ਦੀਵਾਲੀ ਤੋਂ ਪਹਿਲਾਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ : ਰੰਧਾਵਾ

Wednesday, Oct 06, 2021 - 07:32 PM (IST)

ਚੰਡੀਗੜ੍ਹ-ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਗੁਲਾਬੀ ਸੁੰਡੀ ਦੇ ਹਮਲੇ ਨਾਲ ਪ੍ਰਭਾਵਿਤ ਹੋਈ ਨਰਮੇ ਦੀ ਫਸਲ ਦੇ ਨੁਕਸਾਨ ਦਾ ਅਸਲ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਰੰਧਾਵਾ ਨੇ ਵਿੱਤ ਕਮਿਸ਼ਨਰ ਵਿਕਾਸ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਨੂੰ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਨਰਮਾ ਪੱਟੀ ਦੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਕਾਬੁਲ 'ਚ ਤਾਲਿਬਾਨ ਲੜਾਕਿਆਂ ਨੇ 'ਕਰਤਾ ਪਰਵਾਨ' ਗੁਰਦੁਆਰੇ 'ਚ ਕੀਤੀ ਭੰਨ-ਤੋੜ

ਅੱਜ ਇਥੇ ਜਾਰੀ ਪ੍ਰੈੱਸ ਬਿਆਨ 'ਚ ਉਪ ਮੁੱਖ ਮੰਤਰੀ ਨੇ ਆਖਿਆ ਕਿ ਮਾਲਵਾ ਬੈਲਟ 'ਚ ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਮੁੱਖ ਮੰਤਰੀ ਦੀ ਅਗਵਾਈ 'ਚ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੂੰ ਨਾਲ ਲੈ ਕੇ ਕਿਸਾਨ ਆਗੂਆਂ ਨਾਲ ਮੀਟਿੰਗ ਕਰ ਕੇ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਜਾਰੀ ਕੀਤੇ ਸਨ। ਰੰਧਾਵਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੂੰ ਇਸ ਮਾਮਲੇ 'ਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰ ਕੇ ਹਰ ਹਾਲ 'ਚ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ 'ਚ ਪਿਛਲੇ ਹਫ਼ਤੇ ਆਈ ਗਿਰਾਵਟ : WHO

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News