਾ ਮੌਕਾ ਹਥਿਆਉਣ ਦਾ ਮੌਕਾ ਹੈ ਅਤੇ ਈ-ਆਫਿਸ ਨੂੰ ਕਾਰਗਰ ਢੰਗ ਨਾਲ ਲਾਗੂ ਕਰ ਕੇ ਇਸ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ।


Bharat Thapa

Content Editor

Related News