ਡੇਰਾ ਸਿਰਸਾ ਦੀ 7 ਮੈਂਬਰੀ ਕਮੇਟੀ ਵਲੋਂ ਮਹਿੰਦਰਪਾਲ ਬਿੱਟੂ ਦਾ ਸਸਕਾਰ ਕਰਨ ਤੋਂ ਇਨਕਾਰ

Sunday, Jun 23, 2019 - 06:22 PM (IST)

ਡੇਰਾ ਸਿਰਸਾ ਦੀ 7 ਮੈਂਬਰੀ ਕਮੇਟੀ ਵਲੋਂ ਮਹਿੰਦਰਪਾਲ ਬਿੱਟੂ ਦਾ ਸਸਕਾਰ ਕਰਨ ਤੋਂ ਇਨਕਾਰ

ਕੋਟਕਪੂਰਾ (ਜਗਤਾਰ) : ਡੇਰਾ ਸਿਰਸਾ ਦੀ 7 ਮੈਂਬਰੀ ਕਮੇਟੀ ਨੇ ਨਾਭਾ ਦੀ ਨਵੀਂ ਜ਼ਿਲਾ ਜੇਲ 'ਚ ਕਤਲ ਕੀਤੇ ਗਏ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਡੇਰਾ ਸਿਰਸਾ ਦੀ 7 ਮੈਂਬਰੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤਕ ਮਹਿੰਦਰਪਾਲ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਡੇਰਾ ਕਮੇਟੀ ਦਾ ਕਹਿਣਾ ਹੈ ਕਿ ਮਹਿੰਦਰਪਾਲ ਦਾ ਕਤਲ ਗਿੱਣੀ ਮਿੱਥੀ ਸਾਜ਼ਿਸ਼ ਤਹਿਤ ਕੀਤਾ ਗਿਆ, ਇਸ ਲਈ ਇਸ ਮਾਮਲੇ ਦੀ ਜੁਡੀਸ਼ੀਅਲ ਜਾਂਚ ਹੋਣੀ ਚਾਹੀਦੀ ਹੈ ਅਤੇ ਡੇਰਾ ਪ੍ਰੇਮੀਆਂ 'ਤੇ ਦਰਜ ਕੀਤੇ ਗਏ ਬੇਅਦਬੀ ਦੇ ਝੂਠੇ ਮਾਮਲੇ ਰੱਦ ਹੋਣੇ ਚਾਹੀਦੇ ਹਨ। ਡੇਰਾ ਪ੍ਰੇਮੀਆਂ ਦਾ ਕਹਿਣਾ ਹੈ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਮਹਿੰਦਰਪਾਲ ਦਾ ਸਸਕਾਰ ਨਹੀਂ ਕਰਨਗੇ। ਇਸ ਦੇ ਨਾਲ ਹੀ ਡੇਰੇ ਪ੍ਰੇਮੀਆਂ ਨੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨ ਦਾ ਐਲਾਨ ਵੀ ਕੀਤਾ ਹੈ। 

PunjabKesari

ਦੱਸਣਯੋਗ ਹੈ ਕਿ ਪਿਛਲੇ 7 ਮਹੀਨਿਆਂ ਤੋਂ ਨਾਭਾ ਦੀ ਨਵੀਂ ਬਣੀ ਜ਼ਿਲਾ ਜੇਲ 'ਚ ਬੰਦ ਮਹਿੰਦਰਪਾਲ ਬਿੱਟੂ ਦਾ ਸ਼ਨੀਵਾਰ ਸ਼ਾਮ ਜੇਲ ਵਿਚ ਬੰਦ ਦੋ ਕੈਦੀਆਂ ਮਨਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਵਲੋਂ ਕਤਲ ਕਰ ਦਿੱਤਾ ਗਿਆ ਸੀ। ਪੁਲਸ ਨੇ ਸ਼ਨੀਵਾਰ ਰਾਤ ਹੀ ਮਹਿੰਦਰਪਾਲ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਸੀ। ਫਿਲਹਾਲ ਮਹਿੰਦਰਪਾਲ ਦੀ ਲਾਸ਼ ਨੂੰ ਕੋਟਕਪੂਰਾ ਦੇ ਨਾਮ ਚਰਚਾ ਵਿਚ ਘਰ ਵਿਚ ਰਖਵਾਇਆ ਗਿਆ ਹੈ। ਜਿਥੇ ਪੁਲਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।


author

Gurminder Singh

Content Editor

Related News