ਪੰਜਾਬ ''ਚ ਦਾਖ਼ਲ ਹੋਣ ਵਾਲੇ ''ਮੁਸਾਫ਼ਰਾਂ'' ਸਬੰਧੀ ਸਰਕਾਰ ਨੇ ਵਾਪਸ ਲਏ ਹੁਕਮ

Wednesday, Oct 07, 2020 - 09:50 AM (IST)

ਪੰਜਾਬ ''ਚ ਦਾਖ਼ਲ ਹੋਣ ਵਾਲੇ ''ਮੁਸਾਫ਼ਰਾਂ'' ਸਬੰਧੀ ਸਰਕਾਰ ਨੇ ਵਾਪਸ ਲਏ ਹੁਕਮ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ 'ਚ ਹਵਾਈ, ਰੇਲ ਜਾਂ ਸੜਕ ਰਾਹੀਂ ਦਾਖ਼ਲ ਹੋਣ ਵਾਲੇ ਮੁਸਾਫ਼ਰਾਂ ਦੇ ਪ੍ਰਬੰਧਨ ਸਬੰਧੀ ਮਿਆਰੀ ਸੰਚਾਲਨ ਪ੍ਰਣਾਲੀ (ਐਸ. ਓ. ਪੀ) 3 ਜੁਲਾਈ, 2020 ਨੂੰ ਜਾਰੀ ਕੀਤੀ ਸੀ।

ਇਹ ਵੀ ਪੜ੍ਹੋ : ਸਮਰਾਲਾ ’ਚ ਭੜਕੇ ਕਿਸਾਨਾਂ, ਲੁਧਿਆਣਾ-ਚੰਡੀਗੜ੍ਹ ਟੋਲ ਪਲਾਜ਼ਾ ਘੇਰਿਆ

ਇਹ ਹੁਕਮ ਹੁਣ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵਲੋਂ 30 ਸਤੰਬਰ, 2020 ਨੂੰ ਜਾਰੀ ਕੀਤੇ ਅਨਲਾਕ-5 ਸਬੰਧੀ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਵਾਪਸ ਲੈ ਲਏ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਲੱਖਾਂ 'ਦਲਿਤ ਵਿਦਿਆਰਥੀਆਂ' ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ, ਕਰ ਸਕਣਗੇ ਉੱਚ ਪੜ੍ਹਾਈ

ਹਾਲਾਂਕਿ, ਅੰਤਰ-ਰਾਸ਼ਟਰੀ ਉਡਾਣਾਂ ਰਾਹੀਂ ਪੰਜਾਬ ਪੁੱਜਣ ਵਾਲੇ ਮੁਸਾਫ਼ਰਾਂ ਨੂੰ ਸਮੇਂ-ਸਮੇਂ ’ਤੇ ਜਾਰੀ ਕੀਤੇ ਐਸ. ਓ. ਪੀ ਰਾਹੀਂ ਸੇਧ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 3 ਜੁਲਾਈ ਨੂੰ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਨਿਯਮ ਸਖ਼ਤ ਕਰ ਦਿੱਤੇ ਸਨ। ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ, ਜਿਨ੍ਹਾਂ ਮੁਤਾਬਕ ਦੂਜੇ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਲੋਕਾਂ ਨੂੰ 14 ਦਿਨਾਂ ਲਈ ਘਰ 'ਚ ਇਕਾਂਤਾਸ ਰਹਿਣਾ ਲਾਜ਼ਮੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਚੰਡੀਗੜ੍ਹ ਜਾਣ ਵਾਲੇ ਮੁਸਾਫ਼ਰਾਂ ਲਈ ਚੰਗੀ ਖ਼ਬਰ

ਇਸ ਦੇ ਨਾਲ ਹੀ ਉਨ੍ਹਾਂ ਨੂੰ ਸੂਬੇ 'ਚ ਦਾਖ਼ਲ ਹੋਣ ਲਈ ਸਭ ਤੋਂ ਪਹਿਲਾਂ ਈ-ਰਜਿਸਟ੍ਰੇਸ਼ਨ ਵੀ ਕਰਵਾਉਣੀ ਪੈਂਦੀ ਸੀ। ਹੁਣ ਇਹ ਹੁਕਮ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ 30 ਸਤੰਬਰ ਨੂੰ ਜਾਰੀ ਅਨਲਾਕ-5 ਸਬੰਧੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਵਾਪਸ ਲੈ ਲਏ ਹਨ।



 


author

Babita

Content Editor

Related News