ਪੰਜਾਬ ਸਰਕਾਰ ਵੱਲੋਂ ਇਸ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਅਰਜ਼ੀਆਂ ਦੀ ਮੰਗ
Thursday, May 11, 2023 - 04:17 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਬੈਂਕ ਪ੍ਰੋਬੇਸ਼ਨਰੀ ਅਫ਼ਸਰ (ਪੀ. ਓ.) ਅਤੇ ਐਸਿਸਟੈਂਟ ਐਡਮਨਿਸਟ੍ਰੇਟਿਵ ਅਫ਼ਸਰ (ਏ. ਏ. ਓ.) (ਐੱਲ. ਆਈ. ਸੀ./ਜੀ. ਆਈ. ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਪੰਜਾਬ ਸੂਬੇ ਦੇ ਗ੍ਰੇਜੂਏਟ ਨੌਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਸਮੁਦਾਇ (ਮੁਸਲਿਮ, ਸਿੱਖ, ਇਸਾਈ, ਬੋਧੀ, ਪਾਰਸੀ ਅਤੇ ਜੈਨੀ) ਨਾਲ ਸਬੰਧਿਤ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : TB ਦੇ ਇਲਾਜ ਲਈ AI ਟੂਲਜ਼ ਦੀ ਵਰਤੋਂ ਕਰਨ ਦੀ ਤਿਆਰੀ ਕਰ ਰਿਹਾ ਪੰਜਾਬ
ਉਸ ਦੀ ਘੱਟੋ-ਘੱਟ ਵਿੱਦਿਅਕ ਯੋਗਤਾ ਗ੍ਰੇਜੂਏਸ਼ਨ ਹੋਵੇ, ਉਹ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਦਾਖ਼ਲੇ ਲਈ ਉਮੀਦਵਾਰ ਦੇ ਪਰਿਵਾਰਾਂ ਦੀ ਸਾਰੇ ਸਰੋਤਾਂ ਤੋਂ ਸਲਾਨਾ ਆਮਦਨ 3.00 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਦਵਾਰ ਦੀ ਚੋਣ ਜਨਰਲ ਇੰਗਲਿਸ਼, ਕੁਆਂਟੀਟੇਟਿਵ ਐਪਟੀਚਿਊਡ, ਰੀਜ਼ਨਿੰਗ ਅਤੇ ਕਰੰਟ ਇਵੈਂਟਸ ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ, ਜੋ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰਜ ਐਡ ਕੋਰਸਿਜ਼, ਫੇਜ਼-3-ਬੀ-2, ਐੱਸ. ਏ. ਐੱਸ ਨਗਰ ਮੋਹਾਲੀ ਵਿਖੇ 07 ਜੂਨ ਨੂੰ ਸਵੇਰੇ 10.00 ਵਜੇ ਹੋਵੇਗਾ।
ਇਹ ਵੀ ਪੜ੍ਹੋ : ਮੋਹਾਲੀ ਦੇ ਹੋਟਲ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ
ਇਸ ਟੈਸਟ ਦਾ ਸਮਾਂ ਇੱਕ ਘੰਟੇ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਇਸ ਸਕੀਮ ਤਹਿਤ ਜੋ ਉਮੀਦਵਾਰ ਬੈਂਕ ਪੀ. ਓ. ਅਤੇ ਏ. ਓ. ਓ. (ਐੱਲ. ਆਈ. ਸੀ./ਜੀ. ਆਈ. ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਕੋਰਸ ਕਰਨ ਦੇ ਚਾਹਵਾਨ ਹਨ, ਅਪਲਾਈ ਕਰ ਸਕਦੇ ਹਨ। ਉਹ ਆਪਣੀਆਂ ਮੁਕੰਮਲ ਦਰਖ਼ਾਸਤਾਂ, ਜਿਸ ਨਾਲ ਸਾਰੇ ਲੋੜੀਂਦੇ ਸਰਟੀਫਿਕੇਟ ਦੀਆਂ ਆਪਣੇ ਵਲੋਂ ਤਸਦੀਕਸ਼ੁਦਾ ਕਾਪੀਆਂ ਨਾਲ ਨੱਥੀ ਕਰਕੇ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼, ਫੇਜ਼–3-ਬੀ-2, ਐੱਸ. ਏ. ਐੱਸ ਨਗਰ (ਮੋਹਾਲੀ) ਨੂੰ 24 ਮਈ, 2023 ਤੱਕ ਜਾਂ ਇਸ ਤੋਂ ਪਹਿਲਾਂ ਭੇਜ ਸਕਦੇ ਹਨ। ਉਮੀਦਵਾਰ ਦਾਖ਼ਲੇ ਸਬੰਧੀ ਮੁਕੰਮਲ ਜਾਣਕਾਰੀ ਸੰਸਥਾ ਦੀ ਵੈੱਬਸਾਈਟ www.welfarepunjab now in 'ਤੇ ਪ੍ਰਾਪਤ ਕਰ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ