ਮੰਡੀਆਂ ਨੂੰ ਤੁਰੰਤ ਖਾਲੀ ਕਰਨਾ ਯਕੀਨੀ ਬਣਾਇਆ ਜਾਵੇ : ਲਾਲ ਚੰਦ ਕਟਾਰੂਚੱਕ
Friday, Apr 29, 2022 - 08:25 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਮੰਡੀਆਂ 'ਚੋਂ ਫ਼ਸਲ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਨਿਰਦੇਸ਼ ਐੱਫ. ਸੀ. ਆਈ. ਵੱਲੋਂ ਮੰਡੀਆਂ 'ਚੋਂ ਸ਼ਰਤਾਂ ਸਮੇਤ ਸਿੱਧੀ ਡਲਿਵਰੀ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ ਤੋਂ ਤੁਰੰਤ ਬਾਅਦ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਬੀਤੀ ਸ਼ਾਮ ਐੱਫ. ਸੀ. ਆਈ. ਨੇ ਕਣਕ ਦੀ ਮਨਜ਼ੂਰੀ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ, ਜਿਸ ਦੀ ਖਰੀਦ ਸੂਬੇ ਦੀਆਂ ਏਜੰਸੀਆਂ ਵੱਲੋਂ ਸੁੰਗੜੇ ਦਾਣਿਆਂ ਸਬੰਧੀ ਮਾਪਦੰਡਾਂ ਵਿੱਚ ਢਿੱਲ ਮਿਲਣ ਦੀ ਉਮੀਦ ਨਾਲ ਪਹਿਲਾਂ ਹੀ ਕਰ ਲਈ ਗਈ ਸੀ। ਉਨ੍ਹਾਂ ਕਿਹਾ ਕਿ ਕਣਕ ਲਈ ਮਨਜ਼ੂਰੀ ਇਸ ਸਬੰਧ ਵਿੱਚ ਭਾਰਤ ਸਰਕਾਰ ਦੇ ਅੰਤਿਮ ਫੈਸਲੇ ਦੇ ਅਧੀਨ ਹੋਵੇਗੀ।
ਇਹ ਵੀ ਪੜ੍ਹੋ : RBI ਵੱਲੋਂ ਪੰਜਾਬ 'ਚ ਕਣਕ ਦੀ ਖਰੀਦ ਲਈ CCL 'ਚ ਮਈ ਦੇ ਅਖੀਰ ਤੱਕ ਵਾਧਾ
ਜ਼ਿਕਰਯੋਗ ਹੈ ਕਿ ਮਾਰਚ ਤੇ ਅਪ੍ਰੈਲ ਦੇ ਮਹੀਨਿਆਂ ਵਿੱਚ ਸੂਬੇ 'ਚ ਪਈ ਅੱਤ ਦੀ ਗਰਮੀ ਕਾਰਨ ਕਣਕ ਦਾ ਦਾਣਾ ਸੁੰਗੜ ਗਿਆ ਸੀ। ਇਸ ਨੂੰ ਧਿਆਨ 'ਚ ਰੱਖਦਿਆਂ ਸੂਬਾ ਸਰਕਾਰ ਨੇ ਸੁੰਗੜੇ ਹੋਏ ਦਾਣਿਆਂ ਸਬੰਧੀ ਮੌਜੂਦਾ 6 ਫ਼ੀਸਦੀ ਦੀ ਮਨਜ਼ੂਰਸ਼ੁਦਾ ਸੀਮਾ ਤੋਂ ਵੱਧ ਢਿੱਲ ਦੇਣ ਲਈ ਭਾਰਤ ਸਰਕਾਰ ਨੂੰ ਲਿਖਿਆ ਸੀ ਤਾਂ ਜੋ ਫਸਲ ਦੀ ਖਰੀਦ ਕੀਤੀ ਜਾ ਸਕੇ ਅਤੇ ਕਿਸਾਨਾਂ ਨੂੰ ਅਜਿਹੇ ਕਾਰਨਾਂ ਕਰਕੇ ਮਾਰ ਨਾ ਝੱਲਣੀ ਪਵੇ, ਜੋ ਕਿ ਉਨ੍ਹਾਂ ਦੇ ਵੱਸ ਤੋਂ ਬਾਹਰ ਹਨ।
ਇਹ ਵੀ ਪੜ੍ਹੋ : ਯੂਨਾਈਟਿਡ ਹਿੰਦੂ ਫਰੰਟ ਨੇ UCSIRF 'ਤੇ ਪਾਬੰਦੀ ਦੀ ਮੰਗ ਕਰਦਿਆਂ ਬਾਈਡੇਨ ਨੂੰ ਭੇਜਿਆ ਮੰਗ ਪੱਤਰ