ਸਮੁੱਚਾ ਸਿੱਖ ਪੰਥ ਇਕ ਪਲੇਟਫਾਰਮ ’ਤੇ ਇਕੱਠਾ ਹੋ ਕੇ ਘੱਟਗਿਣਤੀਆਂ ਦੀ ਸੁਰੱਖਿਆ ਲਈ ਹੋਵੇ ਮਜ਼ਬੂਤ : ਸਿਮਰਨਜੀਤ ਮਾਨ

Friday, Oct 28, 2022 - 05:45 AM (IST)

ਟਾਂਡਾ ਉੜਮੁੜ (ਮੋਮੀ) : ਪੰਥ, ਗ੍ਰੰਥ, ਕਿਸਾਨੀ, ਜਵਾਨੀ, ਪੁੱਤ, ਪਾਣੀ ਅਤੇ ਪੰਜਾਬ ਦੀ ਆਜ਼ਾਦੀ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੱਜ ਟਾਂਡਾ ਵਿਖੇ ਇਕ ਵਿਸ਼ਾਲ ਪੰਥਕ ਕਾਨਫ਼ਰੰਸ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ  ਕੁਲਦੀਪ ਸਿੰਘ ਮਸੀਤੀ, ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖੁਣਖੁਣ, ਜ਼ਿਲ੍ਹਾ ਜਨਰਲ ਸਕੱਤਰ ਸੰਦੀਪ ਸਿੰਘ ਖਾਲਸਾ, ਸਰਕਲ ਪ੍ਰਧਾਨ ਟਾਂਡਾ ਜਸਵੰਤ ਸਿੰਘ ਫੌਜੀ ਦੇ ਉੱਦਮਾਂ ਸਦਕਾ ਹੋਈ ਇਸ ਵਿਸ਼ਾਲ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਸਮੁੱਚੇ ਪੰਥ ਨੂੰ ਇਕ ਪਲੇਟਫਾਰਮ ’ਤੇ ਇਕੱਠਿਆਂ ਹੋ ਕੇ ਘੱਟਗਿਣਤੀਆਂ ਦੀ ਸੁਰੱਖਿਆ ਲਈ  ਮਜ਼ਬੂਤ ਹੋਣ ਲਈ ਕਿਹਾ।

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ ਸੰਕੇਤ, ਪੰਜਾਬ ’ਚ ਬੰਦ ਹੋਣਗੇ ਟੋਲ ਪਲਾਜ਼ਾ 

PunjabKesari

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਥ ਦਾ ਹੁਣ ਤਕ ਜਿੰਨਾ ਵੀ ਨੁਕਸਾਨ ਕੀਤਾ ਹੈ, ਉਹ ਆਪਣੇ ਆਪ ਨੂੰ ਪੰਥਕ ਅਖਵਾਉਣ ਵਾਲੇ ਆਗੂਆਂ ਨਹੀਂ ਕੀਤਾ ਹੈ। ਅੱਜ ਦੇਸ਼ ’ਚ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਬਜਾਏ ਦੇਸ਼ ਦੀ ਸਰਕਾਰ ਉਮਰਕੈਦ ਭੋਗ ਰਹੇ ਕੈਦੀਆਂ ਨੂੰ ਰਿਹਾਅ ਕਰ ਰਹੀ ਹੈ, ਜੋ ਵੱਡੀ ਚਿੰਤਾ ਦਾ ਵਿਸ਼ਾ ਹੈ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ  ਭਾਜਪਾ ਤੇ ਆਰ. ਐੱਸ. ਐੱਸ. ਦੀ ਬੀ-ਟੀਮ ਨਹੀਂ ਹੈ ਸਗੋਂ ਉਹ ਭਾਜਪਾ ਅਤੇ ਆਰ. ਐੱਸ. ਐੱਸ. ਨੂੰ ਦੇਸ਼ ’ਚੋਂ ਲਾਂਭੇ ਕਰਕੇ ਖ਼ੁਦ ਰਾਜ ਕਰਨਾ ਚਾਹੁੰਦੀ ਹੈ। ਇਸ ਮੌਕੇ ਉਨ੍ਹਾਂ ਪਾਕਿਸਤਾਨ ਦੇ ਫ਼ੌਜ ਮੁਖੀ  ਜਨਰਲ ਬਾਜਵਾ ਦੇ ਕਾਰਜਕਾਲ ’ਚ ਪਾਕਿਸਤਾਨ ਸਰਕਾਰ ਤੋਂ ਵਾਧਾ ਕਰਨ ਦੀ ਮੰਗ ਕੀਤੀ ਤਾਂ ਜੋ ਦੋਹਾਂ ਦੇਸ਼ਾਂ ’ਚ ਅਮਨ ਸਦਭਾਵਨਾ ਤੇ ਸ਼ਾਂਤੀ ਬਣੀ ਰਹਿ ਸਕੇ ਤੇ ਜੰਗ ਵਾਲਾ ਮਾਹੌਲ ਪੈਦਾ ਨਾ ਹੋਵੇ ।

ਇਹ ਖ਼ਬਰ ਵੀ ਪੜ੍ਹੋ : ਨਾਬਾਲਗ ਹਿੰਦੂ ਲੜਕੀ ਨੂੰ ਘਰ ’ਚ ਜ਼ੰਜੀਰਾਂ ਨਾਲ ਸੀ ਬੰਨ੍ਹਿਆ, ਪੁਲਸ ਨੇ ਪਤੀ-ਪਤਨੀ ਨੂੰ ਕੀਤਾ ਗ੍ਰਿਫ਼ਤਾਰ

PunjabKesari

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘਵਾਲਾ, ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਜ਼ਿਲ੍ਹਾ ਜਨਰਲ ਸਕੱਤਰ ਜਥੇਦਾਰ ਸੰਦੀਪ ਸਿੰਘ ਖਾਲਸਾ, ਐਗਜ਼ੈਕਟਿਵ ਮੈਂਬਰ ਗੁਰਨਾਮ ਸਿੰਘ ਸਿੰਗੜੀਵਾਲ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਖੁਣਖੁਣ, ਆਜ਼ਾਦ ਹਿੰਦ ਕਿਸਾਨ ਮੋਰਚੇ ਦੇ ਪ੍ਰਧਾਨ  ਪਰਮਿੰਦਰ ਸਿੰਘ ਲਾਚੋਵਾਲ, ਜ਼ਿਲ੍ਹਾ ਜਨਰਲ ਸਕੱਤਰ ਅਵਤਾਰ ਸਿੰਘ ਖੱਖ, ਗੁਰਦੀਪ ਸਿੰਘ ਚੱਕ ਝੰਡੂ, ਜਸਵਿੰਦਰ ਸਿੰਘ ਧੁੱਗਾ, ਪਰਮਿੰਦਰ ਸਿੰਘ ਖਾਲਸਾ ਸਰਕਲ ਪ੍ਰਧਾਨ ਮੁਕੇਰੀਆਂ ਨੇ ਵੀ ਸੰਬੋਧਨ ਕਰਦਿਆਂ ਪੰਥ ਅਤੇ ਪੰਜਾਬ ਨੂੰ ਬਚਾਉਣ ਲਈ ਇਕ ਪਲੇਟਫਾਰਮ ’ਤੇ ਇਕੱਠੇ ਹੋਣ ਲਈ  ਅਪੀਲ ਕੀਤੀ । ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਮਸੀਤੀ ਨੇ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰਣਜੀਤ ਸਿੰਘ ਝਾਵਾਂ, ਕੁਲਦੀਪ ਸਿੰਘ ਦੇਹਰੀਵਾਲ, ਹਰਦੀਪ ਸਿੰਘ ਸਮਰਾ, ਦਲਵੀਰ ਸਿੰਘ ਹਰਸੀਪਿੰਡ, ਡਾ. ਹਰਲੀਨ ਸਿੰਘ, ਪਰਗਟ ਸਿੰਘ ਮੱਖੂ ਤੋਂ ਇਲਾਵਾ ਵੱਡੀ ਗਿਣਤੀ ’ਚ ਵਰਕਰ ਮੌਜੂਦ ਸਨ।
 


Manoj

Content Editor

Related News