ਆਧਾਰ ਕਾਰਡਾਂ ''ਚ ਗਲਤੀਆਂ ਹੋਣ ਕਾਰਨ ਲੋਕ ਹੁੰਦੇ ਹਨ ਪ੍ਰੇਸ਼ਾਨ

Sunday, Sep 17, 2017 - 05:44 PM (IST)

ਆਧਾਰ ਕਾਰਡਾਂ ''ਚ ਗਲਤੀਆਂ ਹੋਣ ਕਾਰਨ ਲੋਕ ਹੁੰਦੇ ਹਨ ਪ੍ਰੇਸ਼ਾਨ


ਜਲਾਲਾਬਾਦ (ਬੰਟੀ, ਦੀਪਕ) - ਕੇਂਦਰ ਸਰਕਾਰ ਨੇ ਜਨਤਾ ਨੂੰ ਪਛਾਣ ਪੱਤਰ ਲਈ ਪੂਰੇ ਦੇਸ਼ ਵਿਚ ਲੋਕਾਂ ਨੂੰ ਆਧਾਰ ਕਾਰਡ ਬਨਾਉਣ ਲਈ ਕਿਹਾ ਜਾ ਰਿਹਾ ਹੈ, ਜੋ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਤਾਂ ਜੋ ਵਿਅਕਤੀ ਦੀ ਸਹੀ ਪਛਾਣ ਹੋ ਸਕੇ ਪਰ ਆਧਾਰ ਕਾਰਡ ਤਿਆਰ ਕਰਨ ਵਾਲੇ ਕਰਮਚਾਰੀਆਂ ਦੀਆਂ ਕਥਿਤ ਲਾਪ੍ਰਵਾਹੀਆਂ ਕਾਰਨ ਹੁੰਦੀਆਂ ਗਲਤੀਆਂ ਦੇ ਕਾਰਨ ਜਨਤਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਫੱਤੂ ਵਾਲਾ ਦੇ ਮਹਿੰਦਰ ਸਿੰਘ ਪੁੱਤਰ ਸੁਰੈਣ ਸਿੰਘ ਨੇ ਦੱਸਿਆ ਕਿ ਅਜਿਹੇ ਬਹੁਤ ਕੇਸ ਉਨ੍ਹਾਂ ਕੋਲ ਆਉਂਦੇ ਹਨ ਕਿ ਉਨ੍ਹਾਂ ਦੇ ਆਧਾਰ ਕਾਰਡ 'ਚ ਡੇਟ, ਨਾਂ ਜਾਂ ਪਿਤਾ ਦਾ ਨਾਂ ਤੇ ਹੋਰ ਕਈ ਤਰ੍ਹਾਂ ਦੀਆਂ ਗਲਤੀਆਂ ਹੁੰਦੀਆਂ ਹਨ, ਜਿਸ ਕਾਰਨ ਖਾਸ ਕਰਕੇ ਅਨਪੜ੍ਹ ਵਿਅਕਤੀਆਂ ਨੂੰ ਬਹੁਤ ਪ੍ਰੇਸ਼ਾਨੀਆਂ ਤੇ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਅਣਗਹਿਲੀ ਕਰਨ ਵਾਲੇ ਕਰਮਚਾਰੀਆਂ ਨੂੰ ਸਖਤ ਹਦਾਇਤਾਂ ਦੇਣ ਕਿ ਉਹ ਆਪਣੇ ਕੰਮ ਨੂੰ ਸਹੀ ਢੰਗ ਅਤੇ ਧਿਆਨ ਨਾਲ ਕਰਨ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।


Related News