ਪੰਜਾਬ ਦੇ ਸਾਰੇ ਅਜਾਇਬਘਰਾਂ ’ਚ ਭਲਕੇ ਐਂਟਰੀ ਹੋਵੇਗੀ ਮੁਫ਼ਤ : ਅਨਮੋਲ ਗਗਨ ਮਾਨ
Saturday, Aug 13, 2022 - 09:04 PM (IST)
 
            
            ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਨੂੰ ਬੜੇ ਉਤਸ਼ਾਹ ਮਨਾਉਣ ਲਈ 14 ਅਗਸਤ ਲਈ ਲੋਕਾਂ ਵਾਸਤੇ ਪੰਜਾਬ ਦੇ ਸਾਰੇ ਨਿੱਜੀ ਅਤੇ ਸਰਕਾਰੀ ਅਜਾਇਬਘਰਾਂ ’ਚ ਐਂਟਰੀ ਟਿਕਟ ਮੁਫ਼ਤ ਕੀਤੀ ਗਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਇਸ ਦਿਨ ਨੂੰ ਪੂਰੇ ਚਾਵਾਂ ਅਤੇ ਉਤਸ਼ਾਹ ਨਾਲ ਮਨਾਉਣ ਲਈ ਸਾਰੇ ਲੋਕਾਂ ਲਈ ਪੰਜਾਬ ਦੇ ਨਿੱਜੀ ਅਤੇ ਸਰਕਾਰੀ ਅਜਾਇਬਘਰਾਂ ’ਚ ਜਾਣ ਲਈ 14 ਅਗਸਤ ਦੇ ਦਿਨ ਵਾਸਤੇ ਐਂਟਰੀ ਫੀਸ ਬਿਲਕੁਲ ਮੁਫ਼ਤ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਜਾਰੀ ਕੀਤੀ ਨਵੀਂ ਐਡਵਾਈਜ਼ਰੀ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦੀ ਦੇ 75ਵੇਂ ਮਹਾੳਤਸਵ ਨੂੰ ਖੁਸ਼ੀ ਅਤੇ ਚਾਵਾਂ ਨਾਲ ਮਨਾਉਣ ਲਈ ਪੰਜਾਬ ਦੇ ਕਿਸੇ ਵੀ ਨਿੱਜੀ ਜਾਂ ਸਰਕਾਰੀ ਅਜਾਇਬਘਰ ’ਚ ਆਪਣੇ ਪਰਿਵਾਰ ਸਮੇਤ ਜਾਣ ਤਾਂ ਜੋ ਸਾਨੂੰ ਸਾਰਿਆਂ ਨੂੰ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲ ਸਕੇ।
ਇਹ ਖਬਰ ਵੀ ਪੜ੍ਹੋ : ਫਗਵਾੜਾ ਪੁੱਜੇ ਬਲਬੀਰ ਰਾਜੇਵਾਲ ਦੀ ਸਰਕਾਰ ਨੂੰ ਚਿਤਾਵਨੀ, ‘ਸੰਘਰਸ਼ ’ਚ ਸਾਰੀਆਂ ਕਿਸਾਨ ਜਥੇਬੰਦੀਆਂ ਇਕਜੁੱਟ’

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            