''ਚੰਡੀਗੜ੍ਹ'' ''ਚ ਦਾਖਲ ਹੋਣ ਵਾਲੇ ਬਾਹਰੀ ਲੋਕਾਂ ਲਈ ਅਹਿਮ ਖਬਰ, ਜਾਰੀ ਹੋਏ ਸਖਤ ਨਿਰਦੇਸ਼

07/09/2020 12:12:01 PM

ਚੰਡੀਗੜ੍ਹ : ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਚੰਡੀਗੜ੍ਹ 'ਚ ਦਾਖਲ ਹੋਣਾ ਹੁਣ ਸੌਖਾ ਨਹੀਂ ਹੋਵੇਗਾ ਕਿਉਂਕਿ ਸ਼ਹਿਰ 'ਚ ਵੱਧਦੇ ਕੋਰੋਨਾ ਕੇਸਾਂ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਖਤ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਅਸਲ 'ਚ ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ. ਜਗਤਰਾਮ ਨੇ ਸ਼ਿਕਾਇਤ ਕੀਤੀ ਸੀ ਕਿ ਬਾਹਰ ਤੋਂ ਚੰਡੀਗੜ੍ਹ ਆਉਣ ਵਾਲੇ ਲੋਕ ਗਲਤ ਰੂਪ ਨਾਲ ਲੋਕਲ ਪਤਾ ਦੇ ਰਹੇ ਹਨ, ਜਿਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।

ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਚੜ੍ਹਦੀ ਸਵੇਰ ਬੁਰੀ ਖਬਰ, 'ਕੋਰੋਨਾ' ਦੇ 41 ਨਵੇਂ ਕੇਸਾਂ ਦੀ ਪੁਸ਼ਟੀ

ਇਸ 'ਤੇ ਯੂ. ਟੀ. ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਨੇ ਮੁੱਖ ਸਕੱਤਰ ਸਿਹਤ ਨੂੰ ਨਿਰਦੇਸ਼ ਜਾਰੀ ਕੀਤੇ ਕਿ ਗਲਤ ਜਾਣਕਾਰੀ ਦੇਣ ਵਾਲੇ ਅਜਿਹੇ ਸਾਰੇ ਕੇਸਾਂ ਨੂੰ ਚੈੱਕ ਕੀਤਾ ਜਾਵੇ ਅਤੇ ਉਚਿਤ ਕਾਰਵਾਈ ਕੀਤੀ ਜਾਵੇ। ਪ੍ਰਸ਼ਾਸਕ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਸਕਰੀਨਿੰਗ ਲਈ ਜਾਣ ਵਾਲੀਆਂ ਟੀਮਾਂ ਕੋਲ ਆਕਸੀਮੀਟਰ ਵੀ ਹੋਣਾ ਚਾਹੀਦਾ ਹੈ ਤਾਂ ਜੋ ਤੁਰੰਤ ਆਕਸੀਜਨ ਲੈਵਲ ਚੈੱਕ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ...ਤੇ ਲੱਖ ਚਾਹੁੰਦਿਆਂ ਵੀ ਢੀਂਡਸਾ ਕੋਲੋਂ ਰਾਜ ਸਭਾ ਦੀ ਕੁਰਸੀ ਨਹੀਂ ਲੈ ਸਕਦੇ ਸੁਖਬੀਰ!

ਇਸ ਨਾਲ ਇੰਫੈਕਸ਼ਨ ਦੀ ਤੀਬਰਤਾ ਦਾ ਪਤਾ ਲਗਾਉਣ 'ਚ ਮਦਦ ਮਿਲੇਗੀ। ਇਸ ਤੋਂ ਇਲਾਵਾ ਪ੍ਰਸ਼ਾਸਕ ਨੇ ਇਹ ਵੀ ਕਿਹਾ ਕਿ ਬਾਇਓਮੈਡੀਕਲ ਵੈਸਟ ਖਾਸ ਤੌਰ 'ਤੇ ਪੀ. ਪੀ. ਈ. ਨੂੰ ਵਿਗਿਆਨਕ ਤਰੀਕੇ ਨਾਲ ਨਸ਼ਟ ਕੀਤਾ ਜਾਵੇ।
ਇਹ ਵੀ ਪੜ੍ਹੋ : ਕੋਰੋਨਾ ਸੰਕਟ : ਪੰਜਾਬ ਲਈ ਆਉਣ ਵਾਲਾ ਸਮਾਂ ਬੇਹੱਦ ਨਾਜ਼ੁਕ, ਕੈਪਟਨ ਦੀ ਜਨਤਾ ਨੂੰ ਅਪੀਲ

Babita

This news is Content Editor Babita