ਡੇਰਾ ਮੁਖੀ 'ਤੇ ਫੈਸਲੇ ਤੋਂ ਬਾਅਦ ਪੰਚਕੂਲਾ ਸਥਿਤੀ ਤਣਾਅਪੂਰਨ, ਪੁਲਸ ਨੇ ਛੱਡੇ ਹੰਝੂ ਗੈਸ ਦੇ ਗੋਲੇ
Friday, Aug 25, 2017 - 06:38 PM (IST)
ਚੰਡੀਗੜ੍ਹ\ਪੰਚਕੂਲਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 'ਤੇ ਫੈਸਲਾ ਆਉਂਦੇ ਹੀ ਡੇਰਾ ਸਮਰਥਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਜਿਸ ਦੇ ਚੱਲਦੇ ਸਮਰਥਕਾਂ ਵਲੋਂ ਪੰਚਕੂਲਾ ਸੀ. ਬੀ. ਆਈ. ਕੋਰਟ ਕੰਪਲੈਕਸ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਕੋਰਟ ਕੰਪਲੈਕਸ ਦੇ ਬਾਹਰ ਪੁਲਸ ਵਲੋਂ ਸਥਿਤੀ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਸਨ।
ਦੱਸਣਯੋਗ ਹੈ ਕਿ ਡੇਰਾ ਮੁਖੀ 'ਤੇ ਫੈਸਲਾ ਸੁਣਾਏ ਜਾਣ ਤੋਂ ਪਹਿਲਾਂ ਚੰਡੀਗੜ੍ਹ ਹਰਿਆਣਆ ਹਾਈਕੋਰਟ ਵਲੋਂ ਵੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੁਲਸ ਅਤੇ ਫੌਜ ਨੂੰ ਤਿਆਰ ਰਹਿਣ ਦੇ ਹੁਕਮ ਦਿੱਤੇ ਗਏ ਸਨ।