26 ਜਨਵਰੀ ਦੇ ਮੱਦੇਨਜ਼ਰ ਪੂਰਾ ਪੰਜਾਬ ਹਾਈ ਅਲਰਟ 'ਤੇ, ਫੀਲਡ 'ਚ ਉਤਰੇ ਵੱਡੇ ਪੁਲਸ ਅਧਿਕਾਰੀ

01/25/2024 10:09:21 AM

ਜਲੰਧਰ/ਚੰਡੀਗੜ੍ਹ (ਧਵਨ) : ਗਣਤੰਤਰ ਦਿਵਸ ਨੂੰ ਵੇਖਦਿਆਂ ਸੂਬੇ ਦੇ ਸਾਰੇ ਏ. ਡੀ. ਜੀ. ਪੀ. ਤੇ ਆਈ. ਜੀ. ਰੈਂਕ ਦੇ ਅਧਿਕਾਰੀ ਫੀਲਡ 'ਚ ਉਤਰ ਗਏ ਹਨ ਅਤੇ ਉਨ੍ਹਾਂ ਨੂੰ ਦਿੱਤੇ ਗਏ ਖੇਤਰਾਂ 'ਚ ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ। ਪੂਰੇ ਪੰਜਾਬ 'ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਗਣਤੰਤਰ ਦਿਵਸ 'ਚ ਅਤਿ-ਵਿਸ਼ੇਸ਼ ਵਿਅਕਤੀਆਂ, ਜਿਨ੍ਹਾਂ 'ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਹੋਰ ਮੰਤਰੀ ਸ਼ਾਮਲ ਹਨ, ਵਲੋਂ ਕੌਮੀ ਝੰਡੇ ਲਹਿਰਾਏ ਜਾਣ ਨੂੰ ਵੇਖਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਸਾਰੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਹੈੱਡਕੁਆਰਟਰ ਤੋਂ ਫੀਲਡ 'ਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ AAP ਨਹੀਂ ਕਰੇਗੀ ਗਠਜੋੜ! 13 ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ ਪਾਰਟੀ (ਵੀਡੀਓ)

ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ 20 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮਾਂ ਨੂੰ ਡਿਊਟੀ ’ਤੇ ਲਾਇਆ ਗਿਆ ਹੈ। ਸਾਰੇ ਅਧਿਕਾਰੀਆਂ ਨੇ ਫੀਲਡ 'ਚ ਜਾ ਕੇ ਸਬੰਧਿਤ ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨਾਲ ਤਾਲਮੇਲ ਬਿਠਾਉਂਦੇ ਹੋਏ ਸੁਰੱਖਿਆ ਸਬੰਧੀ ਯੋਜਨਾ ਬਣਾਉਣੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 5 ਦਿਨਾਂ ਲਈ ਕੋਲਡ ਡੇਅ ਦੀ ਚਿਤਾਵਨੀ, ਸੰਘਣੀ ਧੁੰਦ ਪੈਣ ਦੇ ਆਸਾਰ
ਸੂਬੇ ਦੇ ਭੀੜ-ਭੜੱਕੇ ਵਾਲੇ ਖੇਤਰਾਂ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜਿਨ੍ਹਾਂ ਥਾਵਾਂ ’ਤੇ ਗਣਤੰਤਰ ਦਿਵਸ ਦੀ ਪਰੇਡ ਆਯੋਜਿਤ ਕੀਤੀ ਜਾਣੀ ਹੈ, ਉੱਥੇ ਸੁਰੱਖਿਆ ਦੇ ਵਾਧੂ ਇੰਤਜ਼ਾਮ ਕਰਦੇ ਹੋਏ ਆਉਣ -ਜਾਣ ਵਾਲੇ ਰਸਤਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 

Babita

This news is Content Editor Babita