ਬਿਕਰਮ ਮਜੀਠੀਆ ਮਾਮਲੇ ''ਚ ਇਕ ਹੋਰ ਏਜੰਸੀ ਦੀ ਐਂਟਰੀ, ਵਿਜੀਲੈਂਸ ਤੋਂ ਮੰਗ ਲਿਆ ਪੂਰਾ ਵੇਰਵਾ

Tuesday, Jul 01, 2025 - 01:02 PM (IST)

ਬਿਕਰਮ ਮਜੀਠੀਆ ਮਾਮਲੇ ''ਚ ਇਕ ਹੋਰ ਏਜੰਸੀ ਦੀ ਐਂਟਰੀ, ਵਿਜੀਲੈਂਸ ਤੋਂ ਮੰਗ ਲਿਆ ਪੂਰਾ ਵੇਰਵਾ

ਮੋਹਾਲੀ/ਅੰਮ੍ਰਿਤਸਰ(ਅੰਕੁਰ, ਜੱਸੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਟੀਮ ਅੱਜ ਬਿਕਰਮ ਮਜੀਠੀਆ ਨਾਲ ਮਜੀਠਾ ਜਾ ਸਕਦੀ ਹੈI ਇਸ ਦੇ ਨਾਲ ਹੀ ਵਿਜੀਲੈਂਸ ਟੀਮ ਮਜੀਠੀਆ ਨਾਲ ਮੋਹਾਲੀ ਤੋਂ ਰਵਾਨਾ ਹੋ ਗਈ ਹੈI ਇਹ ਵੀ ਦੱਸਿਆ ਜਾ ਰਿਹਾ ਹੈ ਕਿ ਐਂਟੀ ਨਾਰਕੋਟਿਕਸ ਬਿਊਰੋ (ਐੱਨ. ਸੀ. ਬੀ.) ਦੀ ਅੰਮ੍ਰਿਤਸਰ ਵਿਚਲੀ ਟੀਮ ਵੀ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਕਰ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲੱਗੀਆਂ ਮੌਜਾਂ, ਸਾਲਾਂ ਪੁਰਾਣਾ ਇੰਤਜ਼ਾਰ ਖ਼ਤਮ

ਟੀਮ ਨੇ ਵਿਜੀਲੈਂਸ ਤੋਂ ਉਕਤ ਮਾਮਲੇ 'ਚ ਸਾਰਾ ਵੇਰਵਾ ਮੰਗਿਆ ਹੈ। ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਹਿਲਾ ਪੰਜਾਬ ਪੁਲਸ ਦੇ ਸਾਬਕਾ ਡੀ. ਜੀ. ਪੀ. ਸਿੱਧਾਰਥ ਚਟੋਪਾਧਿਆਏ ਅਤੇ ਇਸ ਤੋਂ ਬਾਅਦ ਈ. ਡੀ. ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਵਿਜੀਲੈਂਸ ਕੋਲ ਬਿਆਨ ਦਰਜ ਕਰਵਾਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 31 ਅਗਸਤ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਜੇਕਰ ਨਾ ਮੰਨੇ ਤਾਂ ਹੋਵੇਗੀ ਸਖ਼ਤ ਕਾਰਵਾਈ

ਜਾਂਚ ਟੀਮ ਵੱਲੋਂ ਡਰੱਗ ਮਨੀ ਮਾਮਲੇ 'ਚ ਵੱਡੀ ਕਾਰਵਾਈ ਕੀਤੀ ਜਾ ਰਹੀ ਹੈI ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ 'ਚ ਮਜੀਠੀਆ ਦੇ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਜਾ ਰਹੀ ਹੈI ਇਸ ਦੇ ਨਾਲ ਹੀ ਮਜੀਠੀਆ ਦੀ ਪਛਾਣ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈI 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News